ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਡੇਰੇ ਦੇ ਸਮਾਗਮ ‘ਚ ਨਜ਼ਰ ਆਈ ਹਨੀਪ੍ਰੀਤ
ਸਿਰਸਾ ‘ਚ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬਾਬਾ ਸ਼ਾਹ ਮਸਤਾਨਾ ਬਲੁਚਿਸਤਾਨੀ ਦਾ 128ਵਾਂ ਜਨਮ ਦਿਵਸ ਮਨਾਇਆ ਗਿਆ। ਸਾਧਵੀ ਯੋਨ ਸ਼ੋਸ਼ਣ ਮਾਮਲੇ ‘ਚ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਜੇਲ੍ਹ ਜਾਣ ਤੋਂ ਬਾਅਦ ਇਹ ਤੀਜਾ ਵੱਡਾ ਸਮਾਗਮ ਸੀ, ਉਥੇ ਹੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਲਈ ਪਹਿਲਾ ਮੌਕਾ ਸੀ, ਜਦੋਂ ਉਹ ਜੇਲ੍ਹ ‘ਚੋਂ ਆਉਣ ਤੋਂ ਬਾਅਦ ਕਿਸੇ ਵੱਡੇ ਸਾਗਮ ‘ਚ ਸ਼ਾਮਲ ਹੋਈ।ਦਰਅਸਲ, ਪੰਚਕੁਲਾ ਹਿੰਸਾ ਦੇ 38 ਦਿਨ ਬਾਅਦ ਹਨੀਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਉਸ ਤੋਂ ਬਾਅਦ ਉਹ ਅੰਬਾਲਾ ਦੀ ਸੈਂਟਰਲ ਜੇਲ੍ਹ ‘ਚ ਬੰਦ ਸੀ ਤੇ ਬੀਤੇ ਹਫਤੇ 6 ਨਵੰਬਰ ਨੂੰ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾ ਹੋਈ। ਪ੍ਰੋਗਰਾਮ ‘ਚ ਮੌਜੂਦ ਹਨੀਪ੍ਰੀਤ ਹੱਥ ਜੋੜ੍ਹ ਕੇ ਸਤਿਸੰਗ ਸੁਣਦੀ ਨਜ਼ਰ ਆਈ।ਸ਼ਾਹ ਮਸਤਾਨਾ ਨੇ ਰੱਖੀ ਸੀ ਡੇਰੇ ਦੀ ਨੀਂਹ ਸ਼ਾਹ ਮਸਤਾਨਾ ਨੇ 29 ਅਪ੍ਰੈਲ 1948 ਵਿੱਚ ਡੇਰਾ ਸੱਚਾ ਸੌਦਾ ਦੀ ਨੀਂਹ ਰੱਖੀ।
ਉਨ੍ਹਾਂ ਦੇ 128ਵੇਂ ਜਨਮ ਦਿਵਸ ‘ਤੇ ਆਯੋਜਿਤ ਪ੍ਰੋਗਰਾਮ ਲਈ ਸੋਮਵਾਰ ਰਾਤ 1 ਵਜੇ ਹੀ ਪੰਡਾਲ ਪੂਰੀ ਤਰ੍ਹਾਂ ਭਰ ਚੁੱਕਿਆ ਹੋਣ ਦੀ ਜਾਣਕਾਰੀ ਸੀ , ਉਥੇ ਹੀ ਮੰਗਲਵਾਰ ਨੂੰ ਵੀ ਸੰਗਤ ਦਾ ਆਉਣਾ – ਜਾਣਾ ਜਾਰੀ ਰਿਹਾ । ਇੱਥੇ ਸਮਾਗਮ ‘ਚ ਰਾਮ ਰਹੀਮ ਦਾ ਇੱਕ ਰਿਕਾਰਡਿਡ ਵੀਡੀਓ ਚਲਾਇਆ ਗਿਆ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ