ਪੰਜਾਬ ਚ ਇਸ ਤਰਾਂ 3 ਹੋਰ ਕੇਸ ਆ ਗਏ ਪੌਜੇਟਿਵ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਕਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਹੁਣੇ ਹੁਣੇ 3 ਹੋਰ ਨਵੇਂ ਕੇਸ ਪੌਜੇਟਿਵ ਆ ਗਏ ਹਨ। ਸਰਕਾਰ ਨੇ ਲੋਕਾਂ ਨੂੰ ਬਹੁਤ ਬੇਨਤੀਆਂ ਕੀਤੀਆਂ ਹਨ ਕੇ ਉਹ ਆਪਣੇ ਘਰਾਂ ਤੋਂ ਨਾ ਨਿਕਲਣ ਪਰ ਦੇਖਣ ਵਿਚ ਆ ਰਿਹਾ ਹੈ ਕੇ ਪੁਲਸ ਦੀ ਅਤੇ ਸਰਕਾਰ ਦੀ ਕਈ ਲੋਕ ਬਿਕੁਲ ਵੀ ਪ੍ਰਵਾਹ ਨਹੀਂ ਕਰ ਰਹੇ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ ‘ਚ ਆਉਣ ਵਾਲੇ 17 ਪਰਿਵਾਰਿਕ ਮੈਂਬਰਾਂ ਦੀ ਮੁੱਢਲੀ ਰਿਪੋਰਟ ਆ ਗਈ ਹੈ। ਮੁੱਢਲੀ ਰਿਪੋਰਟ ‘ਚ 17 ‘ਚੋਂ 3 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ ਅਤੇ 14 ਦੀ ਰਿਪੋਰਟ ਨੈਗੇਟਿਵ ਆਈ ਹੈ ਪਰ ਅਜੇ ਤਿੰਨ ਜੀਆਂ ਦੀਆਂ ਬਾਕੀ ਰਿਪੋਰਟਾਂ ਆਉਣੀਆਂ ਬਾਕੀ ਹਨ। ਸਿਹਤ ਅਧਿਕਾਰੀਆਂ ਵਲੋਂ ਇਸਦੀ ਪੁਸ਼ਟੀ ਕੀਤੀ ਗਈ। ਕੋਰੋਨਾ ਕਾਰਨ ਪੰਜਾਬ ‘ਚ 5ਵੀਂ ਮੌਤ ਹੋ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਕੱਲ ਸ਼ਾਮ ਨੂੰ ਹੀ ਉਨ੍ਹਾਂ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ। ਵੀਰਵਾਰ ਨੂੰ ਅੰਮ੍ਰਿਤ ਵੇਲੇ ਤਕਰੀਬਨ ਸਾਢੇ ਚਾਰ ਵਜੇ ਉਹ ਇਸ ਸੰਸਾਰ ਨੂੰ ਅਲਵਿਦਾ ਆਖ ਗਏ।
ਪਿੰਡ ‘ਚ ਸਸਕਾਰ ਕਰਨ ਤੋਂ ਕੀਤਾ ਇਨਕਾਰ
ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨ ਘਾਟ ਲਿਆਇਆ ਗਿਆ ਤਾਂ ਪਿੰਡ ਦੇ ਲੋਕਾਂ ਨੇ ਪਿੰਡ ‘ਚ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਕੋਰੋਨਾ ਮਰੀਜ਼ ਦਾ ਸਸਕਾਰ ਅਸੀਂ ਇੱਥੇ ਨਹੀਂ ਹੋਣ ਦਵਾਂਗੇ, ਕਿਸੇ ਹੋਰ ਜਗ੍ਹਾਂ ਸਸਕਾਰ ਕੀਤਾ ਜਾਵੇ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਤੋਂ ਪਰਤਣ ਦੇ ਬਾਅਦ ਉਨ੍ਹਾਂ ਨੇ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਧਾਰਮਿਕ ਪ੍ਰੋਗਰਾਮਾਂ ‘ਚ ਵੀ ਹਿੱਸਾ ਲਿਆ ਸੀ।
ਸੀਲ ਕੀਤਾ ਗਿਆ ਘਰ ਦਾ ਇਲਾਕਾ
ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ ਭਾਈ ਨਿਰਮਲ ਸਿੰਘ ਦੇ ਘਰ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
ਭਾਈ ਨਿਰਮਲ ਸਿੰਘ ਦੀ ਬੇਟੀ (ਜੋ ਕਿ ਲੋਹੀਆਂ ‘ਚ ਰਹਿੰਦੀ ਹੈ) ਕੁਝ ਦਿਨ ਪਹਿਲਾਂ ਹੀ ਆਪਣੇ ਪਿਤਾ ਨੂੰ ਮਿਲ ਕੇ ਆਈ ਸੀ ਅਤੇ ਲੋਹੀਆਂ ‘ਚ ਉਸ ਦੇ ਨਾਲ ਉਸ ਦੇ ਮਾਤਾ-ਪਿਤਾ, ਭਾਬੀ ਅਤੇ ਭਤੀਜਾ ਵੀ ਰਹਿੰਦੇ ਹਨ। ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ (ਭਾਈ ਨਿਰਮਲ ਸਿੰਘ ਖਾਲਸਾ) ਦੇ ਨਾਲ ਸੰਪਰਕ ‘ਚ ਆਉਣ ਕਾਰਣ ਸਿਹਤ ਵਿਭਾਗ ਨੇ ਪੰਜੇ ਪਰਿਵਾਰਕ ਮੈਂਬਰਾਂ ਨੂੰ ਸਿਵਲ ਹਸਪਤਾਲ ‘ਚ ਆਈਸੋਲੇਟ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਸੈਂਪਲ ਲੈ ਕੇ ਲੈਬਾਰਟਰੀ ਜਾਂਚ ਲਈ ਭੇਜੇ ਜਾਣਗੇ।
ਪੰਜਾਬ ‘ਚੋਂ ਕੁਲ 47 ਪਾਜ਼ੇਟਿਵ ਕੇਸ
ਦੱਸਣਯੋਗ ਹੈ ਕਿ ਪੰਜਾਬ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ ‘ਚੋਂ ਕੁਲ 47 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ‘ਚੋਂ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਇਨ੍ਹਾਂ ‘ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 10, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਪਟਿਆਲਾ 1, ਲੁਧਿਆਣਾ 3 ਅਤੇ ਅੰਮ੍ਰਿਤਸਰ ਦੇ 2 ਮਾਮਲੇ ਸਾਹਮਣੇ ਆਏ ਹਨ।
ਤਾਜਾ ਜਾਣਕਾਰੀ