ਹੁਣੇ ਆਈ ਤਾਜਾ ਵੱਡੀ ਖਬਰ
ਅੰਮ੍ਰਿਤਸਰ : ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਵੱਡਾ ਵਾਧਾ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ‘ਚ ਹੁਣ ਨਵੇਂ 63 ਕੇਸ ਨਵੇਂ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 208 ਹੋ ਗਈ ਹੈ।
ਪੰਜਾਬ ‘ਚ ‘ਕੋਰੋਨਾ’ ਪਾਜ਼ੇਟਿਵ ਕੇਸਾਂ ਦਾ ਅੰਕੜਾ 835 ਤੱਕ ਪੁੱਜਾ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 835 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 350 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 120, ਮੋਹਾਲੀ ‘ਚ 94, ਪਟਿਆਲਾ ‘ਚ 89, ਅੰਮ੍ਰਿਤਸਰ ‘ਚ 208, ਲੁਧਿਆਣਾ ‘ਚ 102, ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 23, ਤਰਨਾਰਨ 14, ਮਾਨਸਾ ‘ਚ 13,
ਕਪੂਰਥਲਾ 12, ਹੁਸ਼ਿਆਰਪੁਰ ‘ਚ 42, ਫਰੀਦਕੋਟ 6, ਸੰਗਰੂਰ ‘ਚ 6 ਕੇਸ, ਮੁਕਤਸਰ 7 ਅਤੇ ਗੁਰਦਾਸਪੁਰ ‘ਚ 5 ਕੇਸ, ਮੋਗਾ ‘ਚ 28, ਬਰਨਾਲਾ ‘ਚ 2, ਫਤਿਹਗੜ੍ਹ ਸਾਹਿਬ ‘ਚ 6, ਫਾਜ਼ਿਲਕਾ 4, ਬਠਿੰਡਾ ‘ਚ 2, ਰੋਪੜ ‘ਚ 5 ਅਤੇ ਫਿਰੋਜ਼ਪੁਰ ‘ਚ 22 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਤਾਜਾ ਜਾਣਕਾਰੀ