=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਤਾਜਾ ਵੱਡੀ ਖਬਰ – ਪੰਜਾਬ ਚ ਇਹ ਇਲਾਕਾ ਸਰਕਾਰ ਨੇ ਕਰਤਾ ਪੂਰੀ ਤਰਾਂ ਸੀਲ

ਇਹ ਇਲਾਕਾ ਸਰਕਾਰ ਨੇ ਕਰਤਾ ਪੂਰੀ ਤਰਾਂ ਸੀਲ

ਗੁਰਦਾਸਪੁਰ, 3 ਜੁਲਾਈ 2020 – ਮੌਜੂਦਾ ਸਮੇਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੋਰੋਨਾ ਮਰੀਜ਼ਾਂ ਦੀ ਸੰਖਿਆ ‘ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਭਰ ਅੰਦਰ ਹੁਣ ਤੱਕ ਕੁੱਲ 6 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜਦੋਂ ਕਿ ਜ਼ਿਲ੍ਹਾ ਸਿਹਤ ਵਿਭਾਗ ਮੁਤਾਬਿਕ ਜ਼ਿਲ੍ਹੇ ਅੰਦਰ ਕੁੱਲ 42 ਐਕਟਿਵ ਕੇਸ ਮੌਜੂਦ ਹਨ। ਉੱਥੇ ਜੇਕਰ ਇਕੱਲੇ ਡੇਰਾ ਬਾਬਾ ਨਾਨਕ ਦੀ ਗਾਲ ਕੀਤੀ ਜਾਵੇ ਤਾਂ ਵਰਤਮਾਨ ਵਿੱਚ ਇੱਥੋਂ ਦੇ 17 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ 3 ਹੋਰ ਮਰੀਜ਼ ਅਜਿਹੇ ਹਨ। ਜੋ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕ ਹਨ। ਇਸ ਦੇ ਨਾਲ ਹੀ ਸਾਹਮਣੇ ਆਏ ਕੋਰੋਨਾ ਮਰੀਜ਼ਾਂ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਭਰ ਅੰਦਰ ਕੁੱਲ 8 ਕੋਰੋਨਾ ਪਾਜ਼ਿਟਿਵ ਕੇਸ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ ਇਕੱਲੇ ਡੇਰਾ ਬਾਬਾ ਨਾਨਕ ਦੇ 7 ਮਰੀਜ਼ ਸ਼ਾਮਿਲ ਹਨ ਜਦੋਂ ਕਿ ਇੱਕ ਮਰੀਜ਼ ਬਟਾਲੇ ਦਾ ਦੱਸਿਆ ਜਾ ਰਿਹਾ ਹੈ।

ਇਸੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਨੂੰ ਪੂਰੀ ਤਰਾਂ ਨਾਲ ਸੀਲ ਕਰਨ ਦੇ ਹੁਕਮ ਜਾਰੀ ਕੀਤੇ ਜਾਣ ਮਗਰੋਂ ਸਥਾਨਕ ਪੁਲਿਸ ਵੱਲੋਂ ਅਨਾਊਂਸਮੈਂਟ ਕਰਵਾਉਣ ਦੇ ਨਾਲ ਨਾਲ ਆਪ ਜਾ ਕੇ ਪੂਰੇ ਖੇਤਰ ਦੀਆਂ ਦੁਕਾਨਾਂ ਬੰਦ ਕਰਵਾਇਆਂ ਗਈਆਂ। ਇਸ ਦੌਰਾਨ ਦੁਕਾਨਾਂ ਜਾਂ ਬਜ਼ਾਰ ਖੋਲ੍ਹਣਾ ਤਾਂ ਦੂਰ ਦੀ ਗੱਲ ਹੈ। ਇੱਥੋਂ ਤੱਕ ਕੀ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਾਹਰ ਨਹੀਂ ਨਿਕਲ ਸਕੇਗਾ।

ਵਧੇਰੇ ਜਾਣਕਾਰੀ ਦਿੰਦਿਆਂ ਕਸਬਾ ਡੇਰਾ ਬਾਬਾ ਨਾਨਕ ਦੇ ਡੀ.ਐੱਸ.ਪੀ ਸੁਰਿੰਦਰ ਪਾਲ ਨੇ ਦੱਸਿਆ। ਕਿ ਮਿਸ਼ਨ ਫ਼ਤਿਹ ਤਹਿਤ ਬਾਕੀ ਸੂਬੇ ਵਾਂਗ ਡੇਰਾ ਬਾਬਾ ਨਾਨਕ ਵਾਸੀਆਂ ਨੂੰ ਵੀ ਪੁਲਿਸ ਵੱਲੋਂ ਲਗਾਤਾਰ ਅਪੀਲ ਕੀਤੀ ਜਾਂਦੀ ਰਹੀ। ਕਿ ਬਿਨਾ ਜ਼ਰੂਰੀ ਕੰਮ ਤੋਂ ਬਾਹਰ ਨਾ ਨਿਕਲਣ ਅਤੇ ਕੋਰੋਨਾ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਦੀ ਪਾਲਣਾ ਕਰਨ। ਪਰ ਇੱਥੋਂ ਦੇ ਲੋਕਾਂ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਸਬੰਧੀ ਢਿੱਲ ਮੱਠ ਵਾਲਾ ਰਵੱਈਆ ਰੱਖਿਆ। ਉਨ੍ਹਾਂ ਦੱਸਿਆ ਕਿ ਜੇਕਰ ਇਕੱਲੇ ਅੱਜ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਭਰ ਅੰਦਰ ਕੁੱਲ 8 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਪਾਈ ਗਈ ਹੈ। ਜਿਸ ਵਿੱਚੋਂ ਇਕੱਲੇ ਡੇਰਾ ਬਾਬਾ ਨਾਨਕ ਦੇ 7 ਮਰੀਜ਼ ਹਨ। ਜਦੋਂ ਕਿ ਇੱਕ ਮਰੀਜ਼ ਬਟਾਲਾ ਦਾ ਹੈ।

ਉਨ੍ਹਾਂ ਕਿਹਾ ਕਿ ਕਸਬੇ ਅੰਦਰ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡੇਰਾ ਬਾਬਾ ਨਾਨਕ ਨੂੰ ਅਗਲੇ ਹੁਕਮਾਂ ਤੱਕ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਦੌਰਾਨ ਵਪਾਰਕ ਅਦਾਰੇ ਤੇ ਦੁਕਾਨ ਪੂਰਨ ਤੌਰ ਤੇ ਬੰਦ ਰਹਿਣਗੀਆਂ। ਅਤੇ ਕੋਈ ਵੀ ਸਥਾਨਕ ਨਾਗਰਿਕ ਆਪਣੇ ਘਰ ਤੋਂ ਬਾਹਰ ਨਹੀਂ ਨਿਕਲੇਗਾ।

ਦੱਸਦੇ ਚੱਲੀਏ ਕਿ ਡੇਰਾ ਬਾਬਾ ਨਾਨਕ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦਾ ਕਸਬਾ ਹੈ ਅਤੇ ਮੌਜੂਦਾ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਜੱਦੀ ਵਿਧਾਨਸਭਾ ਖੇਤਰ ਹੈ। ਅਤੇ ਮੰਤਰੀ ਰੰਧਾਵਾ ਇੱਥੋਂ ਹੀ ਵਿਧਾਇਕ ਦੀ ਚੋਣ ਜਿੱਤ ਕੇ ਕੈਬਿਨੇਟ ਮੰਤਰੀ ਦੇ ਅਹੁਦੇ ਤੱਕ ਪਹੁੰਚੇ ਹਨ। ਇਸ ਦੇ ਨਾ ਹੀ ਡੇਰਾ ਬਾਬਾ ਨਾਨਕ ਇੱਕ ਇਤਿਹਾਸਿਕ ਸਥਾਨ ਹੋਣ ਦੇ ਨਾਲ ਨਾਲ ਕਰਤਾਰਪੁਰ ਕਾਰੀਡੋਰ ਵੀ ਇੱਥੇ ਹੀ ਸਥਿਤ ਹੈ।




error: Content is protected !!