ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਅੰਮ੍ਰਿਤਸਰ ਵਿਚ ਕੋਰੋਨਾਵਾਇਰਸ ਨਾਲ ਅੱਜ ਤਿੰਨਾਂ ਮੌਤਾਂ ਹੋ ਗਈਆਂ ਹਨ। ਕੋਰੋਨਾ ਨਾਲ ਮਾਰਨ ਵਾਲਿਆਂ ਵਿਚ ਇਕ 75 ਸਾਲਾ ਮਹਿਲਾ ਵੀ ਸ਼ਾਮਲ ਹੈ। ਹੁਣ ਤੱਕ ਅੰਮ੍ਰਿਤਸਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 18 ਹੋ ਗਿਆ ਹੈ।
ਤਰਨਤਾਰਨ ਵਿਚ ਵੀ ਇਕ ਕੋਰੋਨਾ ਪਾਜੀਟਿਵ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ ਅਤੇ ਇਕ ਕੋਰੋਨਾ ਪਾਜੀਟਿਵ ASI ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੰਜਾਬ ਵਿਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 3000 ਦੇ ਕਰੀਬ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ 71 ਮੌਤਾਂ ਹੋ ਚੁੱਕੀਆਂ ਹਨ।
ਉਧਰ, ਪੰਜਾਬ-ਹਰਿਆਣਾ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਨੇ ਹਰਿਆਣਾ ਨਾਲ ਲਗਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਪੁਲਿਸ ਨੇ ਪੰਜਾਬ ਤੇ ਹਰਿਆਣਾ ਨੂੰ ਜੋੜਨ ਵਾਲੀਆਂ ਸੜਕਾਂ ’ਤੇ ਨਾਕੇ ਲਾਏ ਹਨ।
ਵਾਹਨਾਂ ਨੂੰ ਇਕ-ਦੂਜੇ ਸੂਬੇ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਬਿਨ੍ਹਾਂ ਪਾਸ ਤੋਂ ਕਿਸੇ ਵੀ ਵਾਹਨ ਨੂੰ ਨਾਕੇ ਤੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਸਿਰਸਾ ਦੇ ਨਾਲ ਲਗਦੇ ਪਿੰਡ ਮੁਸਾਹਿਬ ਵਾਲਾ ਅਤੇ ਪਿੰਡ ਭਾਵਦੀਨ ਨੇੜੇ ਪੰਜਾਬ ਪੁਲਿਸ ਵੱਲੋਂ ਨਾਕਾ ਲਾ ਕੇ ਰਾਹ ਬੰਦ ਕਰ ਦਿੱਤੇ ਗਏ ਹਨ। ਇਸੇ ਤਰ੍ਹਾਂ ਡੱਬਵਾਲੀ ਨੇੜੇ ਵੀ ਪੰਜਾਬ ਪੁਲੀਸ ਵੱਲੋਂ ਨਾਕੇਬੰਦੀ ਕੀਤੀ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ