ਤੁਰੰਤ ਕਰਤਾ ਇਹ ਸਾਰਾ ਪਿੰਡ ਸੀਲ
ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ‘ਚੋਂ ਇਕ ਮਰੀਜ਼ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਪਾਇਆ ਗਿਆ ਹੈ। ਮਰੀਜ਼ ਦੀ ਪਛਾਣ ਹਰਵਿੰਦਰ ਸਿੰਘ ਵੱਜੋਂ ਹੋਈ ਹੈ, ਜੋਕਿ ਪਿੰਡ ਪੈਂਸਰਾ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਦੇ ਇੰਚਾਰਜ ਰਘਵੀਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਦੀ ਸੱਕੀ ਭੈਣ ਦੀਆਂ ਦੋ ਬੇਟੀਆਂ ਇੰਗਲੈਂਡ ਤੋਂ ਆਈਆਂ ਹੋਈਆਂ ਹਨ।
ਸਿਹਤ ਵਿਭਾਗ ਵੱਲੋਂ ਦੋਵੇਂ ਬੇਟੀਆਂ ਨੂੰ 14 ਦਿਨਾਂ ਤੱਕ ਘਰਾਂ ‘ਚ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਹਰਵਿੰਦਰ ਸਿੰਘ ਉਨ੍ਹਾਂ ਦੇ ਸੰਪਰਕ ‘ਚ ਸੀ। ਇਹ ਵੀ ਪਤਾ ਲੱਗਾ ਹੈ ਕਿ ਹਰਵਿੰਦਰ ਸਿੰਘ ਪਹਿਲਾਂ ਵੀ ਕਈ ਬੀਮਾਰੀਆਂ ਨਾਲ ਪੀੜਤ ਹੈ। ਹਰਵਿੰਦਰ ਸਿੰਘ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਆਈਸੋਲੇਟ ਕੀਤਾ ਗਿਆ ਹੈ। ਹਰਵਿੰਦਰ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੈਂਸਰਾ ਸਣੇ ਨੇੜਲੇ ਪਿੰਡਾਂ ‘ਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਪਿੰਡ ਪੈਂਸਰਾ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪਿੰਡ ‘ਚੋਂ ਹੋਰ ਸ਼ੱਕੀ ਮਰੀਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਹੁਣ ਤੱਕ ਕੁਲ 47 ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ‘ਚੋਂ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ