ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬੀਆਂ ਦੀ ਮਾਂ ਖੇਡ ਕਬੱਡੀ ਜਗਤ ਲਈ ਬੜੀ ਹੀ ਦੁੱਖਦਾਈ ਅਤੇ ਡੂੰਘੇ ਸਦਮੇ ਵਾਲੀ ਖ਼ਬਰ ਹੈ। ਕਬੱਡੀ ਦੇ ਬਾਬਾ ਬੋਹੜ ਤੇ ਮਸ਼ਹੂਰ ਪ੍ਰਮੋਟਰ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਕਬੱਡੀ ਨੂੰ ਸਭ ਤੋਂ ਪਹਿਲਾਂ ਪ੍ਰਮੋਟ ਕਰਨ ਤੇ ਕਬੱਡੀ ਨੂੰ ਜੀਅ-ਜਾਨ ਨਾਲ ਪਿਆਰ ਕਰਨ ਵਾਲੇ ਤੇ ਆਪਣੀ ਸਮੁੱਚੀ ਜ਼ਿੰਦਗੀ ਕਬੱਡੀ ਦੇ ਲੇਖੇ ਲਾਉਣ ਵਾਲੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਅੱਜ ਜ਼ਿੰਦਗੀ ਦੀ ਬਾਜ਼ੀ ਹਾਰ ਗਏ।ਮਹਿੰਦਰ ਸਿੰਘ ਮੌੜ ਅੱਜ ਸਵੇਰੇ ਕਰੀਬ 7:35 ਵਜੇ ਸਦੀਵੀ ਵਿਛੋੜਾ ਦੇ ਗਏ। ਜ਼ਿਕਰਯੋਗ ਹੈ ਕਿ ਉਹ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।

ਉਨ੍ਹਾਂ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਮਹਿੰਦਰ ਸਿੰਘ ਮੌੜ ਨੇ ਹਜ਼ਾਰਾਂ ਕਬੱਡੀ ਖਿਡਾਰੀਆਂ ਨੂੰ ਵਿਦੇਸ਼ `ਚ ਖੇਡਣ ਦਾ ਮੌਕਾ ਪ੍ਰਦਾਨ ਕੀਤਾ ਤੇ ਕਈਆਂ ਦੇ ਵਿਆਹ ਕਰਵਾ ਕੇ ਵਿਦੇਸ਼ਾਂ ਵਿੱਚ ਹੀ ਉਨ੍ਹਾਂ ਨੂੰ ਸੈੱਟ ਕਰਕੇ ਰੋਜੀ ਰੋਟੀ ਦੇ ਕਾਬਲ ਬਣਾਇਆ।

ਸ. ਬਾਜਵਾ ਨੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਦੇ ਚਰਨਾ ਵਿਚ ਅਰਦਾਸ ਕੀਤੀ ਹੈ ਕਿ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਇਹ ਅਸਿਹ ਸਦਮਾ ਸਹਿਣ ਕਰਨ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਮਸ਼ਹੂਰ ਕਬੱਡੀ ਸ਼ਖਸ਼ੀਅਤ ਦੀ ਹੋਈ ਮੌਤ ਸਰਕਾਰ ਚ ਵੀ ਛਾਇਆ ਸੋਗ
ByadminMay 11, 2020Comments Off on ਹੁਣੇ ਹੁਣੇ ਮਸ਼ਹੂਰ ਕਬੱਡੀ ਸ਼ਖਸ਼ੀਅਤ ਦੀ ਹੋਈ ਮੌਤ ਸਰਕਾਰ ਚ ਵੀ ਛਾਇਆ ਸੋਗ
Previous Postਕੈਪਟਨ ਅਮਰਿੰਦਰ ਸਿੰਘ ਨੇ ਲਾਕ ਡਾਊਨ ਵਧਾਉਣ ਬਾਰੇ ਦਿੱਤੀ ਇਹ ਰਾਏ - ਇਸ ਵੇਲੇ ਦੀ ਵੱਡੀ ਖਬਰ
Next Postਅਮਰੀਕਾ ਦੇ ਵਿਗਿਆਨੀਆਂ ਨੇ ਦਿੱਤੀ ਇਹ ਮਾੜੀ ਖਬਰ ਸੋਚਾਂ ਚ ਪਾਈ ਸਾਰੀ ਦੁਨੀਆਂ - ਤਾਜਾ ਵੱਡੀ ਖਬਰ