BREAKING NEWS
Search

ਗੁਰਦਵਾਰਾ ਕਰਤਾਰ ਪੁਰ ਸਾਹਿਬ ਤੋਂ ਹੁਣੇ ਆਈ ਮਾੜੀ ਅਤੇ ਹੈਰਾਨੀਜਨਕ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਕਰਤਾਰਪੁਰ – ਪਿਛਲੇ ਸਾਲ ਪਾਕਿਸਤਾਨ ਦੇ ਕਰਤਾਰਪੁਰ ਵਿਚ ਭਾਰਤੀ ਸਿੱਖਾਂ ਲਈ ਖੁੱਲ੍ਹੇ ਕਰਤਾਰਪੁਰ ਗੁਰਦੁਆਰੇ ਦਾ ਹਿੱਸਾ ਨੁਕਸਾਨਿਆ ਗਿਆ। ਦਰਅਸਲ ਸ਼ੁੱਕਰਵਾਰ ਨੂੰ ਆਈ ਹਨ੍ਹੇਰੀ ਵਿਚ ਇਥੇ ਗੁੰਬਦ ਟੁੱਟ ਕੇ ਹੇਠਾਂ ਡਿੱਗ ਗਏ। ਦੱਸ ਦਈਏ ਕਿ ਪਿਛਲੇ ਸਾਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਲਾਂਘਾ ਖੋਲ੍ਹਿਆ ਗਿਆ ਸੀ ਅਤੇ ਇਹ ਗੁੰਬਦ ਕੁਝ ਮਹੀਨੇ ਪਹਿਲਾਂ ਹੀ ਬਣਵਾਏ ਗਏ ਸਨ। ਸਰਹੱਦ ‘ਤੇ ਦੋਹਾਂ ਪਾਸੇ ਸ਼ੁੱਕਰਵਾਰ ਨੂੰ ਤੇਜ਼ ਹਨ੍ਹੇਰੀ ਅਤੇ ਤੂਫਾਨ ਆਇਆ ਸੀ।

ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਚਾਰ ਗੁੰਬਦ ਤੇਜ਼ ਹਨ੍ਹੇਰੀ ਕਾਰਨ ਹੇਠਾਂ ਡਿੱਗ ਗਏ। ਕਰਤਾਰਪੁਰ ‘ਚ ਹੀ ਗੁਰੂ ਨਾਨਕ ਦੇਵ ਨੇ ਆਪਣੇ ਜੀਵਨ ਦੇ 18 ਸਾਲ ਬਿਤਾਏ ਸਨ। ਇਸ ਲਈ ਸਿੱਖਾਂ ਵਿਚ ਇਸ ਦੀ ਬਹੁਤ ਅਹਿਮੀਅਤ ਹੈ। ਪਿਛਲੇ ਸਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਲਾਂਘਾ ਖੋਲ੍ਹਿਆ ਗਿਆ, ਜਿਸ ਨਾਲ ਭਾਰਤੀਆਂ ਨੂੰ ਬਿਨਾਂ ਵੀਜ਼ਾ ਉਥੇ ਜਾਣ ਦੀ ਇਜਾਜ਼ਤ ਮਿਲ ਗਈ।

ਸਿੱਖ ਭਾਈਚਾਰਾ ਇਸ ਘਟਨਾ ਤੋਂ ਬਹੁਤ ਹੀ ਨਾਰਾਜ਼ ਹੋਇਆ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਸਰਕਾਰ ਨੇ ਜਿਸ ਤਰ੍ਹਾਂ ਨਾਲ ਇਹ ਨਿਰਮਾਣ ਕਰਵਾਇਆ ਹੈ, ਉਹ ਸਹੀ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਗੁੰਬਦਾਂ ਦਾ ਨਿਰਮਾਣ ਸੀਮੈਂਟ ਨਹੀਂ ਸਗੋਂ ਫਾਈਬਰ ਨਾਲ ਕੀਤਾ ਗਿਆ ਸੀ। ਉਥੇ ਹੀ ਮਾਰਚ ਵਿਚ ਕੋਰੋਨਾ ਵਾਇਰਸ ਦੇ ਚੱਲਦੇ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!