BREAKING NEWS
Search

ਹੁਣੇ ਰਾਤੀ 11 ਵਜੇ ਪੰਜਾਬ ਚ ਵਾਪਰਿਆ ਖੌਫਨਾਕ ਭਿਆਨਕ ਕਾਂਡ ਦੇਖੋ ਵੀਡੀਓ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੰਮ੍ਰਿਤਸਰ— ਸ਼ਹਿਰ ਦੇ ਕੋਟ ਖਾਲਸਾ ਇਲਾਕੇ ‘ਚ ਰਹਿਣ ਵਾਲੇ ਇਕ ਵਿਅਕਤੀ ‘ਤੇ ਉਸ ਦੇ ਘਰ ਦੇ ਬਾਹਰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਘਟਨਾ ਦਾ ਸ਼ਿਕਾਰ ਹੋਏ ਬਲਜਿੰਦਰ ਸਿੰਘ ਉਰਫ ਬਿੱਲਾ ਦੇ ਪੇਟ ‘ਚ 3 ਗੋਲੀਆਂ ਲੱਗੀਆਂ ਹਨ ਅਤੇ ਉਸ ਨੂੰ ਅੰਮ੍ਰਿਤਸਰ ਦੇ ਨਿਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਜਦੋਂ ਉਸ ਦਾ ਪਤੀ ਘਰ ਅੰਦਰ ਆਇਆ ਤਾਂ ਉਨ੍ਹਾਂ ਪਿੱਛੇ ਹੀ ਕੁੱਝ ਵਿਅਕਤੀਆਂ ਨੇ ਆ ਕੇ ਦਰਵਾਜਾ ਖੜਕਾਇਆ,

ਜਿਸ ਉਪਰੰਤ ਉਸ ਦਾ ਪਤੀ ਬਾਹਰ ਗਿਆ ਤਾਂ ਉਕਤ ਵਿਅਕਤੀਆਂ ਨੇ ਅਚਾਨਕ ਉਸ ਦੇ ਪਤੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਏ। ਨਵਨੀਤ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਅਤੇ ਕਿਹਾ ਕਿ ਉਸ ਦੇ ਪਤੀ ‘ਤੇ ਜਿਹੜੇ ਵੀ ਵਿਅਕਤੀਆਂ ਨੇ ਹਮਲਾ ਕੀਤਾ ਹੈ, ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਪੁਲਸ ਅਧਿਕਾਰੀ ਅਮਰੀਕ ਪੁਆਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਝ ਲੋਕਾਂ ਵਲੋਂ ਬਲਜਿੰਦਰ ‘ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਜਿੰਦਰ ਨੂੰ 3 ਗੋਲੀਆਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਬੂ ਕਰ ਉਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।



error: Content is protected !!