BREAKING NEWS
Search

ਇਹ ਮੁਸਲਿਮ ਕੁੜੀ ਪਾਕਿਸਤਾਨ ਦੀ ਕਰਵਾ ਰਹੀ ਹੈ ਨਨਕਾਣਾ ਸਾਹਿਬ ਜੀ ਦੇ ਦਰਸ਼ਨ,ਵੀਡੀਓ ਸ਼ੇਅਰ ਕਰੋ ਤਾਂ ਕਿ ਸਭ ਘਰ ਬੈਠੇ ਦਰਸ਼ਨ ਕਰ ਸਕਣ

ਨਨਕਾਣਾ ਸਾਹਿਬ ਪੰਜਾਬ, ਪਾਕਿਸਤਾਨ ਦਾ ਇੱਕ ਸ਼ਹਿਰ ਹੈ। ਇਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਨਨਕਾਣਾ ਸਾਹਿਬ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪੰਜਾਬ, ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ। ਇਸ ਸਥਾਨ ਨੂੰ ਪਹਿਲਾਂ ਰਾਇ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਇਸ ਪਾਵਨ ਧਰਤ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ।ਨਨਕਾਣਾ ਸਾਹਿਬ ਲਾਹੌਰ ਤੋਂ ਇਹ 80 ਕਿਲੋਮੀਟਰ ਉੱਤੇ ਫੈਸਲਾਬਾਦ ਤੋਂ 75 ਕਿਲੋਮੀਟਰ ਦੇ ਫਾਸਲੇ ਉੱਤੇ ਹੈ। ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ।

ਸਿੱਖ ਧਰਮ ਦੀ ਨਿਉਂ ਰੱਖਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਪੈਦਾ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਹੀ ਇਸ ਸਥਾਨ ਦਾ ਨਾਮ ਨਨਕਾਣਾ ਸਾਹਿਬ ਪੈ ਗਿਆ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਵਾਕਿਆ ਹੈ ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ।ਇਹ ਜ਼ਿਲ੍ਹਾ ਨਨਕਾਣਾ ਸਾਹਿਬ ਦਾ ਹੈੱਡਕਵਾਟਰ ਵੀ ਹੈ ਅਤੇ ਤਹਿਸੀਲ ਵੀ। ਇਥੇ ਗੁਰੂ ਜੀ ਨਾਲ ਸੰਬੰਧਤ ਹੋਰ ਵੀ ਗੁਰਦੁਆਰੇ ਹਨ ਜਿਵੇਂ ਕਿ ਪੱਟੀ ਸਾਹਿਬ, ਕਿਆਰਾ ਸਾਹਿਬ, ਬਾਲ ਲੀਲਾ ਸਾਹਿਬ ਅਤੇ ਤੰਬੂ ਸਾਹਿਬ।

ਸਤਿਗੁਰੂ ਨਾਨਕ ਪ੍ਰਗਟ ਆ || ਮਿੱਟੀ ਧੁੰਦ ਜਗ ਚਾਨਣ ਹੋਇਆ ||ੴਆਪ ਸਭ ਨੂੰ ਆਉਣ ਵਾਲੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ ਹਰ ਸਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੁਨੀਆਂ ਦੇ ਕੋਨੇ ਕੋਨੇ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਬਹੁਤ ਹੀ ਸ਼ਰਧਾ ਭਾਵਨਾਂ ਨਾਲ ਮਨਾਉਂਦੀਆਂ ਹਨ।ੴ ਕਰੋ ਦਰਸ਼ਨ ਨਨਕਾਣਾ ਸਾਹਿਬ ਦਾ ਅਲੌਕਿਕ ਨਜ਼ਾਰਾ (ਪਾਕਿਸਤਾਨ) ਤੁਹਾਨੂੰ ਦੱਸ ਦੇਈਏ ਕਿ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਵੇਖੋ ਨਨਕਾਣਾ ਸਾਹਿਬ ਤੋਂ ਆਈਆਂ ਤਾਜ਼ਾ ਤਸਵੀਰਾਂ-ਉਥੇ ਹੀ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਦੇ ਸਮਾਗਮ ਵੇਖਿਆਂ ਹੀ ਬਣਦੇ ਹਨ। ਸਾਨੂੰ ਕਿਸੇ ਬੜੇ ਸਤਿਕਾਰਯੋਗ ਭਾਈ ਸਾਬ ਨੇ ਨਨਕਾਣਾ ਸਾਹਿਬ ਦੀਆਂ ਇਹ ਤਸਵੀਰਾਂ ਹੁਣੇ ਭੇਜੀਆਂ ਗਈਆਂ ਕਿ ਪਾਕਿਸਤਾਨ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਪੂਰਵ ਦੀਆਂ ਤਿਆਰੀਆਂ ਇਹੋ ਜਹੀਆਂ ਨੇ, ਸੋ ਇਹ ਦੇਖ ਇਕ ਵਾਰੀ ਮੰਨ ਚ ਆਇਆ ਕਿ ਕਾਸ਼ ਨਨਕਾਣਾ ਸਾਹਿਬ ਸਾਡੇ ਤੋਂ ਨਾ ਵਿਛੋੜਾ ਹੁੰਦਾ ਤਾਂ ਮੈਂ ਵੀ ਇਹ ਅਸਥਾਨ ਦੇ ਦਰਸ਼ਨ ਕਰ ਰਿਹਾ ਹੁੰਦਾ ਜਿਥੇ ਬਾਬੇ ਨੇ ਅਵਤਾਰ ਧਾਰਿਆ।

ਗੁਰੂ ਪਿਆਰੀ ਸਾਧਸੰਗਤ ਜੀ, ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਹਿ। ਆਪ ਜੀ ਨੂੰ ਭਲੀ-ਭਾਂਤੀ ਪਤਾ ਕਿ ਆਉਂਦੀ 23 ਨਵੰਬਰ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤਿ ਨਨਕਾਣਾ ਸਾਹਿਬ ਵਿਖੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ 449ਵਾਂ ਸਾਲਾ ਪ੍ਰਕਾਸ਼ ਗੁਰਪੁਰਬ ਇਸ ਸਾਲ ਨੂੰ ਆ ਰਿਹਾ ਹੈ।ਜਿੱਥੇ ਸੰਸਾਰ ਭਰ ਵਿਚ ਵੱਸਣ ਵਾਲੀਆਂ ਸੰਗਤਾਂ ਨੇ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਜਨਮ ਅਸਥਾਨ ਨੂੰ ਜਗਮਦਾਉਂਦੀਆਂ ਲੜੀਆਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਉਥੇ ਸ੍ਰੀ ਨਨਕਾਣਾ ਸਾਹਿਬ ਦੀਆਂ ਸੰਗਤਾਂ ਵੱਲੋਂ ਉਦਮ ਸਦਕਾ ਗੁਰੂ ਨਾਨਕ ਸਾਹਿਬ ਜੀ ਨੂੰ ਉਹਨਾਂ ਦੇ ਪ੍ਰਕਾਸ਼ ਦਿਹਾੜੇ ਤੇ ਸ੍ਰੀ ਜਪੁ ਜੀ ਸਾਹਿਬ ਦੇ ਪਾਠਾਂ ਦਾ ਤੌਹਫਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਕਿ ਬੱਚਿਆਂ ਤੇ ਗੁਰੂ ਨਾਨਕ ਨਾਮ ਲੇਵਾਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਜਾ ਸਕੇ।ਗੁਰੂ ਰਾਖਾ।ਨਾਨਕ ਨਾਮ ਚੜ੍ਹਦੀ ਕਲਾ।ਤੇਰੇ ਭਾਣੇ ਸਰਬੱਤ ਦਾ ਭਲਾ।

ਨਨਕਾਣਾ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਭਾਰਤ ਤੋਂ ਸਿੱਖ ਜਥਾ 21 ਨਵੰਬਰ ਨੂੰ ਪਾਕਿਸਤਾਨ ਪਹੁੰਚੇਗਾ।ਸੰਗਤਾਂ ਦੀ ਆਮਦ ਨੂੰ ਵੇਖਦਿਆਂ ਸੁਰੱਖਿਆ ਦੇ ਬਹੁਤ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਇਸ ਵਾਰ ਕੋਈ ਗ਼ੈਰ-ਮੁਲਕੀ ਜਨਮ ਅਸਥਾਨ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਚੀਜ਼ ਖਰੀਦ ਜਾਂ ਵੇਚ ਨਹੀਂ ਸਕੇਗਾ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਇੰਤਜ਼ਾਮਾਂ `ਤੇ ਨਿਗਰਾਨੀ ਰੱਖਣ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ।

ਪ੍ਰਕਾਸ਼ ਉਤਸਵ ਨਾਲ ਸਬੰਧਤ ਇਨ੍ਹਾਂ ਜਸ਼ਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਤਿੰਨ ਕਮੇਟੀਆਂ – ਬੁਨਿਆਦੀ ਢਾਂਚਾ ਵਿਕਾਸ ਕਮੇਟੀ, ਜਸ਼ਨ ਕਮੇਟੀ (ਦਿਹਾਤੀ ਤੇ ਸ਼ਹਿਰੀ ਇਲਾਕਿਆਂ ਦੋਵਾਂ ਲਈ) ਅਤੇ ਸਭਿਆਚਾਰਕ ਮਾਮਲਿਆਂ ਬਾਰੇ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਸਮੇਤ ਪਵਿੱਤਰ ਅਸਕਾਨਾਂ `ਤੇ ਬੁਨਿਆਦੀ ਢਾਂਚੇ ਦੇ ਵਿਕਾਸ `ਤੇ ਵੀ ਚੌਕਸ ਨਜ਼ਰ ਰੱਖੀ ਜਾਵੇਗੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ



error: Content is protected !!