ਹੁਣੇ ਆਈ ਤਾਜਾ ਵੱਡੀ ਖਬਰ
ਰਾਜ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਸਰਕਾਰੀ ਅੰਕੜਿਆਂ ਅਨੁਸਾਰ 6 ਨਵੇਂ ਮਾਮਲੇ ਕੋਰੋਨਾ ਪੀੜਿਤਾਂ ਦੇ ਸਾਹਮਣੇ ਆਏ ਹਨ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਇਹ 6 ਮਾਮਲੇ ਐੱਸ.ਬੀ.ਐੱਸ. ਨਗਰ ਅਤੇ ਜਲੰਧਰ ਜ਼ਿਲਾ ਨਾਲ ਸਬੰਧਤ ਹਨ। ਜਿਥੇ 3-3 ਮਾਮਲੇ ਸਾਹਮਣੇ ਆਏ ਹਨ। ਸਾਰੇ ਮਾਮਲੇ ਪਹਿਲਾਂ ਤੋਂ ਕੋਰੋਨਾ ਵਾਇਰਸ ਲਈ ਪਾਜ਼ੀਟਿਵ ਐਲਾਨੇ ਜਾ ਚੁੱਕੇ ਮਰੀਜ਼ਾਂ ਦੇ ਸੰਪਰਕ ਨਾਲ ਸਬੰਧਤ ਹਨ। ਇਸ ਤਰ੍ਹਾਂ ਸੋਮਵਾਰ ਨੂੰ ਸਰਕਾਰੀ ਅੰਕੜਿਆਂ ਅਨੁਸਾਰ ਐਲਾਲੇ ਕੋਰੋਨਾ ਵਾਇਰਸ ਨਾਲ ਪੀੜਿਤ ਮਰੀਜ਼ਾਂ ਦੀ ਗਿਣਤੀ 23 ਤੋਂ ਵਧ ਕੇ 29 ਹੋ ਗਈ ਹੈ। ਹਾਲਾਂਕਿ ਸੂਤਰਾਂ ਅਨੁਸਾਰ ਰਾਜ ਭਰ ‘ਚ ਕੋਰੋਨਾ ਵਾਇਰਸ ਨਾਲ ਪੀੜਿਤਾਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੋ ਸਕਦੀ ਹੈ ਪਰ ਸਮਾਜ ‘ਚ ਹੜਬੜਾਹਟ ਪੈਦਾ ਨਾ ਹੋ ਜਾਵੇ ਇਸ ਲਈ ਜਾਣਕਾਰੀ ਸਰਵਜਨਕ ਕਰਨ ‘ਚ ਪਰਹੇਜ ਕੀਤਾ ਜਾ ਰਿਹਾ ਹੈ। ਹਾਲਾਂਕਿ ਸਥਿਤੀ ਨੂੰ ਕਾਬੂ ‘ਚ ਰੱਖਣ ਲਈ ਸਰਕਾਰ ਵਲੋਂ ਸਾਰੇ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ। ਪਰ ਆਮ ਜਨਤਾ ਦੀ ਸਹਿਭਾਗਤਾ ਤੋਂ ਬਿਨਾਂ ਇਹ ਸੰਭਵ ਨਹੀਂ। ਰਾਜ ‘ਚ ਅਜੇ ਤੱਕ ਜਿਨ੍ਹਾਂ ਕੁਲ 29 ਮਾਮਲਿਆਂ ‘ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ ‘ਚ ਸਭ ਤੋਂ ਜ਼ਿਆਦਾ 18 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਤ ਹਨ, ਇਨ੍ਹਾਂ ‘ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। 5 ਮਾਮਲੇ ਮੋਹਾਲੀ ਜ਼ਿਲੇ ਨਾਲ ਸਬੰਧਤ ਹਨ, ਜਦੋਂ ਕਿ ਜਲੰਧਰ ਜ਼ਿਲੇ ਦੇ 3, ਅੰਮ੍ਰਿਤਸਰ ਜ਼ਿਲੇ ਦੇ 2 ਅਤੇ ਹੁਸ਼ਿਆਰਪੁਰ ਜ਼ਿਲੇ ਤੋਂ 1 ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਅਜੇ ਤੱਕ 282 ਸ਼ੱਕੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 29 ਦੇ ਨਤੀਜੇ ਪਾਜ਼ੀਟਿਵ, 220 ਦੇ ਨੈਗੇਟਿਵ ਆਏ ਹਨ, ਜਦੋਂ ਕਿ 33 ਦੇ ਨਤੀਜੇ ਅਜੇ ਆਉਣੇ ਬਾਕੀ ਹਨ। ਸਰਕਾਰੀ ਅੰਕੜਿਆਂ ਅਨੁਸਾਰ ਜਿਨ੍ਹਾਂ 33 ਸੈਂਪਲਾਂ ਦੇ ਨਤੀਜੇ ਅਜੇ ਆਉਣੇ ਬਾਕੀ ਹਨ, ਉਨ੍ਹਾਂ ‘ਚੋਂ ਬੁੱਧਵਾਰ ਨੂੰ ਪਾਜ਼ੇਟਿਵ ਐਲਾਨੇ ਜਾਣ ਵਾਲੇ ਅੰਕੜਿਆਂ ‘ਚ ਵਾਧੇ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਕਿੰਨੇ ਸ਼ੱਕੀਆਂ ਨੂੰ ਹਸਪਤਾਲਾਂ ‘ਚ ਦਾਖਲ ਕੀਤਾ ਗਿਆ ਹੈ ਅਤੇ ਕਿੰਨਿਆਂ ਨੂੰ ਘਰਾਂ ‘ਚ ਅਲੱਗ-ਥਲੱਗ ਰੱਖ ਕੇ ਸਿਹਤ ਵਿਭਾਗ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ, ਇਸ ਦੀ ਜਾਣਕਾਰੀ ਬੁਲੇਟਿਨ ‘ਚ ਸਾਂਝੀ ਕਰਨ ਤੋਂ ਸਰਕਾਰ ਨੇ ਪਰਹੇਜ ਕੀਤਾ ਹੈ। ਬੁਲੇਟਿਨ ਅਨੁਸਾਰ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ ਕੋਰੋਨਾ ਵਾਇਰਸ ਦੇ ਇਕ ਸ਼ੱਕੀ ਨੂੰ ਪੀ.ਜੀ.ਆਈ. ਰੈਫਰ ਕੀਤਾ ਗਿਆ ਸੀ, ਜਿਸ ਦੀ ਮੌਤ ਹੋ ਗਈ, ਪਰ ਪੀ.ਜੀ.ਆਈ. ਦੀ ਰਿਪੋਰਟ ਅਨੁਸਾਰ ਉਸ ਦੀ ਮੌਤ ਦਾ ਕਾਰਨ ਦੂਜਾ ਰੋਗ ਸੀ।