ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੁਲ ਦੀ ਰੇਲਿੰਗ ਤੋੜਦੀ ਹੋਈ ਗੱਡੀ ਖਤਾਨਾਂ ‘ਚ ਡਿੱਗੀ, ਦੋ ਭਰਾਵਾਂ ਦੀ ਮੌਤ
ਜਗਰਾਓਂ: ਅੱਜ ਦੇ ਸਮੇਂ ਵਿੱਚ ਸੜਕ ਹਾਦਸੇ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੇ ਹਨ । ਅਜਿਹਾ ਹੀ ਇੱਕ ਮਾਮਲਾ ਜਗਰਾਓਂ ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ ਦੇਰ ਰਾਤ ਇੱਕ ਗੱਡੀ ਜਗਰਾਓਂ ਦੇ ਪਿੰਡ ਅਲੀਗੜ੍ਹ ਦੇ ਪੁਲ ਤੋਂ ਲੰਘਦੀ ਹੋਈ ਹਾਈਵੇ ਪੁੱਲ ਦੀ ਰੇਲਿੰਗ ਤੋੜ ਕੇ ਖਤਾਨਾਂ ਵਿੱਚ ਜਾ ਡਿੱਗੀ ।
ਗੱਡੀ ਵਿੱਚ ਸਵਾਰ ਦੋ ਨੌਜਵਾਨਾਂ ਵਿੱਚੋਂ ਇੱਕ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੂਸਰੇ ਜ਼ਖਮੀ ਨੂੰ ਇਲਾਜ ਲਈ ਡੀਐੱਮਸੀ ਲੁਧਿਆਣਾ ਲਿਜਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਨੌਜਵਾਨ ਚਾਚੇ-ਤਾਏ ਦੇ ਮੁੰਡੇ ਦੱਸੇ ਜਾ ਰਹੇ ਹਨ, ਜੋ ਪਿੰਡ ਗ਼ਾਲਿਬ ਕਲਾਂ ਦੇ ਰਹਿਣ ਵਾਲੇ ਹਨ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
ਤੁਹਾਨੂੰ ਦੱਸ ਦੇਈਏ ਕਿ ਅਜਿਹਾ ਹੀ ਇੱਕ ਹਾਦਸਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਬਠਿੰਡਾ ਦੇ ਪਿੰਡ ਕੋਟਸ਼ਮੀਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਝੋਨਾ ਲਾਉਣ ਲਈ ਟਰਾਲੀ ਵਿੱਚ ਜਾ ਰਹੀ ਲੇਬਰ ਨੂੰ ਸ਼ਰਾਬ ਸਮੱਗਲਰਾਂ ਦੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਟੱਕਰ ਮਾਰ ਦਿੱਤੀ ।
ਇਸ ਹਾਦਸੇ ਵਿੱਚ ਗੁਲਾਬ ਕੌਰ ਨਾਂ ਦੀ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਜਦਕਿ 13 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ।
ਤਾਜਾ ਜਾਣਕਾਰੀ