ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ‘ਚ ਕਈ ਦਿਨਾਂ ਤੋਂ ਹੁੰਮਸ ਅਤੇ ਕਹਿਰ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ ਪਰ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ‘ਚ 24 ਤੋਂ 26 ਜੁਲਾਈ ਤੱਕ ਭਾਰੀ ਮੀਂਹ ਪਵੇਗਾ। ਇਸ ਦੌਰਾਨ ਇਕ ਪਾਸੇ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਪਾਰਾ ਹੇਠਾਂ ਡਿਗੇਗਾ, ਉੱਥੇ ਹੀ ਕਿਸਾਨਾਂ ਦੀ ਫਸਲ ਲਈ ਵੀ ਇਹ ਮੀਂਹ ਲਾਹੇਵੰਦ ਹੈ।
ਇਸ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਹਾਇਕ ਮੌਸਮ ਵਿਗਿਆਨੀ ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਹੈ ਕਿ ਮੀਂਹ ਪੈਣ ਕਾਰਨ ਝੋਨੇ ਦੀ ਫਸਲ ਨੂੰ ਭਰਪੂਰ ਪਾਣੀ ਮਿਲੇਗਾ।
ਉਨ੍ਹਾਂ ਕਿਹਾ ਕਿ ਕਿਸਾਨ ਇਹ ਵੀ ਧਿਆਨ ਰੱਖਣ ਕਿ ਉਹ ਮੱਕੀ ਦੀ ਫਸਲ ‘ਚ ਬਹੁਤਾ ਪਾਣੀ ਇੱਕਠਾ ਨਾ ਹੋਣ ਦੇਣ ਅਤੇ ਉਸ ਦੀ ਨਿਕਾਸੀ ਕਰਦੇ ਰਹਿਣ।
ਤਾਜਾ ਜਾਣਕਾਰੀ