ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਬਾਲਾ ਬੱਚਨ ਨੇ ਵੀਰਵਾਰ ਨੂੰ ਦਾਅਵਾ ਕੀਤਾ ਹੈ ਕਿ ਸਰਦਾਰ ਸਰੋਵਰ ਬੰਨ੍ਹ ਕੋਲ ਵੱਸਦੇ ਮੱਧ ਪ੍ਰਦੇਸ਼ ਦੇ ਬਡਵਾਨੀ ਜ਼ਿਲ੍ਹੇ ਦੇ ਕਈ ਪਿੰਡਾਂ ‘ਚ ਪਿਛਲੇ 20 ਦਿਨਾਂ ਤੋਂ ਜ਼ਮੀਨ ਅੰਦਰ ਹਲਚਲ ਹੋ ਰਹੀ ਹੈ। ਇੱਥੇ ਧਮਾਕਿਆਂ ਨਾਲ ਵਾਰ-ਵਾਰ ਭੂਚਾਲ ਦੇ ਹਲਕੇ ਝਟਕੇ ਆ ਰਹੇ ਹਨ। ਸਰਦਾਰ ਸਰੋਵਰ ਬੰਨ੍ਹ ਨੇੜੇ ਕਈ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਬੱਚਨ ਨੇ ਇੱਕ ਗੱਲ ਦੀ ਜਾਣਕਾਰੀ ਦਿੱਤੀ।
ਸਰਦਾਰ ਸਰੋਵਰ ਬੰਨ੍ਹ ‘ਚ ਲਗਪਗ 134 ਮੀਟਰ ਪਾਣੀ ਭਰਨ ਨਾਲ ਇਸ ਦੇ ਬੈਕ ਵਾਟਰ ਨਾਲ ਮੱਧ ਪ੍ਰਦੇਸ਼ ਦੇ ਬਡਵਾਨੀ, ਝਾਬੂਆ, ਧਾਰ, ਅਲੀਰਾਜਪਰ ਤੇ ਖਰਗੋਨ ਜ਼ਿਲ੍ਹੇ ਤਕ ਪਿੰਡਾਂ ‘ਚ ਦਿੱਕਤ ਪੈਦਾ ਹੋ ਰਹੀ ਹੈ। ਇਸ ਲਈ ਇਸ ਬੰਨ੍ਹ ਦੇ ਗੇਟ ਜਲਦੀ ਹੀ ਖੋਲ੍ਹ ਦੇਣੇ ਚਾਹੀਦੇ ਹਨ।ਉਨ੍ਹਾਂ ਨੇ ਕਿਹਾ, “ਅਜੇ ਮੈਂ ਬਡਵਾਨੀ ਜ਼ਿਲ੍ਹੇ ਦੇ ਭਮੋਰੀ ਪਿੰਡ ਤੋਂ ਬੋਲ ਰਿਹਾ ਹਾਂ। ਕਈ ਪਿੰਡਾਂ ‘ਚ ਜਾ ਕੇ ਪਿੰਡ ਵਾਸੀਆਂ ਦੀ ਗੱਲ ਸੁਣੀ।
ਗੱਲ ਕਰਦੇ-ਕਰਦੇ ਜ਼ੋਰ ਦਾ ਧਮਾਕਾ ਆਇਆ। ਪੂਰਾ ਸਰਕਾਰੀ ਤੰਤਰ ਸਾਡੇ ਕੋਲ ਸੀ। ਸਭ ਨੇ ਉਨ੍ਹਾਂ ਨੂੰ ਰਿਕਾਰਡ ਕੀਤਾ ਹੈ।”ਬੱਚਨ ਨੇ ਅੱਗੇ ਕਿਹਾ, “ਨੌਂ ਅਗਸਤ ਤੋਂ ਬਡਵਾਨੀ ਜ਼ਿਲ੍ਹੇ ਦੇ ਇੱਕ ਦਰਜਨ ਤੋਂ ਜ਼ਿਆਦਾ ਪਿੰਡਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਕੰਧਾਂ ‘ਚ ਤਰੇੜਾਂ ਆ ਰਹੀਆਂ ਹਨ। ਕੰਧਾਂ ਦੇ ਪਲੱਸਤਰ ਡਿੱਗ ਗਏ ਹਨ। ਕਿਤੇ-ਕਿਤੇ ਤਾਂ ਕੰਧਾਂ ਹੇਠ ਧੱਸ ਵੀ ਗਈਆਂ ਹਨ।”
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਹੋ ਜਾਓ ਸਾਵਧਾਨ: ਭਾਖੜਾ ਤੋਂ ਬਾਅਦ ਹੁਣ ਇਸ ਡੈਮ ਦਾ ਟੁੱਟ ਸਕਦਾ ਹੈ ਬੰਨ੍ਹ,ਲੋਕਾਂ ਚ’ ਦਹਿਸ਼ਤ ਦਾ ਮਾਹੌਲ,ਦੇਖੋ ਲਵੋ ਪੂਰੀ ਖ਼ਬਰ
ਤਾਜਾ ਜਾਣਕਾਰੀ