ਹੁਣੇ ਆਈ ਤਾਜਾ ਵੱਡੀ ਖਬਰ
ਰੋਮ/ਪੈਰਿਸ- ਕੋਰੋਨਾਵਾਇਰਸ ਮਹਾਮਾਰੀ ਨੇ ਬੁਰੀ ਤਰ੍ਹਾਂ ਨਾਲ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਅਤੇ ਜਿਸ ਦਾ ਖਾਸਾ ਅਮਰੀਕਾ ਵਿਚ ਸਭ ਤੋਂ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੁਣ ਇਟਲੀ ਅਤੇ ਫਰਾਂਸ ‘ਚ ਮੌਤਾਂ ਦੀ ਰਫਤਾਰ ਮੱਧਮ ਪੈਣੀ ਸ਼ੁਰੂ ਹੋ ਗਈ ਹੈ।
ਇਟਲੀ ਵਿਚ ਅੱਜ ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਇਥੇ 415 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ ਅਤੇ 2,357 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਫਰਾਂਸ ‘ਚ ਵੀ ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਅੱਜ 369 ਲੋਕਾਂ ਨੇ ਆਪਣੀ ਜਾਨ ਗੁਆਈ ਅਤੇ 1,660 ਨਵੇਂ ਮਾਮਲੇ ਸਾਹਮਣੇ ਆਏ ਅਤੇ ਬੀਤੇ ਦਿਨਾਂ ਤੋਂ ਇਟਲੀ ਅਤੇ ਫਰਾਂਸ ਵਿਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਹੁਣ ਤੱਕ ਪੂਰੇ ਇਟਲੀ ‘ਚ 1,95,351 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 63,210 ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ 26,384 ਲੋਕਾਂ ਦੀ ਮੌਤ ਹੋ ਚੁੱਕੀ ਹੈ।ਉੱਥੇ ਦੂਜੇ ਪਾਸੇ ਫਰਾਂਸ ‘ਚ ਹੁਣ ਤਕ ਕੁਲ 1,61,488 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ‘ਚੋਂ 44,594 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 22,614 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ