ਪੰਜਾਬ ਚ ਭਿਆਨਕ ਰੂਪ
ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਲਗਾਤਾਰ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਐਤਵਾਰ ਨੂੰ ਜ਼ਿਲ੍ਹੇ ਵਿਚ 15 ਹੋਰ ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਮਰੀਜ਼ਾਂ ਦਾ ਅੰਕੜਾ ਵੱਧ ਕੇ 613 ਹੋ ਗਿਆ ਹੈ। ਇਨ੍ਹਾਂ ਵਿਚੋਂ 20 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 418 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ 180 ਤੋਂ ਵੱਧ ਮਰੀਜ਼ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ। ਅੰਮ੍ਰਿਤਸਰ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਕਾਰਨ ਲੋਕਾਂ ਵਿਚ ਭਾਰੀ ਡਰ ਦਾ ਮਾਹੌਲ ਹੈ।
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3152 ਤੋਂ ਪਾਰ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3152 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 613, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 330, ਲੁਧਿਆਣਾ ‘ਚ 360, ਤਰਨਾਰਨ 176, ਮੋਹਾਲੀ ‘ਚ 154, ਹੁਸ਼ਿਆਰਪੁਰ ‘ਚ 138, ਪਟਿਆਲਾ ‘ਚ 158, ਸੰਗਰੂਰ ‘ਚ 147 ਕੇਸ, ਨਵਾਂਸ਼ਹਿਰ ‘ਚ 129,
ਗਰਦਾਸਪੁਰ ‘ਚ 167 ਕੇਸ, ਮੁਕਤਸਰ 72, ਮੋਗਾ ‘ਚ 69, ਫਰੀਦਕੋਟ 86, ਫਿਰੋਜ਼ਪੁਰ ‘ਚ 48, ਫਾਜ਼ਿਲਕਾ 50, ਬਠਿੰਡਾ ‘ਚ 57, ਪਠਾਨਕੋਟ ‘ਚ 138, ਬਰਨਾਲਾ ‘ਚ 31, ਮਾਨਸਾ ‘ਚ 34, ਫਤਿਹਗੜ੍ਹ ਸਾਹਿਬ ‘ਚ 74, ਕਪੂਰਥਲਾ 42, ਰੋਪੜ ‘ਚ 78 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2389 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 676 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 71 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਤਾਜਾ ਜਾਣਕਾਰੀ