ਤਾਜ਼ਾ ਵੱਡੀ ਖ਼ਬਰ
ਪਿਛਲੇ ਲੰਮੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਨਵਜੋਤ ਸਿੰਘ ਸਿੱਧੂ ਦੀ ਹੁਣ ਮੁੜ ਵਾਪਸੀ ਹੋ ਸਕਦੀ ਹੈ। ਇਕ ਪਾਸੇ ਜਿੱਥੇ 28 ਜੂਨ ਨੂੰ ਇੰਡੀਅਨ ਓਵਰਸੀਜ਼ ਵਲੋਂ ਰੱਖੇ ਗਏ ਪ੍ਰੋਗਰਾਮ ‘ਸਪੀਕਅੱਪ ਇੰਡੀਆ’ ‘ਚ ਨਵਜੋਤ ਸਿੱਧੂ ਦੇ ਆਉਣ ਦੀ ਅਤੇ ਬੋਲਣ ਦੀ ਖ਼ਬਰ ਮਿਲ ਰਹੀ ਹੈ, ਉਥੇ ਹੀ ਚਰਚਾ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਹੁਣ ਮੁੜ ਮੁੱਖ ਧਾਰਾ ਦੀ ਸਿਆਸਤ ਵਿਚ ਵਾਪਸੀ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਖ਼ਬਰਾਂ ਇਹ ਵੀ ਆਈਆਂ ਸਨ ਕਿ ਨਵਜੋਤ ਸਿੱਧੂ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਬਣਾ ਕੇ ਜਾਂ ਕਾਂਗਰਸ ਦਾ ਸੂਬਾ ਪ੍ਰਧਾਨ ਬਣਾ ਕੇ ਵਾਪਸੀ ਕਰਵਾਈ ਜਾ ਸਕਦੀ ਹੈ ਪਰ ਫਿਰ ਪਾਰਟੀ ਵਲੋਂ ਇਹ ਵਿਚਾਰ ਕੀਤਾ ਗਿਆ ਕਿ ਦੋਵੇਂ ਵੱਡੇ ਅਹੁਦਿਆਂ ‘ਤੇ ਜੱਟ ਸਿੱਖ ਚਿਹਰੇ ਨਹੀਂ ਲਗਾਏ ਜਾ ਸਕਦੇ।
ਇਸ ਕਰਕੇ ਹੁਣ ਚਰਚਾ ਇਹ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਨੂੰ ਮੁੜ ਤੋਂ ਸਥਾਨਕ ਸਰਕਾਰਾਂ ਵਿਭਾਗ ਦੇ ਕੇ ਪੰਜਾਬ ਵਜ਼ਾਰਤ ਵਿਚ ਵਾਪਸ ਲਿਆਂਦਾ ਜਾ ਸਕਦਾ ਹੈ।ਖ਼ਬਰਾਂ ਇਹ ਵੀ ਮਿਲ ਰਹੀਆਂ ਹਨ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਦੇ ਉਸੇ ਅਹੁਦੇ ‘ਤੇ ਵਾਪਸ ਨਹੀਂ ਲਿਆਉਣਾ ਚਾਹੁੰਦੇ ਸਨ ਪਰ ਹੁਣ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੀ ਹੁਣ ਇਸ ਸ਼ਰਤ ‘ਤੇ ਸਹਿਮਤੀ ਬਣ ਸਕਦੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ