ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕਰਨਾਟਕ ‘ਚ ਬੱਸ ਤੇ ਆਟੋ ਰਿਕਸ਼ਾ ਦੀ ਹੋਈ ਭਿਆਨਕ ਟੱਕਰ, 12 ਦੀ ਮੌਤ, ਕਈ ਜ਼ਖਮੀ,ਕਰਨਾਟਕ: ਦੇਸ਼ ‘ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।
ਅਜਿਹਾ ਹੀ ਇੱਕ ਹੋਰ ਸੜਕੀ ਹਾਦਸਾ ਕਰਨਾਟਕ ਦੇ ਚਿੰਤਾਮਣੀ ‘ਚ ਵਾਪਰਿਆ ਹੈ, ਜਿਥੇ ਬੱਸ ਅਤੇ ਆਟੋ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 20 ਦੇ ਲੱਗਭਗ ਲੋਕ ਜ਼ਖਮੀ ਹੋ ਗਏ ਹਨ।
ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਬਾਰੇ ਜਦੋਂ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਤੁਰੰਤ ਸਤਾਹਨਕ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਕਾਰਵਾਈ ਸ਼ੁਰੂ ਕਰ ਦਿੱਤੀ।
ਦੱਸਣਯੋਗ ਹੈ ਕਿ ਬੀਤੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਇਕ ਸੜਕ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ 35 ਲੋਕਾਂ ਦੀ ਮੌਤ ਹੋ ਗਈ ਸੀ ਅਤੇ 17 ਹੋਰ ਜ਼ਖਮੀ ਹੋ ਗਏ ਸਨ।
ਤਾਜਾ ਜਾਣਕਾਰੀ