=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ , ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ/ਕਲਾਸ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ, ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ‘ਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ‘ਚ ਵੀ ਸਹਿਮਤੀ ਸੀ ਕਿ ਅਗਲਾ ਅਕਾਦਮਿਕ ਸੈਸ਼ਨ ਸਤੰਬਰ ‘ਚ ਸ਼ੁਰੂ ਕੀਤਾ ਜਾਵੇਗਾ।

ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਇਨ੍ਹਾਂ ਦਿਨਾਂ ‘ਚ ਕਰ ਦਿੱਤੀਆਂ ਜਾਣ ਤਾਂ ਕਿ ਛੁੱਟੀਆਂ ਤੋਂ ਬਾਅਦ ਅਧਿਆਪਕ ਇਮਤਿਹਾਨਾਂ ਅਤੇ ਨਵੇਂ ਦਾਖ਼ਲਿਆਂ ਦਾ ਕੰਮ ਕਰਨ ਲਈ ਪੂਰੇ ਤਰੋਤਾਜ਼ਾ ਹੋ ਕੇ ਆਉਣ। ਉਨ੍ਹਾਂ ਕਿਹਾ ਕਿ ਇਹ ਛੁੱਟੀਆਂ ਕਰਨ ਸਬੰਧੀ ਵਿਭਾਗ ਵਲੋਂ ਭੇਜੀ ਗਈ ਤਜ਼ਵੀਜ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿੱਤੀ ਹੈ। ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਸਰਕਾਰ ਦੇ ਨਿਰਦੇਸ਼ ਅੱਜ ਯੂਨੀਵਰਸਿਟੀਆਂ ਨੂੰ ਪਹੁੰਚ ਜਾਣਗੇ।




error: Content is protected !!