ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਡੇਰਾਬੱਸੀ ਦੀ ਮੁਬਾਰਕਪੁਰ ਰਾਮਗੜ੍ਹ ਰੋਡ ‘ਤੇ ਸਥਿਤ ਪੀ. ਸੀ. ਸੀ. ਪੀ. ਐੱਲ. ਕੈਮੀਕਲ ਫੈਕਟਰੀ ‘ਚ ਬੁੱਧਵਾਰ ਕਰੀਬ 11.30 ਵਜੇ ਜ਼ਬਰਦਸਤ ਧਮਾਕਾ ਹੋਇਆ, ਜਿਸ ਤੋਂ ਬਾਅਦ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ।
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੌਰਾਨ ਨੇੜਲੇ ਰਿਹਾਇਸ਼ੀ ਘਰਾਂ ਦੇ ਸ਼ੀਸ਼ੇ ਟੁੱਟ ਗਏ। ਡੇਰਾਬੱਸੀ ਤੋਂ ਇਲਾਵਾ ਨੇੜਲੇ ਸ਼ਹਿਰਾਂ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ‘ਤੇ ਕਾਬੂ ਪਾਉਣ ‘ਚ ਜੁੱਟੀਆਂ ਹੋਈਆਂ ਹਨ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਗ ਨਾਲ ਫੈਕਟਰੀ ‘ਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਣ ਦੀ ਖਬਰ ਹੈ।
ਤਾਜਾ ਜਾਣਕਾਰੀ