ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਦੁਪਹਿਰੇ ਆਈ ਵੱਡੀ ਖਬਰ – ਇਹਨਾ ਪਿੰਡਾਂ ਚ ਨਹੀ ਹੋਣਗੀਆਂ ਪੰਚਾਇਤੀ ਵੋਟਾਂ….
ਮੋਗਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਸੇਖਾ ਕਲਾਂ ਅਤੇ ਸੇਖਾ ਮੇਹਰ ਸਿੰਘ ਵਾਲਾ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਆਹ ਵਰਗੇ ਬਣੇ ਮਾਹੌਲ ਨੂੰ ਉਸ ਸਮੇਂ ਬਰੇਕਾਂ ਲੱਗ ਗਈਆਂ ਜਦੋਂ ਚੋਣ ਕਮਿਸ਼ਨ ਪੰਜਾਬ ਨੇ ਇਨ੍ਹਾਂ ਦੋਹਾਂ ਪਿੰਡਾਂ ਦੇ ਆਪਸ ‘ਚ ਇੱਕ ਹੋਣ ਸੰਬੰਧੀ ਅਦਾਲਤ ਚੱਲ ਰਹੇ ਕੇਸ ਨੂੰ ਲੈ ਕੇ ਹੋਣ ਵਾਲੀਆਂ ਪੰਚਾਇਤੀ ਚੋਣ ‘ਤੇ ਰੋਕ ਲਗਾ ਦਿੱਤੀ।
ਚੋਣ ਕਮਿਸ਼ਨ ਵਲੋਂ ਜਾਰੀ ਪੱਤਰ ਸੰਬੰਧੀ ਪੁਸ਼ਟੀ ਕਰਦਿਆਂ ਐੱਸ. ਡੀ. ਐੱਮ. ਬਾਘਾ ਪੁਰਾਣਾ ਮੈਡਮ ਸਵਰਨਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੇ ਚੱਲ ਰਹੇ ਕੋਰਟ ਕੇਸ ਕਾਰਨ ਇਹ ਫ਼ੈਸਲਾ ਆਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਦਾਲਤ ਇਨ੍ਹਾਂ ਪਿੰਡਾਂ ਬਾਰੇ ਫ਼ੈਸਲਾ ਨਹੀਂ ਕਰ ਦਿੰਦੀ, ਉਦੋਂ ਤੱਕ ਇਹ ਚੋਣ ਨਹੀਂ ਹੋਵੇਗੀ।