ਮੌਤ ਦੇ 3 ਮਹੀਨਿਆਂ ਬਾਅਦ ਪ੍ਰੀਵਾਰ ਤੇ ਟੁਟਿਆ ਦੁਖਾਂ ਦਾ ਪਹਾੜ
ਲੋਹੀਆਂ ਖ਼ਾਸ,(ਮਨਜੀਤ)- ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਜਿਨ੍ਹਾਂ ਦੀ ( ਸਿਹਤ ਵਿਭਾਗ ਵੱਲੋਂ ਕੋਰੋਨਾ ਰਿਪੋਰਟ ਪਾਜ਼ੇਟਿਵ ਦੇਣ ਤੋਂ ਬਾਅਦ) ਦੋ ਅਪ੍ਰੈਲ ਨੂੰ ਮੌਤ ਹੋ ਗਈ ਸੀ, ਦਾ ਸਦਮਾ ਨਾ ਸਹਿਣ ਕਰਦੇ ਹੋਏ ਅੱਜ ਉਨ੍ਹਾਂ ਦੀ ਮਾਤਾ ਗੁਰਦੇਵ ਕੌਰ (85) ਪਤਨੀ ਚੰਨਣ ਸਿੰਘ ਦਾ ਦਿਹਾਂਤ ਹੋ ਗਿਆ। ਜਿਸ ਨਾਲ ਲੋਹੀਆਂ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।
ਇਸ ਬਾਰੇ ਜਾਣਕਾਰੀ ਦਿੰਦਿਆ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਅਮਤੇਸ਼ਰ ਸਿੰਘ ਨੇ ਦੱਸਿਆ ਕਿ ਪਿਤਾ ਜੀ ਦੀ ਮੌਤ ਤੋਂ ਬਾਅਦ ਦਾਦੀ ਜੀ ਸਦਮਾ ਨਾ ਸਹਾਰਦੇ ਹੋਏ ਬਿਮਾਰ ਰਹਿਣ ਲੱਗੇ, ਜਿਨ੍ਹਾਂ ਦਾ ਇਕ ਨਿਜੀ ਹਸਪਤਾਲ ‘ਚ ਇਲਾਜ਼ ਚੱਲ ਰਿਹਾ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ‘ਚ ਬਲਵੀਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਕੁਮਾਰ, ਨਿਰਮਲ ਸਿੰਘ ਆਦਿ ਦੇ ਨਾਂ ਵਿਸ਼ੇਸ਼ ਵਰਨਣ ਯੋਗ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ