ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਭੀਖੀ: ਇਥੋਂ ਦੀ ਅਨਾਜ ਮੰਡੀ ਕੋਲ ਐਤਵਾਰ ਦੁਪਹਿਰ ਆਲਟੋ ਕਾਰ ਅਤੇ ਕੈਂਟਰ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ ਵਿਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ ਤਿੰਨ ਲੋਕ ਸਵਾਰ ਸਨ ਅਤੇ ਉਹ ਸਾਲਾਸਰ ਧਾਮ ਰਾਜਸਥਾਨ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ। ਇਸ ਦੌਰਾਨ ਜਦੋਂ ਉਹ ਭੀਖੀ ਦੀ ਅਨਾਜ ਮੰਡੀ ਦੇ ਸਾਹਮਣਿਓਂ ਲੰਘਣ ਲੱਗੇ ਤਾਂ ਅੱਗੋਂ ਆ ਰਹੇ ਫੀਡ ਵਾਲੇ ਕੈਂਟਰ ਨਾਲ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਇਸ ਹਾਦਸੇ ਵਿਚ ਕਾਰ ਸਵਾਰ ਤਿੰਨੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੁਣ ਤਕ ਮਿਲੀ ਜਾਣਕਾਰੀ ਮੁਤਾਬਕ ਹਾਦਸੇ ‘ਚ ਕਾਰ ਚਾਲਕ ਦੇ ਪੁੱਤਰ ਅਤੇ ਭਾਣਜੇ ਦੀ ਮੌਤ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇਲੋਥਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜਾ ਜਾਣਕਾਰੀ