BREAKING NEWS
Search

ਆਮ ਆਦਮੀ ਪਾਰਟੀ ਚ ਵੜਿਆ ਕਰੋਨਾ ਇਸ MLA ਦੀ ਰਿਪੋਰਟ ਆ ਗਈ ਪੌਜੇਟਿਵ – ਤਾਜਾ ਵੱਡੀ ਖਬਰ

ਇਸ MLA ਦੀ ਰਿਪੋਰਟ ਆ ਗਈ ਪੌਜੇਟਿਵ

ਨਵੀਂ ਦਿੱਲੀ-ਦੇਸ਼ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਸ਼ੇਸ਼ ਰਵੀ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ। ਵਿਧਾਇਕ ਵਿਸ਼ੇਸ਼ ਰਵੀ ਦਾ ਭਰਾ ਵੀ ਕੋਰੋਨਾ ਪਾਜ਼ੇਟਿਵ ਦੱਸਿਆ ਜਾ ਰਿਹਾ ਹੈ ਹੈ। ਦੱਸ ਦੇਈਏ ਕਿ ਵਿਸ਼ੇਸ਼ ਰਵੀ ਕਰੋਲ ਬਾਗ ਤੋਂ ਵਿਧਾਇਕ ਹਨ।

ਦੱਸਣਯੋਗ ਹੈ ਕਿ ਵਿਧਾਇਕ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਦੀ ਟ੍ਰੇਸਿੰਗ ਕੀਤੀ ਜਾ ਰਹੀ ਹੈ। ਵਿਸ਼ੇਸ਼ ਰਵੀ ਨਾਲ ਜੁੜੇ ਹੋਏ ਲੋਕਾਂ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾਵੇਗਾ, ਇਸ ਦੇ ਨਾਲ ਹੀ ਪਰਿਵਾਰ ਦਾ ਵੀ ਕੋਰੋਨਾ ਟੈਸਟ ਕੀਤਾ ਜਾ ਸਕਦਾ ਹੈ। ਦੇਸ਼ ‘ਚ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਲਾਕਡਾਊਨ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ 17 ਮਈ ਤੱਕ ਦੇਸ਼ਵਿਆਪੀ ਲਾਕਡਾਊਨ ਜਾਰੀ ਰਹੇਗਾ। ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ 1993 ਨਵੇਂ ਮਾਮਲੇ ਸਾਹਮਣੇ ਆਉਣ

ਤੋਂ ਬਾਅਦ 35,043 ਪੀੜਤ ਮਾਮਲਿਆਂ ਗਿਣਤੀ ਹੋ ਚੁੱਕੀ ਹੈ, ਜਦਕਿ 73 ਲੋਕਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ 1147 ਤੱਕ ਪਹੁੰਚ ਗਈ ਹੈ। ਹੁਣ ਤੱਕ 8888 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਦਿੱਲੀ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਦੀ ਗਿਣਤੀ 3515 ਤੱਕ ਪਹੁੰਚ ਗਈ ਹੈ ਜਿਨ੍ਹਾਂ 1094 ਮਰੀਜ਼ ਠੀਕ ਵੀ ਹੋ ਚੁੱਕੇ ਹਨ ਅਤੇ 59 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!