ਆਈ ਤਾਜਾ ਵੱਡੀ ਖਬਰ
ਪੰਜਾਬ ਬੰਦ ਦੌਰਾਨ ਵਾਲਮੀਕਿ ਭਾਈਚਾਰੇ ਦੇ ਵਿਰੋਧ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਇਸ ਨਾਟਕ ਰਾਮ ਸੀਆ ਕੇ ਲਵ ਕੁਸ਼ ਦਿਖਾਏ ਜਾਣ ਤੇ ਪੂਰਨ ਰੂਪ ਵਿਚ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਮੁੱਖ ਮੰਤਰੀ ਦਾ ਮੰਨਣਾ ਹੈ ਕਿ ਜਿਸ ਗੱਲ ਨਾਲ ਕਿਸੇ ਧਰਮ ਜਾਂ ਸਮਾਜ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।
ਉਹ ਇਸ ਤਰ੍ਹਾਂ ਦੀ ਗੱਲ ਆਪਣੇ ਸੂਬੇ ਵਿੱਚ ਨਹੀਂ ਹੋਣ ਦੇਣਗੇ। ਮੁੱਖ ਮੰਤਰੀ ਦੇ ਦੱਸਣ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਆਪਣੇ ਜ਼ਿਲ੍ਹੇ ਵਿੱਚ ਇਸ ਸੀਰੀਅਲ ਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਅਨੁਸਾਰ ਉਨ੍ਹਾਂ ਨੇ ਮਨਿਸਟਰੀ ਆਫ਼ ਟੈਲੀਕਮਿਊਨੀਕੇਸ਼ਨ ਨੂੰ ਵੀ ਲਿਖਿਆ ਹੈ ਕਿ ਡਾਇਰੈਕਟ ਟੂ ਹੋਮ ਵੱਲੋਂ ਵੀ ਇਸ ਤੇ ਪਾਬੰਦੀ ਲਗਾਈ ਜਾਵੇ। ਉਨ੍ਹਾਂ ਦਾ ਮੰਨਣਾ ਹੈ ਕਿ ਉਹ ਆਪਣੇ ਸੂਬੇ ਵਿੱਚ ਧਾਰਮਿਕ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਚਾਹੁੰਦੇ ਹਨ।
ਜੇਕਰ ਕਿਸੇ ਭਾਈਚਾਰੇ ਦੇ ਖਿਲਾਫ ਕੋਈ ਅਜਿਹੀ ਹਰਕਤ ਕੀਤੀ ਜਾਂਦੀ ਹੈ। ਜਿਸ ਨਾਲ ਉਸ ਭਾਈਚਾਰੇ ਨੂੰ ਠੇਸ ਪਹੁੰਚਦੀ ਹੈ ਤਾਂ ਉਹ ਇਸ ਤਰ੍ਹਾਂ ਨਹੀਂ ਹੋਣ ਦੇਣਗੇ। ਇਸ ਪ੍ਰਦਰਸ਼ਨ ਦੌਰਾਨ ਜਿਸ ਲੜਕੀ ਦੇ ਗੋਲੀ ਲੱਗੀ ਸੀ। ਉਸ ਦੀ ਜਾਨ ਬਚ ਜਾਣ ਤੇ ਵੀ ਉਨ੍ਹਾਂ ਨੇ ਤਸੱਲੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਲੋਕ ਸਰਕਾਰ ਤੋਂ ਬਹੁਤ ਉਮੀਦਾਂ ਰੱਖਦੇ ਹਨ। ਉਹ ਨੌਕਰੀਆਂ ਦੀ ਮੰਗ ਕਰਦੇ ਹਨ। ਪਰ ਇਹ ਤਾਂ ਹੀ ਸੰਭਵ ਹੈ।
ਜੇਕਰ ਸੂਬੇ ਵਿੱਚ ਅਮਨ ਸ਼ਾਂਤੀ ਹੋਵੇ। ਪਰ ਦੂਸਰਾ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਤਰ੍ਹਾਂ ਦੇ ਸੀਰੀਅਲ ਬਣਾਉਣ ਤੋਂ ਗੁਰੇਜ਼ ਕਰਨ। ਜੋ ਸਾਡੀ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਕਰਦੇ ਹਨ ਨਹੀਂ ਤਾਂ ਉਹ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤੀ ਵਰਤਣਗੇ। ਪ੍ਰੋਡਿਊਸਰਾਂ ਨੂੰ ਚਾਹੀਦਾ ਹੈ ਕਿ ਕਿਸੇ ਭਾਈਚਾਰੇ ਨੂੰ ਭੜਕਾਇਆ ਨਾ ਜਾਵੇ। ਉਹ ਸੂਬੇ ਦੇ ਹਾਲਾਤ ਖਰਾਬ ਨਹੀਂ ਹੋਣ ਦੇਣਗੇ ਅਤੇ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣਗੇ।
ਤਾਜਾ ਜਾਣਕਾਰੀ