=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਕਰੋਨਾ ਨਾਲ ਹੋਈਆਂ ਮੌਤਾਂ ਛਾਇਆ ਸੋਗ

ਪੰਜਾਬ ਚ ਵਾਪਰਿਆ ਕਹਿਰ

ਕੋਰੋਨਾ ਵਾਇਰਸ ਦੇ ਕਾਰਨ ਫਗਵਾੜਾ ‘ਚ 65 ਸਾਲਾ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਡੀ.ਐੱਮ.ਸੀ. ਲੁਧਿਆਣਾ ‘ਚ ਰੈਫਰ ਕੀਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵੱਲੋਂ ਕੀਤੀ ਗਈ ਹੈ। ਉਕਤ ਵਿਅਕਤੀ ਦੀ ਲੁਧਿਆਣਾ ‘ਚ ਹੋਈ ਮੌਤ ਦੇ ਬਾਰੇ ਅਧਿਕਾਰਤ ਤੌਰ ‘ਤੇ ਪੁਸ਼ਟੀ ਕਰਦੇ ਹੋਏ ਦੀਪਤੀ ਨੇ ਕਿਹਾ ਕਿ ਵਿਅਕਤੀ ਦੀ ਮੌਤ ਤੋਂ ਬਾਅਦ ਫਗਵਾੜਾ ਦੇ ਪਲਾਹੀ ਗੇਟ ਅਤੇ ਨੇੜੇ ਦੇ ਖੇਤਰਾਂ ‘ਚ ਸਰਕਾਰੀ ਟੀਮਾਂ ਭੇਜੀਆਂ ਜਾ ਰਹੀਆਂ ਹਨ ਜੋ ਜਨ ਸੁਰੱਖਿਆ ਸਬੰਧੀ ਸਾਰੇ ਤਰ੍ਹਾਂ ਦੇ ਕੰਮ ਪੂਰੇ ਕਰਨਗੀਆਂ।

ਉਨ੍ਹਾਂ ਕਿਹਾ ਕਿ ਬਜ਼ੁਰਗ ਦੀ ਮੌਤ ਕੋਵਿਡ-19 ਦੇ ਕਾਰਨ ਹੋਈ ਹੈ, ਇਸ ਲਈ ਉਸ ਨਾਲ ਸਬੰਧਤ ਪਰਿਵਾਰ ਵਾਲਿਆਂ ਸਮੇਤ ਉਸ ਦੇ ਸੰਪਰਕ ‘ਚ ਆਉਣ ਵਾਲੇ ਸਾਰੇ ਲੋਕਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਕੁਆਰੰਟਾਈਨ ਕੀਤਾ ਜਾਵੇਗਾ। ਕੋਰੋਨਾ ਵਾਇਰਸ ਦੇ ਕਾਰਨ ਉਕਤ ਵਿਅਕਤੀ ਦੀ ਮੌਤ ਹੋਣ ‘ਤੇ ਇਲਾਕੇ ‘ਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਅੱਜ ਫਗਵਾੜਾ ਅਤੇ ਫਿਰੋਜ਼ਪੁਰ ‘ਚ ਹੋਈ ਮੌਤ ਦੇ ਨਾਲ ਪੰਜਾਬ ‘ਚ ਮੌਤਾਂ ਦਾ ਅੰਕੜਾ 22 ਤੱਕ ਪਹੁੰਚ ਗਿਆ ਹੈ।

ਪੰਜਾਬ ‘ਚ ‘ਕੋਰੋਨਾ’ ਪਾਜ਼ੇਟਿਵ ਕੇਸਾਂ ਦਾ ਅੰਕੜਾ 1129 ਤੱਕ ਪੁੱਜਾ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1128 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 208, ਲੁਧਿਆਣਾ 122, ਜਲੰਧਰ 124, ਮੋਹਾਲੀ ‘ਚ 94, ਪਟਿਆਲਾ ‘ਚ 90, ਹੁਸ਼ਿਆਰਪੁਰ ‘ਚ 86, ਤਰਨਾਰਨ 40, ਪਠਾਨਕੋਟ ‘ਚ 25, ਮਾਨਸਾ ‘ਚ 16, ਕਪੂਰਥਲਾ 15, ਫਰੀਦਕੋਟ 6, ਸੰਗਰੂਰ ‘ਚ 11, ਨਵਾਂਸ਼ਹਿਰ ‘ਚ 85, ਰੂਪਨਗਰ 15, ਫਿਰੋਜ਼ਪੁਰ ‘ਚ 27, ਬਠਿੰਡਾ 35, ਗੁਰਦਾਸਪੁਰ 29, ਫਤਿਹਗੜ੍ਹ ਸਾਹਿਬ ‘ਚ 16, ਬਰਨਾਲਾ 4, ਫਾਜ਼ਿਲਕਾ 4, ਮੋਗਾ 28, ਮੁਕਤਸਰ ਸਾਹਿਬ 49 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 22 ਲੋਕਾਂ ਦੀ ਮੌਤ ਹੋ ਚੁੱਕੀ ਹੈ।




error: Content is protected !!