ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਮਿਸੀਸਾਗਾ ਸਟ੍ਰੀਟਸ ਵਿਲ ਤੋਂ ਐਮਪੀਪੀ ਨੀਨਾ ਤਾਂਗੜੀ ਵੱਲੋਂ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਗਈ ਕਿ ਕੋਵਿਡ-19 ਦੇ ਕੇਸ ਘੱਟਣ ਤੋਂ ਬਾਅਦ ਸਰਕਾਰ ਨੇ ਅਰਥਚਾਰਾ ਮੁੜ ਖੋਲ੍ਹਣ ਦਾ ਫੈਸਲਾ ਲਿਆ ਹੈ। ਉਹਨਾਂ ਦੱਸਿਆ ਕਿ ਪੜਾਅਵਾਰ ਸਭ ਕੁੱਝ ਖੋਲ੍ਹਿਆ ਜਾਵੇਗਾ ਜਿਸਦੀ ਸ਼ੁਰੂਆਤ 4 ਮਈ ਨੂੰ ਹੋਵੇਗੀ। ਉਨ੍ਹਾਂ ਇਸ ਮੌਕੇ ਸਾਰੇ ਬਿਜਨਸਮੈਨਾਂ ਦਾ ਧੰਨਵਾਦ ਵੀ ਕੀਤਾ ਕਿ ਸਭ ਵੱਲੋਂ ਇਸ ਔਖੇ ਸਮੇਂ ਸਰਕਾਰ ਦਾ ਸਾਥ ਦਿੱਤਾ ਗਿਆ ਹੈ। ਉਧਰ ਓਨਟਾਰੀਓ ਦੇ ਵਿੱਤ ਮੰਤਰੀ ਵਿੱਕ ਫੈਡਲੀ ਨੇ ਕਿਹਾ ਕਿ
ਕੋਰਨਾਵਾਇਰਸ ਦੀ ਇਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਬਿਜਨਸ ਅਦਾਰੇ ਸਰਕਾਰ ਦੀ ਮਦਦ ਲਈ ਅੱਗੇ ਆਏ ਹਨ। ਜਿੰਨ੍ਹਾਂ ਫਰੰਟ ਲਾਇਨ ਵਰਕਰਾਂ ਲਈ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਹੈ। ਓਨਟਾਰੀਓ ਦੇ ਵਿੱਤ ਮੰਤਰੀ ਵਿੱਕ ਫੈਡਲੀ ਨੇ ਕਿਹਾ ਕਿ ਸਰਕਾਰ ਜੋ ਵੀ ਖੋਲ੍ਹਣ ਜਾ ਰਹੀ ਹੈ ਉਹ ਹੈਲਥ ਵਿਭਾਗ ਦੀਆਂ ਹਦਾਇਤਾਂ ਵਾਂਗ ਚੱਲਣਗੇ ਅਤੇ ਇਹ ਇੱਕ ਵੱਡਾ ਚੈਲੇਂਜ ਵੀ ਬਿਜਨਸ ਅਦਾਰਿਆਂ ਲਈ ਹੋਵੇਗਾ। ਉਨ੍ਹਾਂ ਕਿਹਾ ਕਿ ਬਿਜਨਸ ਅਦਾਰੇ ਕੋਵਿਡ-19 ਦੌਰਾਨ ਲੜਦੇ ਰਹੇ ਹਨ ਅਤੇ ਸਭ ਦੀ ਸੁਰੱਖਿਆ ਲਈ ਅੱਗੇ ਵੀ ਖੜ੍ਹਨਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ