ਵੱਡੀ ਗਿਣਤੀ ਸ਼ਿਕਾਇਤਾਂ ਪਿੱਛੋਂ ਕਾਰਵਾਈ ਦੀ ਤਿਆਰੀ
ਅੰਮ੍ਰਿਤਸਰ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਵਿੱਚ ਪ੍ਰਾਈਵੇਟ ਲੈਬਾਂ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਦਰਅਸਲ, ਬਹੁਤ ਸਾਰੇ ਲੋਕਾਂ ਨੇ ਇਸ ਲੈਬ ਤੋਂ ਟੈਸਟ ਕਰਵਾਏ ਸਨ ਜਿਨ੍ਹਾਂ ਦੀਆਂ ਰਿਪੋਰਟਾਂ ਪਾਜੀਟਿਵ ਆਈਆਂ ਸਨ, ਪਰ ਜਦੋਂ ਲੋਕ ਸਰਕਾਰੀ ਜਾਂ ਹੋਰ ਲੈਬ ਤੋਂ ਦੁਬਾਰਾ ਟੈਸਟ ਕਰਾਉਂਦੇ ਹਨ ਤਾਂ ਰਿਪੋਰਟਾਂ ਉਦੋਂ ਨੈਗਟਿਵ ਆ ਰਹੀਆਂ ਹਨ।
ਅੰਮ੍ਰਿਤਸਰ ਦੇ ਮਜੀਠਾ ਰੋਡ ਖੇਤਰ ਵਿਚ ਸਥਿਤ ਇਕ ਪ੍ਰਾਈਵੇਟ ਲੈਬ ‘ਤੇ ਲੋਕਾਂ ਦੀਆਂ ਝੂਠੀਆਂ ਕੋਰੋਨਾ ਰਿਪੋਰਟਾਂ ਬਣਾਉਣ ਦਾ ਦੋਸ਼ ਹੈ। ਇਸ ਲੈਬ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਪ੍ਰਸ਼ਾਸਨ ਨੂੰ ਮਿਲੀਆਂ ਹਨ। ਫਿਲਹਾਲ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਉਕਤ ਲੈਬ ਦੇ ਖਿਲਾਫ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਲੈਬ ਝੂਠੀਆ ਕੋਰੋਨਾ ਰਿਪੋਰਟ ਬਣਾ ਰਹੀ ਹੈ। ਜੋ ਲੋਕ ਠੀਕ ਹਨ, ਉਨ੍ਹਾਂ ਦਾ ਵੀ ਕੋਰੋਨਾ ਟੈਸਟ ਪਾਜੀਟਿਵ ਦੱਸਿਆ ਜਾ ਰਿਹਾ ਹੈ। ਅਜਿਹਾ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਇੱਕ ਪੱਤਰ ਲਿਖਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਪੰਜਾਬ:ਝੂਠੀਆਂ ਕੋਰੋਨਾ ਰਿਪੋਰਟਾਂ ਬਣਾਉਣ ਦਾ ਮਾਮਲਾ ਆਇਆ ਸਾਹਮਣੇ, ਵੱਡੀ ਗਿਣਤੀ ਸ਼ਿਕਾਇਤਾਂ ਪਿੱਛੋਂ ਕਾਰਵਾਈ ਦੀ ਤਿਆਰੀ

ਤਾਜਾ ਜਾਣਕਾਰੀ