BREAKING NEWS
Search

ਕਰੋਨਾ ਵਾਇਰਸ : ਹੁਣੇ ਹੁਣੇ ਮਸ਼ਹੂਰ ਗਾਇਕਾ ਕਨਿਕਾ ਕਪੂਰ ਬਾਰੇ ਹਸਪਤਾਲ ਤੋਂ ਆਈ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਬੇਬੀ ਡਾਲ ਫੇਮ ਅਤੇ ਕੋਰੋਨਾ ਪਾਜ਼ੇਟਿਵ ਗਾਇਕ ਕਨਿਕਾ ਕਪੂਰ ਲਈ ਰਾਹਤ ਭਰੀ ਖਬਰ ਆਈ ਹੈ। ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਥੇ ਹੀ ਡਾਕਟਰਾਂ ਨੇ ਦੱਸਿਆ ਕਿ ਉਹ ਅਜੇ ਹਸਪਤਾਲ ਵਿਚ ਹੀ ਰਹੇਗੀ। ਦੱਸ ਦਈਏ ਕਿ ਕਨਿਕਾ ਦੀ ਹਾਲ ਹੀ ਵਿਚ ਕੋਰੋਨਾ ਵਾਇਰਸ ਸਬੰਧੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਸੀ। ਦੱਸ ਦਈਏ ਕਿ ਕਨਿਕਾ ਕਪੂਰ 9 ਮਾਰਚ ਨੂੰ ਲੰਡਨ ਤੋਂ ਲਖਨਊ ਆਈ ਸੀ ਇਸ ਤੋਂ ਬਾਅਦ ਉਹ ਕਈ ਹਾਈਪ੍ਰੋਫਾਈਲ ਪਾਰਟੀਆਂ ਵਿਚ ਸ਼ਰੀਕ ਹੋਈ ਸੀ।

ਉਨ੍ਹਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਦੇਸ਼ ਵਿਚ ਹੰਗਾਮਾ ਮਚ ਗਿਆ ਸੀ। ਜਿਸ ਮਗਰੋਂ ਉਹ ਲਖਨਊ ਦੇ ਜਿਸ ਫਲੈਟ ਵਿਚ ਰਹਿੰਦੀ ਸੀ ਉਸ ਨੂੰ ਸੈਨੇਟਾਈਜ਼ ਕੀਤਾ ਗਿਆ ਅਤੇ ਇਲਾਜ ਲਈ ਉਨ੍ਹਾਂ ਨੂੰ ਐਸ.ਜੀ.ਪੀ.ਜੀ.ਆਈ. ਵਿਚ ਦਾਖਲ ਕਰਵਾਇਆ ਗਿਆ।

ਕਨਿਕਾ ਕਪੂਰ ਨੇ ਬੀਤੇ ਦਿਨੀਂ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਸੀ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਉਹ ਉਮੀਦ ਕਰਦੀ ਹੈ ਕਿ ਉਨ੍ਹਾਂ ਦਾ ਅਗਲਾ ਕੋਰੋਨਾ ਵਾਇਰਸ ਟੈਸਟ ਨੈਗੇਟਿਵ ਆਏਗਾ। ਕਨਿਕਾ ਕਪੂਰ ਦੀ ਸਿਹਤ ਦੀ ਜਾਣਕਾਰੀ ਨੂੰ ਲੈ ਕੇ ਸੰਜੇ ਗਾਂਧੀ ਪੋਸਟਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਡਾਇਰੈਕਟਰ ਡਾਕਟਰ ਆਰ.ਕੇ. ਧੀਮਾਨ ਨੇ ਏ.ਐਨ.ਆਈ. ਨਾਲ ਗੱਲਬਾਤ ਵਿਚ ਬੀਤੇ ਦਿਨੀਂ ਕਿਹਾ ਸੀ ਕਿ ਕਨਿਕਾ ਕਪੂਰ ਵਿਚ ਹੁਣ ਕੋਈ ਲੱਛਣ ਨਹੀਂ

ਨਜ਼ਰ ਆ ਰਹੇ, ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਅਤੇ ਚੰਗੀ ਹੈ। ਉਹ ਆਮ ਤੌਰ ‘ਤੇ ਭੋਜਨ ਲੈ ਰਹੀ ਹੈ। ਮੀਡੀਆ ਵਿਚ ਜੋ ਸੂਚਨਾ ਫੈਲਾਈ ਗਈ ਕਿ ਉਹ ਬਹੁਤ ਬੀਮਾਰ ਹੈ, ਇਹ ਪੂਰੀ ਤਰ੍ਹਾਂ ਗਲਤ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ

ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!