ਇਸ ਵੇਲੇ ਦੀ ਵੱਡੀ ਮਾੜੀ ਅਤੇ ਦੁਖਦਾਈ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।
ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) ਨਜ਼ਦੀਕੀ ਪਿੰਡ ਵਡਾਲਾ ਕਲਾਂ ਵਿਖੇ ਪੱਤੀ ਮੀਏਂ ਕੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ ਬਿਜਲੀ ਦੀਆਂ ਤਾਰਾਂ ਸਰਕਟ ਸ਼ਾਰਟ ਹੋਣ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਤੇ ਪੀੜਾ ਸਾਹਿਬ ਅਗਨ ਭੇਟ ਹੋਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ । ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਉਹ ਅੱਜ ਵੀ ਅੰਮ੍ਰਿਤ ਵੇਲੇ ਸਵੇਰੇ 7 ਵਜੇ ਨਿੱਤਨੇਮ ਕਰਨ ਉਪਰੰਤ ਦਰਵਾਜੇ ਨੂੰ ਕੁੰਡਾ ਲਾਕੇ ਆਪਣੇ ਘਰ ਆ ਗਿਆ ।
ਸਵੇਰੇ 8.30 ਵਜੇ ਦੇ ਕਰੀਬ ਜਦੋਂ ਉਥੇ ਨਜ਼ਦੀਕ ਬੱਚਿਆਂ ਨੇ ਗੁਰਦਆਰਾ ਸਾਹਿਬ ਅੰਦਰੋਂ ਧੂੰਆਂ ਆਉਂਦਾ ਦੇਖਿਆ ਤਾਂ ਜਿੰਨ੍ਹਾਂ ਨੇ ਫੋਰਨ ਪ੍ਰਧਾਨ ਬਲਬੀਰ ਸਿੰਘ ਨੂੰ ਜਾਕੇ ਸੂਚਨਾ ਦਿੱਤੀ ਤਾਂ ਅਸੀਂ ਜਾਕੇ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪੂਰੀ ਤਰ੍ਹਾਂ ਅਗਨ ਭੇਟ ਹੋ ਚੁੱਕਾ ਸੀ ਅਤੇ ਅੰਦਰ ਅੱਗ ਬਲ ਰਹੀ ਸੀ ।
ਇਸ ਸੰਬੰਧੀ ਤੁਰੰਤ ਪਿੰਡ ਦੇ ਪਤਵੰਤਿਆਂ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਿਤ ਕੀਤਾ ਗਿਆ ਅਤੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ ਨੂੰ ਇਤਲਾਹ ਦਿੱਤੀ, ਜਿੰਨ੍ਹਾਂ ਨੇ ਉਸੇ ਵਕਤ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਵਿਖੇ ਸੂਚਨਾ ਦਿੱਤੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ