ਕੈਨੇਡਾ ਨੂੰ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਦੀ ਸਖ਼ਤ ਲੋੜ

ਜਲੰਧਰ- ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਕੈਨੇਡਾ ਦੇ ਓ੍ਰਟਾਰੀਓ ਤੋਂ ਸੰਸਦ ਮੈਂਬਰ ਨੀਨਾ ਤਾਂਗੜੀ ਨੇ ਕਿਹਾ ਕਿ ਪੰਜਾਬੀ ਹੁਨਰਮੰਦ ਨੌਜਵਾਨਾਂ ਦੀ ਕੈਨੇਡਾ ਵਿਚ ਬਹੁਤ ਲੋੜ ਹੈ। ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਹੁਤ ਸਾਰੇ ਵਿਦਿਆਰਥੀ ਕੈਨੇਡਾ ਆ ਰਹੇ ਹਨ ਅਤੇ ਉਹ ਵਧੀਆ ਪੜ੍ਹਾਈ ਦੇ ਨਾਲ-ਨਾਲ ਚੰਗੀਆਂ ਨੌਕਰੀਆਂ ਵੀ ਕਰ ਰਹੇ ਹਨ। ਚੰਗੀ ਪੜ੍ਹਾਈ ਸਦਕਾ ਉਨ੍ਹਾਂ ਨੂੰ ਕੈਨੇਡਾ ਵਿਚ ਚੰਗੀ ਨੌਕਰੀ ਵੀ ਮਿਲ ਰਹੀ ਹੈ, ਜਿਸਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਨੂੰ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਨੂੰ ਸਕਿਲ ਟ੍ਰੇਡ ਦੇ ਲੋਕਾਂ ਦੀ ਵੀ ਬਹੁਤ ਹੀ ਲੋੜ ਹੈ, ਜਿਵੇਂ ਕਿ ਇਲੈਕਟ੍ਰੀਸ਼ੀਅਨ, ਕਾਰਪੇਂਟਰ ਅਤੇ ਸਕਿਲ ਟ੍ਰੇਡ ਨਾਲ ਜੁੜੇ ਹੋਏ ਲੋਕਾਂ ਦੀ ਉਥੇ ਬਹੁਤ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦੋ ਹਫਤਿਆਂ ਲਈ ਆਫੀਸ਼ੀਅਲ ਟੂਰ ‘ਤੇ ਭਾਰਤ ਆਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਗੱਲ ਹੋਈ ਸੀ,

ਜਿਸ ਲਈ ਉਹ ਐਗਰੀਕਲਚਰ ਅਤੇ ਇੰਮੀਗ੍ਰੇਸ਼ਨ ਵਰਗੇ ਮੁੱਦਿਆਂ ‘ਤੇ ਗੱਲ ਕਰਨਗੇ ਕਿਉਂਕਿ ਪੰਜਾਬ ਤੋਂ ਬਹੁਤ ਸਾਰੇ ਬੱਚੇ ਕੈਨੇਡਾ ਓਂਟਾਰੀਓ ਆ ਰਹੇ ਹਨ, ਜਿਨ੍ਹਾਂ ਲਈ ਉਹ ਕੈਨੇਡਾ ਦੇ ਕਾਲਜਾਂ ਨਾਲ ਗੱਲ ਕਰਨਗੇ ਕਿਉਂਕਿ ਪੰਜਾਬ ਦੇ ਬੱਚੇ ਕੈਨੇਡਾ ਜਾਣ ਦੇ ਬਹੁਤ ਇੱਛੁਕ ਹਨ ਅਤੇ ਕੈਨੇਡਾ ਨੂੰ ਵੀ ਇਨ੍ਹਾਂ ਵਰਗੇ ਹੁਨਰਮੰਦ ਨੌਜਵਾਨਾਂ ਦੀ ਲੋੜ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਖੁਸ਼ਖਬਰੀ ਖੁਸ਼ਖਬਰੀ ਕੈਨੇਡਾ ਨੂੰ ਪੰਜਾਬ ਦੇ ਨੌਜਵਾਨਾਂ ਦੀ ਸਖ਼ਤ ਲੋੜ – ਦੇਖੋ ਤਾਜਾ ਵੱਡੀ ਖਬਰ
ByadminNovember 12, 2019Comments Off on ਖੁਸ਼ਖਬਰੀ ਖੁਸ਼ਖਬਰੀ ਕੈਨੇਡਾ ਨੂੰ ਪੰਜਾਬ ਦੇ ਨੌਜਵਾਨਾਂ ਦੀ ਸਖ਼ਤ ਲੋੜ – ਦੇਖੋ ਤਾਜਾ ਵੱਡੀ ਖਬਰ
Previous Postਇੱਥੇ ਅੱਜ ਵੀ ਮੌਜੂਦ ਹੈ ਬਾਬੇ ਨਾਨਕ ਜੀ ਦੇ ਹੱਥ ਨਾਲ ਲਿਖਿਆ ਗਿਆ 'ਸ੍ਰੀ ਗੁਰੂ ਗ੍ਰੰਥ ਸਾਹਿਬ'
Next Postਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ 550 ਕਿੱਲੋ ਦਾ ਕੇਕ (ਤਸਵੀਰਾਂ)