ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅਮਰੀਕਾ ਦੇ ਸੂਬੇ ਓਹੀਓ ਦੇ ਸ਼ਹਿਰ ਵੈਸਟ ਚੈਸਟਰ ‘ਚ ਰਹਿਣ ਵਾਲੇ ਇਕ ਪੰਜਾਬੀ ਵਿਅਕਤੀ ਨੇ ਜਾਇਦਾਦ ਦੇ ਲਾਲਚ ‘ਚ ਆਪਣੀ ਪਤਨੀ ਤੇ ਉਸ ਦੇ ਪਰਿਵਾਰ ਨੂੰ ਖਤਮ ਕਰ ਦਿੱਤਾ। ਪੰਜਾਬੀ ਸਿੱਖ ਪਰਿਵਾਰ ਦੇ ਚਾਰ ਜੀਆਂ ਦੇ ਮਾਮਲੇ ‘ਚ ਪੁਲਸ ਨੇ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਇਕ ਅਹਿਮ ਖੁਲਾਸਾ ਕੀਤਾ ਹੈ।
ਪੁਲਸ ਨੇ ਦੱਸਿਆ ਕਿ ਪੰਜਾਬੀ ਮੂਲ ਦੇ ਗੁਰਪ੍ਰੀਤ ਸਿੰਘ (37) ਨੂੰ ਆਪਣੀ ਪਤਨੀ, ਸੱਸ, ਸਹੁਰਾ ਅਤੇ ਆਪਣੀ ਮਾਸੀ ਸੱਸ ਨੂੰ ਖਤਮ ਕਰਨ ‘ਚ ਫੜਿਆ ਹੈ । ਉਸ ਨੇ ਲੰਘੇ ਅਪ੍ਰੈਲ ਮਹੀਨੇ ਆਪਣੀ ਪਤਨੀ ਸ਼ਲਿੰਦਰ ਕੌਰ (39), ਸਹੁਰੇ ਹਰਕੀਰਤ ਸਿੰਘ ਪਨਾਗ (59), ਸੱਸ ਪਰਮਜੀਤ ਕੌਰ (62) ਅਤੇ ਮਾਸੀ ਸੱਸ ਅਮਰਜੀਤ ਕੌਰ (58) ਦਾ ਘਰ ਅੰਦਰ ਹੀਖਤਮ ਕਰ ਦਿੱਤਾ ਸੀ।
ਗੁਰਪ੍ਰੀਤ ਸਿੰਘ ਨੇ ਨਾਟਕੀ ਢੰਗ ਨਾਲ ਇਸਦੀ ਸਭ ਤੋਂ ਪਹਿਲੀ ਜਾਣਕਾਰੀ ਖੁਦ ਹੀ ਫੋਨ ਕਰਕੇ ਸਥਾਨਕ ਪੁਲਸ ਨੂੰ ਦਿੱਤੀ ਸੀ। ਇਸ ਪਰਿਵਾਰਕ ਦੀ ਜਾਂਚ ਕਰ ਰਹੇ ਪੁਲਸ ਅਫਸਰਾਂ ਨੇ ਗੁਰਪ੍ਰੀਤ ਨੂੰ ਹਿਰਾਸਤ ‘ਚ ਲਿਆ ਅਤੇ ਇਸ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਇਸ ਨੂੰ ਇੱਕ ‘ਵਹਿਸ਼ੀਆਨਾ ਜ਼ੁਲਮ’ ਦੱਸਿਆ।
ਜਾਇਦਾਦ ਬਣੀ ਇਸਦਾ ਕਾਰਨ—
ਮੁੱਖ ਕਾਰਨ ਸ਼ਲਿੰਦਰ ਕੌਰ ਦੇ ਮਾਪਿਆਂ ਦੀ ਜਾਇਦਾਦ ਸੀ ਕਿਉਂਕਿ ਉਹ ਉਨ੍ਹਾਂ ਦੀ ਇਕਲੌਤੀ ਧੀ ਸੀ। ਸ਼ਲਿੰਦਰ ਕੌਰ ਦੇ ਮਾਪਿਆਂ ਦਾ ਪਿੰਡ ਫਤਹਿਗੜ੍ਹ ਸਾਹਿਬ ਜ਼ਿਲੇ ਵਿੱਚ ਪਿੰਡ ਮਹੱਦੀਆਂ ਹੈ। ਇਸ ਪਰਿਵਾਰ ਕੋਲ ਮਹੱਦੀਆਂ ਪਿੰਡ ਵਿੱਚ ਕਾਫੀ ਜ਼ਮੀਨ ਸਮੇਤ ਹੋਰ ਵੀ ਕਾਫੀ ਜ਼ਾਇਦਾਦ ਸੀ, ਜਿਸ ਦੀ ਇਕਲੌਤੀ ਵਾਰਸ ਸ਼ਲਿੰਦਰ ਕੌਰ ਸੀ। ਦੋਸ਼ੀ ਗੁਰਪ੍ਰੀਤ ਸਿੰਘ ਦਾ ਪਿੰਡ ਮਾਨੂਪੁਰ ਗੋਸਲਾਂ ਹੈ।
ਅਮਰੀਕਾ ਰਹਿੰਦੀ ਸ਼ਲਿੰਦਰ ਕੌਰ ਦਾ ਵਿਆਹ ਗੁਰਪ੍ਰੀਤ ਸਿੰਘ ਨਾਲ ਹੋਇਆ ਤੇ ਉਹ ਵੀ ਅਮਰੀਕਾ ਆ ਗਿਆ ਸੀ। ਗੁਰਪ੍ਰੀਤ ਸਿੰਘ ਤਿੰਨ ਬੱਚਿਆਂ ਦਾ ਬਾਪ ਹੈ। ਉਸ ਦੀਆਂ ਦੋ ਧੀਆਂ 11 ਅਤੇ 9 ਸਾਲ ਦੀਆਂ ਹਨ ਅਤੇ ਇਕ 5 ਸਾਲ ਦਾ ਪੁੱਤਰ ਵੀ ਹੈ।
ਤਾਜਾ ਜਾਣਕਾਰੀ