=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਗੱਡੀਆਂ ਰੱਖਣ ਵਾਲਿਆਂ ਲਈ ਹੋ ਗਿਆ ਇਹ ਵੱਡਾ ਐਲਾਨ ਜਲਦੀ ਨਾਲ ਕਰੋ ਇਹ ਕੰਮ ਨਹੀਂ ਤਾ ਹੋਵੇਗਾ ਚਲਾਨ

ਗੱਡੀਆਂ ਰੱਖਣ ਵਾਲਿਆਂ ਲਈ ਹੋ ਗਿਆ ਇਹ ਵੱਡਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਾਹਨ ਮਾਲਕਾਂ ਲਈ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣ ਦੀ ਸਮਾਂ ਸੀਮਾ 30 ਜੂਨ, 2020 ਤੱਕ ਵਧਾ ਦਿੱਤੀ ਹੈ। ਇਹ ਪਲੇਟਾਂ ਲਗਾਉਣ ਸਬੰਧੀ ਸਾਰੇ ਵਾਹਨ ਮਾਲਕਾਂ ਲਈ ਆਖ਼ਰੀ ਮੌਕਾ ਹੋਵੇਗਾ ਅਤੇ ਇਸ ਤੋਂ ਬਾਅਦ ਤਾਰੀਖ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇਥੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਸਾਰੇ ਵਾਹਨਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਵੱਲੋਂ ਇਸ ਸਬੰਧ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਉਨ੍ਹਾਂ ਵਾਹਨ ਮਾਲਕਾਂ ਨੂੰ 30 ਜੂਨ, 2020 ਤੱਕ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਵਾਉਣ ਦਾ ਆਖ਼ਰੀ ਮੌਕਾ ਦਿੱਤਾ ਹੈ ਜਿਨ੍ਹਾਂ ਨੇ ਇਹ ਪਲੇਟਾਂ ਨਹੀਂ ਲਗਵਾਈਆਂ। ਮੰਤਰੀ ਨੇ ਅੱਗੇ ਕਿਹਾ ਕਿ ਜਨਤਾ ਦੀ ਸਹੂਲਤ ਲਈ ਅਤੇ ਸ਼ੋਸ਼ਣ ਨੂੰ ਰੋਕਣ ਲਈ ਘਰ ਵਿਚ ਐਚ.ਐਸ.ਆਰ.ਪੀ. ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਇਹ ਸਹੂਲਤ ਅਖ਼ਤਿਆਰੀ ਹੈ ਜਿਸ ਤਹਿਤ ਵਾਹਨ ਮਾਲਕ ਇਹ ਸੁਵਿਧਾ 2 ਅਤੇ 3 ਪਹਿਆ ਵਾਹਨ ਲਈ 100 / – ਰੁਪਏ ਅਤੇ ਚਾਰ ਪਹੀਆ ਵਾਹਨਾਂ ਲਈ 150 / – ਰੁਪਏ ਅਤੇ ਹੋਰ ਦਾ ਭੁਗਤਾਨ ਕਰਕੇ ਪ੍ਰਾਪਤ ਕਰ ਸਕਦੇ ਹਨ।

ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਪ੍ਰੈਲ, 2019 ਤੋਂ ਨਿਰਮਿਤ ਵਾਹਨਾਂ ਦੀ ਐਚ.ਐਸ.ਆਰ.ਪੀ. ਸਬੰਧਤ ਏਜੰਸੀਆਂ ਤੋਂ ਲਗਾਈ ਜਾਣੀ ਹੈ ਜਿੱਥੋਂ ਵਾਹਨ ਖਰੀਦੇ ਗਏ ਹਨ। ਇਸ ਸੰਬੰਧੀ ਕਿਸੇ ਵੀ ਪੁੱਛਗਿੱਛ ਲਈ ਵਾਹਨ ਮਾਲਕਾਂ ਦੇ ਮਾਰਗ ਦਰਸ਼ਨ ਲਈ ਇਕ ਹੈਲਪਲਾਈਨ ਨੰਬਰ 7888498859 ਅਤੇ 7888498853, ਦਿੱਤੇ ਗਏ ਹਨ। ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਮੌਜੂਦਾ 22 ਫਿਟਮੈਂਟ ਸੈਂਟਰਾਂ ਤੋਂ ਇਲਾਵਾ ਸਬ ਡਵੀਜ਼ਨਲ ਪੱਧਰ ‘ਤੇ 45 ਹੋਰ ਫਿਟਮੈਂਟ ਸੈਂਟਰ ਸਥਾਪਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਤੇ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਧਿਆਨ ਵਿਚ ਰੱਖਦਿਆਂ, ਵਾਹਨ ਮਾਲਕਾਂ ਨੂੰ ਫਿੱਟਮੈਂਟ ਸੈਂਟਰਾਂ ਵਿਚ ਜਾ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਦੀ ਜਰੂਰਤ ਨਹੀਂ ਪਵੇਗੀ। ਵਾਹਨਾ ਮਾਲਕਾਂ ਦੀ ਸਹੂਲਤ ਲਈ ਮੁਲਾਕਾਤ ਦੀ ਪੂਰਵ-ਬੁਕਿੰਗ ਦੀ ਇੱਕ ਆਨਲਾਈਨ ਪ੍ਰਣਾਲੀ ਚਾਲੂ ਕਰਨ ਅਤੇ ਇਕ ਮੋਬਾਈਲ ਐਪਲੀਕੇਸ਼ਨ ਐਚਐਸਆਰਪੀ ਪੰਜਾਬ ਤੋਂ ਇਲਾਵਾ ਫੀਸਾਂ ਦੀ ਅਦਾਇਗੀ w w w.Punjabhsrp . in ‘ਤੇ ਕੀਤੀ ਜਾ ਸਕਦੀ ਹੈ।




error: Content is protected !!