ਹੁਣੇ ਆਈ ਤਾਜਾ ਵੱਡੀ ਖਬਰ
ਲਵੋ ਜੀ ਹੁਣ ਕੱਲ੍ਹ ਨੂੰ ਇਸ ਸਾਰੇ ਜਿਲ੍ਹੇ ਚ ਬੰਦ ਰਹਿਣਗੇ ਸਰਕਾਰੀ ਅਤੇ
ਗੁਰਦਾਸਪੁਰ – ਬਟਾਲਾ ਪਟਾਕਾ ਫ਼ੈਕਟਰੀ ਵਿਚ ਹੋਏ ਧਮਾਕੇ ਦੇ ਸਬੰਧ ਵਿਚ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਡੀ.ਸੀ ਗੁਰਦਾਸਪੁਰ ਨਾਲ ਕੀਤੀ ਬਦਸਲੂਕੀ ਦੇ ਮਾਮਲੇ ਵਿਚ ਜਿੱਥੇ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਡੀ.ਸੀ ਦਫ਼ਤਰਾਂ ਵਿਚ ਕਲਮ ਛੋੜ ਹੜਤਾਲ ਕੀਤੀ ਗਈ,
ਉੱਥੇ ਹੀ ਅੱਜ ਇਸ ਸਬੰਧ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਸਰਬਸੰਮਤੀ ਨਾਲ ਕੱਲ੍ਹ ਮਿਤੀ 10 ਸਤੰਬਰ ਨੂੰ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ ਤੇਜਿੰਦਰਪਾਲ ਸਿੰਘ ਸੰਧੂ ਨੇ
ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਹੋਈ ਬਦਸਲੂਕੀ ਦੇ ਰੋਸ ਵਜੋਂ 10 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਤੇ ਨਿੱਜੀ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਜਾਣਕਾਰੀ