BREAKING NEWS
Search

ਇਹਨਾਂ ਲੋਕਾਂ ਨੂੰ ਮਿਲੇਗਾ 3 ਮਹੀਨੇ ਮੁਫ਼ਤ ਗੈਸ ਸਿਲੰਡਰ,ਦੇਖੋ ਪੂਰੀ ਖ਼ਬਰ

ਭਾਰਤ ਸਰਕਾਰ ਵਲੋਂ ‘ਉਜਵਲਾ’ ਯੋਜਨਾ ਦੇ ਤਹਿਤ ਸਾਰੇ ਲਾਭਪਾਤਰੀਆਂ ਲਈ ਅਗਲੇ 3 ਮਹੀਨਿਆਂ ਲਈ ਮੁਫ਼ਤ ਸਿਲੰਡਰ ਰੀਫਿਲ ਕਰਨ ਦਾ ਐਲਾਨ ਕੀਤਾ ਗਿਆ ਹੈ। ਭਾਵ 1 ਅਪ੍ਰੈਲ ਤੋਂ 30 ਜੂਨ ਦੌਰਾਨ ਇਹ ਸਹੂਲਤ ਉਕਤ ਲਾਭਪਾਤਰੀਆਂ ਲਈ ਉਪਲਬਧ ਹੋਵੇਗੀ।

ਜਾਣਕਾਰੀ ਅਨੁਸਾਰ ਨਿਗਮ ਵਲੋਂ 8 ਕਰੋੜ ਪੀ. ਐੱਮ. ਯੂ. ਵਾਈ. (ਪ੍ਰਧਾਨ ਮੰਤਰੀ ਉਜਵਲਾ ਯੋਜਨਾ) ਅਧੀਨ ਲਾਭਪਾਤਰੀ 14.2 ਕਿਲੋਗ੍ਰਾਮ ਦੇ ਐੱਲ. ਪੀ. ਜੀ. ਸਿਲੰਡਰ ਮੁਫ਼ਤ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ। ‘ਉਜਵਲਾ’ ਲਾਭਪਾਤਰੀਆਂ ਦੇ ਲਿੰਕ ਕੀਤੇ ਬੈਂਕ ਖਾਤਿਆਂ ’ਚ ਅਗਾਊਂ ਤੌਰ ’ਤੇ ਮੁਫ਼ਤ ਐੱਲ. ਪੀ. ਜੀ. ਗੈਸ ਖਰੀਦਣ ਲਈ ਇਸ ਰਾਸ਼ੀ ਦਾ ਅਪ੍ਰੈਲ 2020 ਲਈ ਰੀਫਿਲ ਲਾਗਤ ਦਾ ਸਾਰਾ ਆਰ. ਐੱਸ. ਪੀ. ਅਗਾਊਂ ਤੌਰ ’ਤੇ ਟਰਾਂਸਫਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਦੱਸ ਦੇਈਏ ਕਿ ਇਕ ਲਾਭਪਾਤਰੀ ਹਰ ਮਹੀਨੇ ਇਕ ਸਿਲੰਡਰ ਪ੍ਰਾਪਤ ਕਰਨ ਦਾ ਹੱਕਦਾਰ ਹੈ। ਲਾਭਪਾਤਰੀ ਅੰਤਿਮ ਰੀਫਿਲ ਪ੍ਰਾਪਤ ਹੋਣ ਦੇ 15 ਦਿਨਾਂ ਬਾਅਦ ਹੀ ਅਗਲੀ ਰੀਫਿਲ ਬੁੱਕ ਕਰ ਸਕਦਾ ਹੈ। ਰੀਫਿਲ ਦੀ ਬੁਕਿੰਗ ਆਈ. ਵੀ. ਆਰ. ਐੱਸ. ਜਾਂ ਰਜਿਸਟਰਡ ਮੋਬਾਇਲ ਨੰਬਰ ਜ਼ਰੀਏ ਕੀਤੀ ਜਾਣੀ ਚਾਹੀਦੀ ਹੈ।

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |



error: Content is protected !!