ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਕੋਰੋਨਾਵਾਇਰਸ ਕਾਰਨ ਲੱਗੇ ਕਰਫਿਊ ਦੀ ਮਿਆਦ 17 ਮਈ ਤੋਂ ਅੱਗੇ ਵੀ ਵੱਧ ਸਕਦੀ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਟੀਵੀ ਨਿਊਜ਼ ਚੈਨਲ ‘ਤੇ ਇੰਟਰਵਿਊ ਦੌਰਾਨ ਸੰਕੇਤ ਦਿੱਤੇ ਹਨ। ਕੈਪਟਨ ਨੇ ਸੂਬੇ ‘ਚ ਕੋਰੋਨਾਵਾਇਰਸ ਦੀ ਮੌਜੂਦਾ ਸਥਿਤੀ ਬਾਰੇ ਗੱਲ ਕਰਦੇ ਕਿਹਾ ਕਿ 17 ਮਈ ਤੋਂ ਬਾਅਦ ਹਾਲਾਤਾਂ ਦੀ ਸਮੀਖਿਆ ਕੀਤੀ ਜਾਵੇਗੀ ਤੇ ਜੇ ਜ਼ਰੂਰੀ ਹੋਇਆ ਤਾਂ ਰਾਜ ‘ਚ ਕੋਰੋਨਵਾਇਰਸ ਕਰਫਿਊ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ।

NRI ਤੇ ਮੁਲਕ ਦੇ ਦੂਜੇ ਸੂਬਿਆਂ ‘ਚ ਫਸੇ ਲੋਕਾਂ ਦੀ ਵੱਡੀ ਪੱਧਰ ‘ਤੇ ਆਮਦ ਨਾਲ ਨਜਿੱਠਣ ਲਈ ਤਿਆਰੀਆਂ
ਵਿਦੇਸ਼ਾਂ ਤੋਂ ਐੱਨ.ਆਰ.ਆਈਜ਼ ਅਤੇ ਮੁਲਕ ਦੇ ਦੂਜੇ ਸੂਬਿਆਂ ‘ਚ ਫਸੇ ਲੋਕਾਂ ਦੀ ਵੱਡੀ ਪੱਧਰ ‘ਤੇ ਆਮਦ ਨਾਲ ਨਜਿੱਠਣ ਲਈ ਸੂਬੇ ਦੀਆਂ ਤਿਆਰੀਆਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਅੱਜ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਈ ਹਿਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸਖ਼ਤ ਹਿਦਾਇਤ ਕੀਤੀ ਕਿ ਪੰਜਾਬ ਪਰਤਣ ਵਾਲੇ ਹਰੇਕ ਵਿਅਕਤੀ ਦੀ ਲਾਜ਼ਮੀ ਤੌਰ ‘ਤੇ ਜਾਂਚ ਕੀਤੀ ਜਾਵੇ ਅਤੇ ਭਾਰਤ ਦੇ ਵੱਧ ਜ਼ੋਖਮ ਵਾਲੇ ਖੇਤਰਾਂ (ਰੈੱਡ ਜ਼ੋਨ) ਤੋਂ ਵਾਪਸ ਆਉਣ ਵਾਲਿਆਂ

ਲਈ ਸੰਸਥਾਗਤ ਇਕਾਂਤਵਾਸ ਅਤੇ ਐੱਨ.ਆਰ.ਆਈਜ਼ ਲਈ ਹੋਟਲਾਂ/ਘਰਾਂ ‘ਚ ਇਕਾਂਤਵਾਸ ਨੂੰ ਯਕੀਨੀ ਬਣਾਇਆ ਜਾਵੇ। ਵਧੇਰੇ ਦਬਾਅ ਨਾਲ ਨਜਿੱਠਣ ਲਈ ਸੂਬਾ ਸਰਕਾਰ ਨੇ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਲੈਬਾਰਟਰੀਆਂ ਨੂੰ ਵੀ ਇਸ ਜੰਗ ‘ਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ 6 ਸੰਸਥਾਵਾਂ ਲਈ ਖਰਚੇ ਚਲਾਉਣ ਅਤੇ ਸਾਜ਼ੋ-ਸਾਮਾਨ ਲਈ 12 ਕਰੋੜ ਰੁਪਏ ਦੀ ਰਾਸ਼ੀ ਨੂੰ ਫੌਰੀ ਪ੍ਰਵਾਨਗੀ ਦੇ ਦਿੱਤੀ ਹੈ।

ਇਨ੍ਹਾਂ ਸੰਸਥਾਵਾਂ ‘ਚ ਰੀਜਨਲ ਡਿਜੀਜ਼ ਡਾਇਗਨੌਸਟਿਕ ਲੈਬ, ਨਾਰਥ ਜ਼ੋਨ ਜਲੰਧਰ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਯੂਨੀਵਰਸਿਟੀ, ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਬਾਇਓਟੈੱਕ ਇਨਕਿਊਬੇਟਰ ਮੋਹਾਲੀ ਅਤੇ ਪੰਜਾਬ ਫੌਰੈਂਸਿਕ ਲੈਬ, ਮੋਹਾਲੀ ਸ਼ਾਮਲ ਹਨ।


ਤਾਜਾ ਜਾਣਕਾਰੀ


