ਇਸ ਵੇਲੇ ਦੀ ਵੱਡੀ ਖਬਰ ਇੰਡੀਆ ਦੀ ਰਾਜਧਾਨੀ ਦਿਲ੍ਹੀ ਤੋਂ ਆ ਰਹੀ ਹੈ ਜਿਥੇ ਸਰਕਾਰ ਨੇ ਇੰਡੀਆ ਵਾਸਤੇ ਇਹ ਵੱਡਾ ਐਲਾਨ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਨਵੀਂ ਦਿੱਲੀ: ਸਿਹਤ ਕਰਮਚਾਰੀਆਂ ‘ਤੇ ਹਮਲਿਆਂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੇਂਦਰ ਨੇ ਬੁੱਧਵਾਰ ਨੂੰ ਹਮਲਾਵਰਾਂ ਨੂੰ ਸਖਤ ਸਜਾ ਦੇਣ ਦਾ ਐਲਾਨ ਕੀਤਾ। ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ, “ਗੰਭੀਰ ਹਮਲੇ ਦੀ ਸਥਿਤੀ ਵਿੱਚ ਹਮਲਾਵਰਾਂ ਨੂੰ 6 ਮਹੀਨੇ ਤੋਂ ਸੱਤ ਸਾਲ ਤੱਕ ਦੀ ਕੈਦ ਤੇ 1 ਤੋਂ ਸੱਤ ਲੱਖ ਰੁਪਏ ਤਕ ਦਾ ਜੁਰਮਾਨਾ ਹੋ ਜਾਵੇਗਾ।” ਉਨ੍ਹਾਂ ਕਿਹਾ ਕਿ ਹਮਲਾਵਰਾਂ ਤੋਂ ਦੁਗਣਾ ਨੁਕਸਾਨ ਵਸੂਲਿਆ ਜਾਵੇਗਾ।
ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਿਹਤ ਕਰਮਚਾਰੀ ਇਸ ਦੇਸ਼ ਨੂੰ ਮਹਾਮਾਰੀ ਦੇ ਸੰਕਟ ਤੋਂ ਬਚਾਉਣ ਲਈ ਕੰਮ ਕਰ ਰਹੇ ਹਨ, ਅਜਿਹੇ ਲੋਕ ਬਦਕਿਸਮਤੀ ਨਾਲ ਹਮਲਿਆਂ ਦਾ ਸਾਹਮਣਾ ਕਰ ਰਹੇ ਹਨ। ਜਾਵਡੇਕਰ ਨੇ ਕਿਹਾ ਇਨ੍ਹਾਂ ਕਰਮਚਾਰੀਆਂ ਵਿਰੁੱਧ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੀ ਸੁਰੱਖਿਆ ਲਈ ਇੱਕ ਆਰਡੀਨੈਂਸ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਕਿਸਮ ਦਾ ਅਪਰਾਧ ਗੈਰ-ਜ਼ਮਾਨਤੀ ਹੋਵੇਗਾ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਹੁਣ ਭੁੱਲ ਕੇ ਵੀ ਨਾ ਕਰ ਬੈਠਿਓ ਇਹ ਕੰਮ, ਹੋ ਸਕਦੀ 7 ਸਾਲ ਕੈਦ ਤੇ 7 ਲੱਖ ਜ਼ੁਰਮਾਨਾ- ਹੁਣੇ ਆਈ ਤਾਜਾ ਵੱਡੀ ਖਬਰ
ਤਾਜਾ ਜਾਣਕਾਰੀ