=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਦੇਖਿਓ ਕਿਤੇ ਰਗੜੇ ਨਾ ਜਾਇਓ, ਹੁਣ ਪੰਜਾਬ ਲਈ ਲਾਗੂ ਹੋਏ ਇਹ ਨਵੇਂ ਰੂਲ

ਹੁਣ ਪੰਜਾਬ ਲਈ ਲਾਗੂ ਹੋਏ ਇਹ ਨਵੇਂ ਰੂਲ

ਹੁਣ ਪੰਜਾਬ ਚ ਸਾਰੀਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ, ਪਰ ਸ਼ਨਿਚਰਵਾਰ ਨੂੰ 5 ਵਜੇ ਬੰਦ ਹੋਣਗੀਆਂ। ਇਸ ਤੋਂ ਇਲਾਵਾ ਸਰਕਾਰ ਨੇ ਇੱਕ ਦੂਜੇ ਜਿਲ੍ਹੇ ਚ ਆਵਾਜਾਈ ਤੇ ਰੋਕ ਲਗਾ ਦਿੱਤੀ ਹੈ, ਪਰ ਜਰੂਰੀ ਵਸਤਾਂ/ਮੈਡੀਕਲ ਐਮਰਜੈਂਸੀ ਚ ਰੋਕ ਨਹੀਂ ਹੋਵੇਗੀ। ਨਾਲ ਹੀ ਵਿਆਹ ਸਮਾਗਮਾਂ ਮੌਕੇ 50 ਵਿਅਕਤੀਆਂ ਨੂੰ ਹੀ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ, ਇਸਦੇ ਲਈ ਵੀ ਈ-ਪਾਸ ਲੈਣਾ ਹੋਵੇਗਾ।

ਮੁੱਖ ਮੰਤਰੀ ਨੇ ਵੀਰਵਾਰ ਨੂੰ ਕੋਵਿਡ ਦੀਆਂ ਤਿਆਰੀਆਂ ਸਬੰਧੀ ਵੀਡਿਓ ਕਾਨਫਰੰਸ ਰਾਹੀਂ ਇੱਕ ਮੀਟਿੰਗ ਕੀਤੀ, ਇਸ ਦੌਰਾਨ ਸਾਰੇ ਹਲਾਤਾਂ ਦੀ ਸਮੀਖਿਆ ਕਰਨ ਮਗਰੋਂ ਕੈਪਟਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਪੰਜਾਬੀਆਂ ਦੀਆਂ ਜਾਨਾਂ ਬਚਾਉਣ ਉਤੇ ਹੀ ਮੁੱਖ ਤੌਰ ‘ਤੇ ਕੇਂਦਰਿਤ ਹੈ, ਭਾਵੇਂ ਇਸ ਲਈ ਕਿੰਨੇ ਵੀ ਸਖਤ ਕਦਮ ਚੁੱਕਣੇ ਪੈਣ। ਇਹ ਸਭ ਆਉਣ ਵਾਲੇ ਦੋ ਮਹੀਨਿਆਂ ਤੱਕ ਇਸ ਮਹਾਂਮਾਰੀ ਦੇ ਸਿਖਰ ਦੇ ਅਨੁਮਾਨਾਂ ਦੀ ਰੌਸ਼ਨੀ ਵਿੱਚ ਕਿਹਾ ਗਿਆ।

ਸੂਬਾ ਸਰਕਾਰ ਵੱਲੋਂ ਲੌਕਡਾਊਨ 5.0/ਆਨਲੌਕ 1.0 ਸਬੰਧੀ ਪਹਿਲਾਂ ਜਾਰੀ ਨੋਟੀਫਿਕੇਸ਼ਨ ਤੋਂ ਇਲਾਵਾ ਅੱਜ ਨਵੇਂ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਅਗਲੇ ਹੁਕਮਾਂ ਤੱਕ ਇਹ ਹਦਾਇਤਾਂ ਹਫਤੇ ਦੇ ਅੰਤਲੇ ਦਿਨਾਂ ਅਤੇ ਗਜ਼ਟਿਡ ਛੁੱਟੀ ਵਾਲੇ ਦਿਨਾਂ ਲਈ ਲਾਗੂ ਰਹਿਣਗੀਆਂ।
ਨਵੇਂ ਦਿਸ਼ਾ ਨਿਰਦੇਸ਼:-ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਸਾਰੇ ਦਿਨ ਦਿਨ ਸ਼ਾਮ 7 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦੋਂ ਕਿ ਸ਼ਨਿਚਰਵਾਰ ਨੂੰ ਇਹ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।

ਜ਼ਿਲਾ ਪ੍ਰਸ਼ਾਸਨ ਇਨ੍ਹਾਂ ਸਮਿਆਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਏਗਾ।ਐਤਵਾਰ ਨੂੰ ਬੰਦ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਇਹ ਵੀ ਫੈਸਲਾ ਲੈ ਸਕਦਾ ਹੈ ਕਿ ਸਬੰਧਤ ਮਾਰਕੀਟ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਕੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹਫਤੇ ਵਿੱਚ ਕਿਸੇ ਹੋਰ ਦਿਨ ਵੀ ਬੰਦ ਕਰਨ ਦੇ ਹੁਕਮ ਜਾਰੀ ਕਰੇ ਖਾਸ ਕਰਕੇ ਜਿੱਥੇ ਵੱਧ ਜ਼ੋਖਮ ਵਾਲਾ ਇਲਾਕਾ ਹੋਵੇ ਅਤੇ ਕੇਸਾਂ ਦੀ ਗਿਣਤੀ ਜ਼ਿਆਦਾ ਹੋਵੇ।

ਅੰਤਰ-ਜ਼ਿਲਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ ਪਰ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ।ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ।




error: Content is protected !!