ਆਈ ਤਾਜਾ ਵੱਡੀ ਖਬਰ

ਮਾਂਟਰੀਅਲ: ਕੈਨੇਡਾ ਦੇ ਕਿਊਬਿਕ ਸੂਬੇ ‘ਚ ਬਜ਼ੁਰਗ ਸੰਭਾਲ ਕੇਂਦਰਾਂ ‘ਚ ਕੰਮ ਕਰਨ ਵਾਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਪੱਕਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਪ੍ਰੀਮੀਅਰ ਫ਼ਰਾਂਸਵਾ ਲੀਗੋਲਟ ਨੇ ਕਿਹਾ ਕਿ ਮਹਾਂਮਾਰੀ ਦੇ ਬਾਵਜੂਦ ਬਜ਼ੁਰਗਾਂ ਦੀ ਸੇਵਾ ਸੰਭਾਲ ਵਿਚ ਯੋਗਦਾਨ ਪਾਉਣ ਵਾਲਿਆਂ ਦਾ ਧੰਨਵਾਦ ਕਰਨ ਦਾ ਸਮਾਂ ਆ ਗਿਆ ਹੈ।

ਦੱਸ ਦੇਈਏ ਕਿ ਅਮਰੀਕਾ ਵਿਚ ਇਮੀਗ੍ਰੇਸ਼ਨ ਨੀਤੀਆਂ ਸਖ਼ਤ ਹੋਣ ਅਤੇ ਕਈ ਮੁਲਕਾਂ ਦੇ ਨਾਗਰਿਕਾਂ ਨੂੰ ਮਿਲਿਆ ਸ਼ਰਨਾਰਥੀ ਦਾ ਦਰਜਾ ਖ਼ਤਮ ਕੀਤੇ ਜਾਣ ਕਾਰਨ ਵੱਡੀ ਗਿਣਤੀ ਵਿਚ ਪ੍ਰਵਾਸੀਆਂ ਨੇ ਨਾਜਾਇਜ਼ ਤਰੀਕੇ ਨਾਲ ਕਿਊਬਿਕ ਵਿਚ ਦਾਖ਼ਲ ਹੁੰਦਿਆਂ ਪਨਾਹ ਦੀ ਮੰਗ ਕੀਤੀ ਸੀ। ਪ੍ਰੀਮੀਅਰ ਨੇ ਆਪਣੇ ਇਮੀਗ੍ਰੇਸ਼ਨ ਮੰਤਰੀ ਨੂੰ ਹਦਾਇਤ ਦਿੱਤੀ ਕਿ ਅਜਿਹੇ ਮਾਮਲਿਆਂ ਵੱਲ ਖ਼ਾਸ ਧਿਆਨ ਦਿਤਾ ਜਾਵੇ।

ਪ੍ਰੀਮੀਅਰ ਫ਼ਰਾਂਸਵਾ ਲੀਗ ਦੇ ਤਾਜ਼ਾ ਐਲਾਨ ਤੋਂ ਬਾਅਦ ਸਭ ਹੈਰਾਨ ਹਨ ਕਿਉਂਕਿ ਪਹਿਲਾਂ ਉਨ੍ਹਾਂ ਨੇ ਇਸ ਵਿਚਾਰ ਨੂੰ ਰੱਦ ਕਰ ਦਿਤਾ ਸੀ ਤੇ ਕਿਉਬਿਕ ਵਿਚ ਆਪਣੀ ਸਰਕਾਰ ਬਣਨ ਤੋੰ ਬਾਅਦ ਉਨ੍ਹਾਂ ਨੇ ਪ੍ਰਵਾਸੀਆਂ ਦੇ ਆਮਦ ਵਿਚ ਕਟੌਤੀ ਕਰ ਦਿਤੀ ਸੀ। ਪ੍ਰੀਮੀਅਰ ਨੇ ਕਿਹਾ ਕਿ ਇਸ ਮੁੱਦੇ ‘ਤੇ ਫੈਡਰਲ ਸਰਕਾਰ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ ਕਿਉਂਕਿ ਮੁਲਕ ਵਿਚ ਪਨਾਹ ਮੰਗਣ ਵਾਲਿਆਂ ਦਾ ਮੁੱਦਾ ਉਸ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕਨੇਡਾ ਕਰਨ ਲਗਾ ਇਹਨਾਂ ਲੋਕਾਂ ਨੂੰ ਪੱਕੇ , ਜਨਤਾ ਚ ਛਾਈ ਖੁਸ਼ੀ ਦੀ ਲਹਿਰ
ByadminMay 29, 2020Comments Off on ਕਨੇਡਾ ਕਰਨ ਲਗਾ ਇਹਨਾਂ ਲੋਕਾਂ ਨੂੰ ਪੱਕੇ , ਜਨਤਾ ਚ ਛਾਈ ਖੁਸ਼ੀ ਦੀ ਲਹਿਰ
Previous Postਇਸ ਤਰਾਂ ਦੇ ਘਰਾਂ ਚ ਵੀ ਫੈਲਦਾ ਹੈ ਕਰੋਨਾ ਵਾਇਰਸ ਹੋਈ ਨਵੀਂ ਵੱਡੀ ਖੋਜ
Next PostWHO ਨਾਲ ਹੋ ਗਈ ਓਹੀ ਗਲ੍ਹ ਜੋ ਸਾਰੇ ਸੋਚ ਰਹੇ ਸੀ - ਇਸ ਵੇਲੇ ਦੀ ਵੱਡੀ ਖਬਰ