ਇਸ ਵੇਲੇ ਦੀ ਤਾਜਾ ਵੱਡੀ ਖਬਰ
ਨਵੀਂ ਦਿੱਲੀ: ਨਵਜੋਤ ਸਿੱਧੂ ਬਾਰੇ ਇਕ ਮਾੜੀ ਖਬਰ ਆ ਰਹੀ ਹੈ ਜਿਥੇ ਸਾਰੀ ਸਿੱਖ ਕੌਮ ਨਵਜੋਤ ਸਿੱਧੂ ਦੀ ਕਰਤਾਰ ਪੁਰ ਸਾਹਿਬ ਦੇ ਲਾਂਘੇ ਬਾਰੇ ਸਿਫਤ ਕਰ ਰਹੀ ਹੈ ਪਰ ਪਾਕਿਸਤਾਨ ਜਾ ਕੇ ਕੀਤੀ ਸਪੀਚ ਨਾਲ ਇਕ ਨਵਾਂ ਹੀ ਪੰਗਾ ਪੈ ਗਿਆ ਹੈ। ਪਾਕਿਸਤਾਨ ਜਾ ਕੇ ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਕੀਤੀ ਬਿਆਨਬਾਜ਼ੀ ਨਾਲ ਬੀਜੇਪੀ ਭੜਕ ਗਈ ਹੈ। ਬੀਜੇਪੀ ਨੇ ਇਸ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਨਵਜੋਤ ਸਿੱਧੂ ਨੂੰ ਮਾਫੀ ਮੰਗਣ ਲਈ ਕਿਹਾ ਹੈ। ਕਰਤਾਰਪੁਰ ਕੌਰੀਡੋਰ ਦੇ ਉਦਘਾਟਨ ਮੌਕੇ ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਬੇਹੱਦ ਤਾਰੀਫ ਕੀਤੀ ਸੀ।
ਬੀਜੇਪੀ ਦੇ ਬੁਲਾਰੇ ਸੰਵਿਤ ਪਾਤਰਾ ਨੇ ਕਿਹਾ ਕਿ ਕਰਤਾਰਪੁਰ ਕੌਰੀਡੋਰ ਤੇ ਰਾਮ ਜਨਮ ਭੂਮੀ ਨੂੰ ਲੈ ਕੇ ਕਾਂਗਰਸ ਦਾ ਜੋ ਰਵੱਈਆ ਰਿਹਾ ਹੈ, ਉਹ ਅੱਜ ਸਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਕਰਤਾਰਪੁਰ ਕੌਰੀਡੋਰ ਦੇ ਉਦਘਾਟਨ ਵਿੱਚ ਪਾਕਿਸਤਾਨ ਵੱਲੋਂ ਮੁੱਖ ਮਹਿਮਾਨ ਵਜੋਂ ਜਾਂਦੇ ਹਨ ਪਰ ਭਾਰਤ ਤੋਂ ਗਏ ਪਹਿਲੇ ਜਥੇ ਵਿੱਚ ਨਹੀਂ ਜਾਂਦੇ। ਉਹ ਸਿੱਖਾਂ ਦਾ ਨੁਮਾਇੰਦਾ ਹੋਣ ਦਾ ਦਾਅਵਾ ਕਰਦੇ ਹਨ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਸੰਸਾ ਵਿੱਚ ਕਸੀਦੇ ਪੜ੍ਹਦੇ ਹਨ।
ਪਾਤਰਾ ਨੇ ਕਿਹਾ ਕਿ ਸਿੱਧੂ ਕਾਂਗਰਸ ਦੇ ਕਿਦਾਵਰ ਨੇਤਾ ਹਨ ਪਰ ਉਨ੍ਹਾਂ ਨੇ ਪਾਕਿਸਤਾਨ ਵਿੱਚ ਬਿਆਨਬਾਜ਼ੀ ਕਰਕੇ ਭਾਰਤ ਦਾ ਕੱਦ ਛੋਟਾ ਕੀਤਾ ਹੈ। ਸਿੱਧੂ ਵੱਲੋਂ ਇਮਰਾਨ ਖਾਨ ਦੀ ਤੁਲਣਾ ਸਿਕੰਦਰ ਨਾਲ ਕਰਨੀ ਨਿੰਦਾਜਨਕ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦਾ ਕਹਿਣਾ ਹੈ ਕਿ ਅਸੀਂ ਮਾਰ ਰਹੇ ਹਾਂ ਤੇ ਪਾਕਿਸਤਾਨ ਬਚਾ ਰਿਹਾ ਹੈ। ਇਹ ਕਾਂਗਰਸ ਦੀ ਮਨੋਸਥਿਤੀ ਨੂੰ ਦਰਸਾਉਂਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ