ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ CM ਬਣਾਏ ਜਾਣ ਦਾ ਮੁੱਦਾ ਵੀ ਅੱਜ ਸਦਨ ਅੰਦਰ ਗੂੰਜਿਆ। ਅਕਾਲੀ ਦਲ ਨੇ ਕਮਲਨਾਥ ਨੂੰ CM ਬਣਾਏ ਜਾਣ ‘ਤੇ ਇਤਰਾਜ਼ ਜਤਾਇਆ, ਜਿਸ ‘ਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਉੱਪਰ ਬੇਵਜ੍ਹਾ ਸਿਆਸਤ ਕਰਨ ਦੇ ਇਲਜ਼ਾਮ ਲਗਾਏ।

ਉਹਨਾਂ 1984 ਦੇ ਮੁੱਦੇ ਦਾ ਸਿਆਸੀਕਰਨ ਲਈ ਅਕਾਲੀ ਦਲ ਦੀ ਅਲੋਚਨਾ ਕੀਤੀ ਅਤੇ ਕਿਹਾ ਕਿ ਕਮਲਨਾਥ ‘ਤੇ ਸਿਰਫ ਇਲਜ਼ਾਮ ਹਨ ਤੇ ਕਾਨੂੰਨ ਆਪਣਾ ਕੰਮ ਕਰ ਰਿਹੈ। ਮੁੱਖ ਮੰਤਰੀ ਨੇ ਸਦਨ ਅੰਦਰ ਪ੍ਰਕਾਸ਼ ਸਿੰਘ ਬਾਦਲ ਅਤੇ ਕਮਲਨਾਥ ਦੀ ਇੱਕ ਤਸਵੀਰ ਵੀ ਵਿਖਾਈ, ਜਿਸ ਵਿੱਚ ਬਾਦਲ, ਕਮਲਨਾਥ ਨੂੰ ਗੁਲਦਸਤਾ ਭੇੰਟ ਕਰ ਰਹੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਨਾਮਜ਼ਦ ਕੀਤੇ ਜਾਣ ਤੋਂ ਬਾਅਦ 1984 ਦੇ ਦੰਗਿਆਂ ਦੇ ਮੁੱਦੇ ਦਾ ਸਿਆਸੀਕਰਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਕਮਲ ਨਾਥ ਨੂੰ ਬੁੱਕਾ ਭੇਟ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਤੋਂ ਇਲਾਵਾ ਸੁਖਬੀਰ ਬਾਦਲ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਸਾਬਕਾ ਕੇਂਦਰੀ ਮੰਤਰੀ ਨਾਲ ਮੀਟਿੰਗ ਦੀ ਵੀ ਇਕ ਤਸਵੀਰ ਜਨਤਕ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਕਮਲ ਨਾਥ 10 ਸਾਲ ਤੋਂ ਵੱਧ ਸਮਾਂ ਕੇਂਦਰੀ ਮੰਤਰੀ ਰਹੇ ਹਨ। ਉਨ੍ਹਾਂ ਕਿਹਾ ਕਿ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵਿਚ ਸੀਨੀਅਰ ਕਾਂਗਰਸੀ ਆਗੂ ਬਾਰੇ ਤੁੱਛ ਹਵਾਲੇ ਨੂੰ ਇਸ ਮਾਮਲੇ ਵਿਚ ਉਨ੍ਹਾਂ ਦੀ ਸ਼ਮੂਲੀਅਤ ਨਹੀਂ ਮੰਨੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਕਾਨੂੰਨ ਹੀ ਕਿਸੇ ਵਿਅਕਤੀ ਦੀ ਭੂਮਿਕਾ ਬਾਰੇ ਫੈਸਲਾ ਕਰ ਸਕਦਾ ਹੈ ਅਤੇ ਕਿਸੇ ਨੂੰ ਵੀ ਆਪਣੇ ਸਿਆਸੀ ਹਿੱਤਾਂ ਲਈ 1984 ਦੰਗਿਆਂ ਦੇ ਨਾਜ਼ੁਕ ਮੁੱਦੇ ‘ਤੇ ਫਾਇਦਾ ਨਹੀਂ ਚੁੱਕਣਾ ਚਾਹੀਦਾ ।

ਅਕਾਲੀ ਵਿਧਾਇਕ ਬਿਕਰਮ ਮਜੀਠੀਆ ਵੱਲੋਂ ਮੁੱਦਾ ਚੁੱਕੇ ਜਾਣ ਤੋਂ ਬਾਅਦ ਇਸ ਮਸਲੇ ‘ਤੇ ਵਿਧਾਨ ਸਭਾ ਵਿਚ ਧਿਆਨ ਦਵਾਊ ਮਤੇ ‘ਤੇ ਦਖਲ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੋਂ ਤੱਕ ਸਾਬਕਾ ਕੇਂਦਰੀ ਮੰਤਰੀ ਵਿਰੁੱਧ ਦੋਸ਼ਾਂ ਦਾ ਸਬੰਧ ਹੈ, ਉਸ ਵਿਚ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ, ਕਿਸੇ ਨੂੰ ਵੀ ਇਸ ਮਾਮਲੇ ‘ਤੇ ਸਿਆਸਤ ਨਹੀਂ ਕਰਨੀ ਚਾਹੀਦੀ।

ਤਾਜਾ ਜਾਣਕਾਰੀ
ਅਕਾਲੀਆਂ ਦੇ ਸਵਾਲ ‘ਤੇ ਕੈਪਟਨ ਨੇ ਜੇਬ੍ਹ ‘ਚੋਂ ਕੱਢੀ ਇਹ ਤਸਵੀਰ, ਪੈ ਗਿਆ ਫੜਦੋਲ ….
ByadminDecember 14, 2018Comments Off on ਅਕਾਲੀਆਂ ਦੇ ਸਵਾਲ ‘ਤੇ ਕੈਪਟਨ ਨੇ ਜੇਬ੍ਹ ‘ਚੋਂ ਕੱਢੀ ਇਹ ਤਸਵੀਰ, ਪੈ ਗਿਆ ਫੜਦੋਲ ….
Previous Postਕੁੜੀ ਨੇ ਫੇਸਬੁੱਕ ਦੇਖਦੇ ਹੋਏ ਖੁਦ ਦੀ ਦੇਖੀ ਨਿਊਡ ਵੀਡੀਓ ਉਸਦੇ ਬਾਅਦ ਜੋ ਹੋਇਆ ਦੇਖੋ (ਸਾਵਧਾਨ ਰਹੋ )
Next Postਮਿੰਟਾਂ 'ਚ ਪਤਾ ਲੱਗ ਜਾਵੇਗੀ ਕਿਸੇ ਵੀ ਫ਼ੋਨ ਦੀ ਲੋਕੇਸ਼ਨ ਇਸ Trick ਨਾਲ....