BREAKING NEWS
Search

ਆਸ਼ਿਕ ਨਾਲ ਮਿਲਕੇ ਪੁਲਿਸ ਵਾਲੇ ਦੀ ਪਤਨੀ ਨੇ ਪਹਿਲਾ ਕੀਤਾ ਇਹ ਖ਼ਤਰਨਾਕ ਕਾਰਾ ਫੇਰ ਹੋਈ ਫਰਾਰ , ਵੇਖੋ ਵੀਡੀਓ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਇੱਕ ਪਤਨੀ ਦੁਆਰਾ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਗਲਾ ਘੁੱਟ ਕੇ ਉਸ ਦੀ ਜਾਨ ਲੈ ਲਈ ਗਈ। ਮ੍ਰਿਤਕ ਪੰਜਾਬ ਪੁਲਿਸ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਦੁਆਰਾ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਪੁਲਿਸ ਕਾਂਸਟੇਬਲ ਹੀਰਾ ਸਿੰਘ ਦੀ ਉਸ ਦੀ ਆਪਣੀ ਪਤਨੀ ਨੇ ਹੀ ਆਪਣੇ ਪ੍ਰੇਮੀ ਨਾਲ ਮਿਲ ਕੇ ਜਾਨ ਲੈ ਲਈ। ਮ੍ਰਿਤਕ ਹੀਰਾ ਸਿੰਘ ਦੀ ਚੁੰਨੀ ਨਾਲ ਗਲਾ ਘੁੱਟ ਕੇ ਜਾਣ ਲਈ ਗਈ ਹੈ। ਮ੍ਰਿਤਕ ਦੀ ਪਤਨੀ ਅਤੇ ਉਸ ਦਾ ਪ੍ਰੇਮੀ ਦੋਵੇਂ ਹੀ ਫਰਾਰ ਦੱਸੇ ਜਾ ਰਹੇ ਹਨ। ਮ੍ਰਿਤਕ ਦੀਆਂ ਦੋ ਬੇਟੀਆਂ ਹਨ ਵੱਡੀ ਬੇਟੀ ਦੀ ਉਮਰ 8 ਸਾਲ ਅਤੇ ਛੋਟੀ ਬੇਟੀ ਦੀ ਉਮਰ ਪੰਜ ਸਾਲ ਦੱਸੀ ਜਾ ਰਹੀ ਹੈ।

ਪੁਲਿਸ ਦੇ ਦੱਸਣ ਅਨੁਸਾਰ ਹੀਰਾ ਸਿੰਘ ਤਿੰਨ ਕੁ ਸਾਲ ਪਹਿਲਾਂ ਪੁਲੀਸ ਵਿੱਚ ਭਰਤੀ ਹੋਇਆ ਸੀ। ਉਸ ਦੀ ਪਤਨੀ ਦੇ ਨਾਜਾਇਜ਼ ਸੰਬੰਧਾਂ ਕਾਰਨ ਇਨ੍ਹਾਂ ਦੇ ਘਰ ਵਿੱਚ ਅਕਸਰ ਲੜਾਈ ਝਗੜਾ ਰਹਿੰਦਾ ਸੀ। ਹੀਰਾ ਸਿੰਘ ਮ੍ਰਿਤਕ ਹਾਲਤ ਵਿੱਚ ਹੀ ਬੈੱਡ ਤੇ ਪਿਆ ਰਿਹਾ। ਉਹ ਪਹਿਲਾਂ ਫੌਜ ਦੀ ਨੌਕਰੀ ਕਰਦਾ ਸੀ। ਮ੍ਰਿਤਕ ਦੀ ਡਿਊਟੀ ਲੁਧਿਆਣਾ ਵਿੱਚ ਸੀ ਮ੍ਰਿਤਕ ਪਹਿਲਾਂ ਜਗਦੇਵ ਖੁਰਦ ਵਿੱਚ ਰਹਿੰਦਾ ਸੀ। ਹੁਣ ਹੀਰਾ ਸਿੰਘ ਨੇ ਅੰਮ੍ਰਿਤਸਰ ਵਿੱਚ ਆਪਣਾ ਮਕਾਨ ਬਣਾ ਲਿਆ ਸੀ। ਪਰ ਉਸ ਦੀ ਪਤਨੀ ਗੁਰਪ੍ਰੀਤ ਕੌਰ ਦੇ ਨਾਜਾਇਜ਼ ਸਬੰਧਾਂ ਕਾਰਨ ਉਸ ਨੂੰ ਆਪਣੀ ਜਾਨ ਗਵਾਉਣੀ ਪਈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

ਗੁਰਪ੍ਰੀਤ ਕੌਰ ਨੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਇਸ ਬਾਰੇ ਆਪਣੇ ਜੇਠ ਸੁਖਚੈਨ ਸਿੰਘ ਨੂੰ ਦੱਸਿਆ ਪਰ ਜਦੋਂ ਪੁਲਿਸ ਘਟਨਾ ਸਥਾਨ ਤੇ ਪਹੁੰਚੀ ਤਾਂ ਗੁਰਪ੍ਰੀਤ ਕੌਰ ਫਰਾਰ ਹੋ ਚੁੱਕੀ ਸੀ। ਪੁਲਿਸ ਦੁਆਰਾ ਉਸ ਦੇ ਪ੍ਰੇਮੀ ਬਾਰੇ ਵੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਜਿੱਥੇ ਗੁਰਪ੍ਰੀਤ ਕੌਰ ਦੇ ਨਾਜਾਇਜ਼ ਸਬੰਧਾਂ ਨੇ ਉਸ ਦੇ ਪਤੀ ਦੀ ਜਾਨ ਲੈ ਲਈ ਉਥੇ ਉਸਦੇ ਬੱਚਿਆਂ ਦੇ ਸਿਰ ਤੋਂ ਵੀ ਪਿਤਾ ਦਾ ਸਾਇਆ ਉੱਠ ਚੁੱਕਾ ਹੈ। ਇਸ ਤੋਂ ਬਿਨਾਂ ਉਸ ਨੂੰ ਅਤੇ ਉਸ ਦੇ ਪ੍ਰੇਮੀ ਨੂੰ ਵੀ ਜੇਲ੍ਹ ਜਾਣਾ ਪਵੇਗਾ।



error: Content is protected !!