ਤਾਜਾ ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ | ਮੁੱਖ ਮੰਤਰੀ ਨੇ ਗਡਕਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮੰਤਰਾਲੇ ਅਧੀਨ ਸੂਬੇ ਦੇ ਬਕਾਇਆ ਪ੍ਰਾਜੈਕਟਾਂ/ਪ੍ਰਵਾਨਗੀਆਂ ਛੇਤੀ ਦਿਵਾਉਣ ਲਈ ਦਖ਼ਲ ਦੀ ਮੰਗ ਕੀਤੀ |
ਜੇਕਰ ਅਜਿਹਾ ਹੁੰਦਾ ਹੈ ਤਾਂ ਸਰਕਾਰ ਨੂੰ ਕਿਸਾਨਾ ਦੀ ਬਹੁਤ ਸਾਰੀ ਜ਼ਮੀਨ ਐਕਵਾਇਰ ਕਰਨੀ ਪਵੇਗੀ । ਸਰਕਾਰਾਂ ਸਰਕਾਰੀ ਰੇਟ ਤੋਂ ਚਾਰ ਗੁਣਾ ਵੱਧ ਕੀਮਤ ਤੇ ਪ੍ਰਾਪਰਟੀ ਖਰੀਦੀਦੀਆਂ ਹਨ ਅਤੇ ਜਿਸ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਕਾਫ਼ੀ ਚੰਗੀ ਕੀਮਤ ਤੇ ਵਿਕ ਜਾਣਗੀਆਂ। ਉਸ ਤੋਂ ਬਾਅਦ ਜੋ ਪੈਸਾ ਆਵੇਗਾ ਉਸ ਨਾਲ ਕਿਸਾਨ ਹੋਰ ਜ਼ਮੀਨਾਂ ਖਰੀਦ ਸਕਦੇ ਹਨ । ਇਸ ਕਰਕੇ ਸਾਰੇ ਪੰਜਾਬ ਵਿੱਚ ਹੀ ਪ੍ਰਾਪਰਟੀ ਰੇਟ ਵਿੱਚ ਉਸ਼ਾਲ ਆ ਜਾਵੇਗਾ,
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਮੁਹਾਲੀ/ ਚੰਡੀਗੜ੍ਹ, ਲੁਧਿਆਣਾ, ਜਲੰਧਰ, ਪਟਿਆਲਾ, ਸੰਗਰੂਰ ਤੇ ਬਠਿੰਡਾ ਦੇ ਦੁਆਲੇ ਰਿੰਗ ਰੋਡ ਦੀ ਉਸਾਰੀ ਕਰਨ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ 50 ਫ਼ੀਸਦੀ ਕੀਮਤ ਸੂਬਾ ਸਰਕਾਰ ਵਲੋਂ ਸਹਿਣ ਕੀਤੇ ਜਾਣ ਦੀ ਸਹਿਮਤੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ |
ਕੈਪਟਨ ਨੇ ਗਡਕਰੀ ਨੂੰ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਲਈ ਪ੍ਰਵਾਨਗੀ ‘ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ | ਮੁੱਖ ਮੰਤਰੀ ਨੇ ਪਟਿਆਲਾ-ਸਰਹੰਦ-ਮੋਰਿੰਡਾ ਮਾਰਗ ਨੂੰ ਚਾਰ ਮਾਰਗੀ ਦੀ ਪ੍ਰਵਾਨਗੀ ਦਿੱਤੀ ਜਾਵੇ ਕੈਪਟਨ ਨੇ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਮਾਰਗ ਨੂੰ ਕੌਮੀ ਮਾਰਗ ਐਲਾਨਣ ਦੀ ਅਪੀਲ ਕੀਤੀ |
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਜਾਣਕਾਰੀ