BREAKING NEWS
Search

ਪੰਜਾਬ ਚ ਫਿਰ ਆਇਆ ਕਰੋਨਾ ਤੂਫ਼ਾਨ – ਅੱਜ ਇਥੇ ਇਥੇ ਮਿਲੇ 104 ਪੌਜੇਟਿਵ

ਜ ਇਥੇ ਇਥੇ ਮਿਲੇ 104 ਪੌਜੇਟਿਵ

ਪੰਜਾਬ ‘ਚ ਮੰਗਲਵਾਰ ਨੂੰ ਕੋਰੋਨਾ ਦੇ 104 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 838 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 3371 ਹੋ ਗਈ ਹੈ ਜਦੋਂ ਕਿ 2461 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ…
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਮੀਡੀਆ ਬੁਲੇਟਿਨ-(ਕੋਵਿਡ-19) 16-06-2020

16-06-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-104


*14 ਪਾਜੇਟਿਵ ਮਾਮਲਿਆਂ ਦੇ ਸੰ ਕ ਰ ਮ ਣ ਦਾ ਸਰੋਤ ਪੰਜਾਬ ਤੋਂ ਬਾਹਰ ਹੈ।

ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ 21 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 19 ਲੁਧਿਆਣਾ ਤੋਂ ਜਦਕਿ ਇਕ ਹੁਸ਼ਿਆਰਪੁਰ ਤੇ ਇਕ ਬਿਹਾਰ ਨਾਲ ਸੰਬੰਧਿਤ ਹੈ। ਇਸ ਦੇ ਨਾਲ ਹੀ ਲੁਧਿਆਣਾ ‘ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 417 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਅੱਜ ਲੁਧਿਆਣਾ ਵਿੱਚ ਕੋਰੋਨਾ ਨਾਲ ਰੇਲਵੇ ਵਿਭਾਗ ਦੇ ਡਵੀਜ਼ਨ ਮਕੈਨੀਕਲ ਇੰਜੀਨੀਅਰ ਦੀ ਮੌਤ ਹੋ ਗਈ। ਲੁਧਿਆਣਾ ਵਿੱਚ ਕੋਰੋਨਾ ਨਾਲ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ 227 ਮਰੀਜ਼ ਹੁਣ ਤੱਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

ਜ਼ਿਲ੍ਹਾ ਸੰਗਰੂਰ ‘ਚ ਜਿੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮੌਤ ਦਰ ਵੀ ਵਧ ਰਹੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਿਜ਼ਵਾਨ ਫ਼ਾਰੂਕੀ ਦੇ ਰੂਪ ‘ਚ ਹੋਈ ਹੈ ਅਤੇ ਉਹ ਕੋਵਿਡ ਸੈਂਟਰ ਘਾਬਦਾ ਵਿਖੇ ਦਾਖਲ ਸੀ। 60 ਸਾਲਾ ਰਿਜ਼ਵਾਨ ਦੀ ਬੀਤੀ 10 ਜੂਨ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਰਿਜ਼ਵਾਨ ਸ਼ੂਗਰ ਅਤੇ ਹੋਰ ਬੀਮਾਰੀਆਂ ਤੋਂ ਪੀ ੜ ਤ ਸੀ ਅਤੇ ਅੱਜ ਉਸ ਦੀ ਸਵੇਰੇ 5 ਵਜੇ ਮੌਤ ਹੋ ਗਈ। ਦੱਸ ਦੇਈਏ ਕਿ ਕੋਰੋਨਾ ਕਾਰਨ ਇਹ ਸੰਗਰੂਰ ਜ਼ਿਲ੍ਹੇ ‘ਚ ਚੌਥੀ ਮੌਤ ਹੈ। ਚਾਰੇ ਮ੍ਰਿਤਕ ਮਲੇਰਕੋਟਲਾ ਨਾਲ ਸਬੰਧਿਤ ਹਨ।

ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਰੁ ਕ ਣ ਦੀ ਬਜਾਏ ਲਗਾਤਾਰ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ ਕੋਰੋਨਾ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੇ 14 ਨਵੇਂ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਕੇ 644 ਹੋ ਗਿਆ ਹੈ। ਜਿਨ੍ਹਾਂ ਵਿਚੋਂ 454 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ ਅਜੇ ਵੀ 169 ਐਕਟਿਵ ਮਰੀਜ਼ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 24 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ।

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3300 ਤੋਂ ਪਾਰ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3300 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 644, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 387, ਲੁਧਿਆਣਾ ‘ਚ 396, ਤਰਨਾਰਨ 176, ਮੋਹਾਲੀ ‘ਚ 175, ਹੁਸ਼ਿਆਰਪੁਰ ‘ਚ 142, ਪਟਿਆਲਾ ‘ਚ 171, ਸੰਗਰੂਰ ‘ਚ 158 ਕੇਸ, ਨਵਾਂਸ਼ਹਿਰ ‘ਚ 123, ਗਰਦਾਸਪੁਰ ‘ਚ 170 ਕੇਸ, ਮੁਕਤਸਰ 73, ਮੋਗਾ ‘ਚ 71, ਫਰੀਦਕੋਟ 87, ਫਿਰੋਜ਼ਪੁਰ ‘ਚ 51, ਫਾਜ਼ਿਲਕਾ 50, ਬਠਿੰਡਾ ‘ਚ 57, ਪਠਾਨਕੋਟ ‘ਚ 145, ਬਰਨਾਲਾ ‘ਚ 31, ਮਾਨਸਾ ‘ਚ 34, ਫਤਿਹਗੜ੍ਹ ਸਾਹਿਬ ‘ਚ 77, ਕਪੂਰਥਲਾ 44, ਰੋਪੜ ‘ਚ 80 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2534 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 733 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 81 ਲੋਕਾਂ ਦੀ ਮੌਤ ਹੋ ਚੁੱਕੀ ਹੈ।



error: Content is protected !!