=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨਵਾਬ ਮਲੇਰਕੋਟਲੇ ਦੇ ਵਾਰਿਸ ਅੱਜ ਵੀ ਛੋਟੇ ਸਾਹਿਬਜਾਦਿਆਂ ਨੂੰ ਸ਼ਰਧਾਂਜਲੀ ਦੇਣ ਪਹੁੰਚਦੇ ਹਨ ਫ਼ਤਹਿਗੜ੍ਹ ਸਾਹਿਬ ਅਤੇ ..

ਅੱਜ ਵੀ ਨਵਾਬ ਮਾਲੇਰਕੋਟਲਾ ਦੇ ਵਾਰਿਸ ਛੋਟੇ ਸਾਹਿਬਜ਼ਾਦਿਆਂ ਨੂੰ ਸਜਦਾ ਕਰਨ ਆਉਂਦੇ ਹਨ ਇਤਿਹਾਸ ਗਵਾਹ ਹੈ ਕਿ ਸਿੱਖ ਸਮਾਜ ਨੇ ਜਿੱਥੇ ਉਨ੍ਹਾਂ ’ਤੇ ਜਬਰ, ਜ਼ੁਲਮ ਅਤੇ ਧਾਰਮਿਕ ਹੱਠਧਰਮੀ ਕਰਨ ਵਾਲਿਆਂ ਨੂੰ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ |ਉੱਥੇ ਹੀ ਸੰਕਟ ਦੀ ਘੜੀ ਵਿੱਚ ਉਨ੍ਹਾਂ ਦਾ ਪੱਖ ਪੂਰਨ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਪੁਸ਼ਤਾਂ ਤਕ ਉਨ੍ਹਾਂ ਦੇ ਅਹਿਸਾਨਮੰਦ ਰਹੇ। ਸਿੱਖ ਕੌਮ ’ਤੇ ਅਜਿਹਾ ਹੀ ਅਹਿਸਾਨ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖ਼ਾਂ ਨੇ ਕੀਤਾ ਸੀ,

ਜਿਸ ਦਾ ਭਰਵਾਂ ਮੁੱਲ ਚੁਕਾ ਦੇਣ ਪਿੱਛੋਂ ਵੀ ਸਿੱਖ ਭਾਈਚਾਰਾ ਇਸ ਅਹਿਸਾਨ ਦੇ ਮਿੱਠੇ ਭਾਰ ਹੇਠ ਦੱਬੇ ਰਹਿਣ ਵਿੱਚ ਫਖ਼ਰ ਮਹਿਸੂਸ ਕਰਦਾ | ਇਹ ਇਤਿਹਾਸਕ ਘਟਨਾ 25 ਦਸੰਬਰ, 1704 ਨੂੰ ਵਾਪਰੀ। ਸਰਹਿੰਦ ਦੇ ਸੂਬੇਦਾਰ ਵਜ਼ੀਰ ਖ਼ਾਂ ਦੀ ਕਚਹਿਰੀ ਵਿੱਚ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ (9 ਸਾਲ) ਤੇ ਬਾਬਾ ਫ਼ਤਹਿ ਸਿੰਘ (7 ਸਾਲ) ਨੂੰ ਪੇਸ਼ ਕੀਤਾ ਗਿਆ। ਉਸ ਸਮੇਂ ਕਚਹਿਰੀ ਵਿੱਚ ਮਾਲੇਰਕੋਟਲਾ ਦਾ ਨਵਾਬ ਸ਼ੇਰ ਮੁਹੰਮਦ ਖ਼ਾਂ ਵੀ ਹਾਜ਼ਰ ਸੀ। ਸੂਬੇਦਾਰ ਨੇ ਕਾਜ਼ੀ ਨੂੰ ਸਾਹਿਬਜ਼ਾਦਿਆਂ ਦਾ ‘ਕਸੂਰ’ ਸਮਝਾਉਂਦਿਆਂ ਉਨ੍ਹਾਂ ਵਿਰੁੱਧ ਸਜ਼ਾ ਦਾ ਫ਼ੈਸਲਾ ਦੇਣ ਲਈ ਕਿਹਾ ਪਰ ਕਾਜ਼ੀ ਨੇ ਵਿਚਾਰ ਪ੍ਰਗਟ ਕੀਤਾ ਕਿ ਇਸਲਾਮ ਨੂੰ ਉਨ੍ਹਾਂ ਦੇ ਬਾਪ ਦੇ ਕੀਤੇ ਅਪਰਾਧ ਦੀ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਦਿੰਦਾ।

ਦੀਵਾਨ ਸੁੱਚਾ ਨੰਦ ਦੇ ਇਸ਼ਾਰੇ ’ਤੇ ਵਜ਼ੀਰ ਖ਼ਾਂ ਨੇ ਨਵਾਬ ਮਾਲੇਰਕੋਟਲਾ ਨੂੰ ਚੇਤੇ ਕਰਵਾਇਆ ਕਿ ਉਸ ਦਾ ਭਰਾ, ਗੁਰੂ ਗੋਬਿੰਦ ਸਿੰਘ ਹੱਥੋਂ ਲੜਾਈ ਵਿੱਚ ਮਾਰਿਆ ਗਿਆ ਸੀ। ਸੂਬੇਦਾਰ ਨੇ ਸਾਹਿਬਜ਼ਾਦਿਆਂ ਨੂੰ ਉਸ ਦੇ ਹਵਾਲੇ ਕਰਨ ਦੀ ਪੇਸ਼ਕਸ਼ ਕੀਤੀ ਤਾਂ ਕਿ ਉਹ ਉਨ੍ਹਾਂ ਨੂੰ ਸ਼ਹੀਦ ਕਰ ਕੇ ਆਪਣੇ ਭਰਾ ਦੀ ਮੌਤ ਦਾ ਬਦਲਾ ਲੈ ਸਕੇ,ਨਵਾਬ ਮਾਲੇਰਕੋਟਲਾ ਨੇ ਇਸ ਪੇਸ਼ਕਸ਼ ਨੂੰ ਠੁਕਰਾਉਂਦਿਆਂ ਸਪੱਸ਼ਟ ਕੀਤਾ ਕਿ ਬਾਪ ਵੱਲੋਂ ਕੀਤੇ ਦਾ ਬਦਲਾ, ਉਸ ਦੇ ਮਾਸੂਮ ਬੱਚਿਆਂ ਤੋਂ ਨਹੀਂ ਲਿਆ ਜਾ ਸਕਦਾ। ਨਵਾਬ ਦਾ ਠੋਕਵਾਂ ਜਵਾਬ ਸੁਣ ਕੇ ਸੂਬੇਦਾਰ ਤੇ ਸੁੱਚਾ ਨੰਦ ਫਿੱਕੇ ਪੈ ਗਏ।ਇਸੇ ਜੱਕੋ-ਤੱਕੀ ਦੌਰਾਨ ਚਲਾਕ (ਮੱਕਾਰ) ਸੁੱਚਾ ਨੰਦ ਨੇ ਸਾਹਿਬਜ਼ਾਦਿਆਂ ਨੂੰ ਬਾਗ਼ੀ ਸਿੱਧ ਕਰ ਕੇ,ਸੂਬੇਦਾਰ ਤੇ ਕਾਜ਼ੀ ਨੂੰ ਜਚਾ ਦਿੱਤਾ ਕਿ ਮੁਸਲਿਮ ਸ਼ਰ੍ਹਾ ਅਨੁਸਾਰ ਬਾਗ਼ੀਆਂ ਨੂੰ ਸਜ਼ਾ-ਏ-ਮੌਤ ਦਿੱਤੀ ਜਾ ਸਕਦੀ ਹੈ।

ਅੰਤ, ਸਾਹਿਬਜ਼ਾਦਿਆਂ ਨੂੰ ਜ਼ਿੰਦਾ ਕੰਧ ਵਿੱਚ ਚਿਣਵਾ ਕੇ ਸ਼ਹੀਦ ਕਰਨ ਦਾ ਮੰਦਭਾਗਾ ਫ਼ੈਸਲਾ ਲਿਆ ਗਿਆ। ਇਸ ਫ਼ੈਸਲੇ ਨੇ ਇਤਿਹਾਸ ਨੂੰ ਨਵਾਂ ਮੋੜ ਦਿੱਤਾ। ਇਹ ਫ਼ੈਸਲਾ ਸੂਬੇਦਾਰ ਤੇ ਮੁਗ਼ਲ ਹਕੂਮਤ ਨੂੰ ਬਹੁਤ ਮਹਿੰਗਾ ਪਿਆ। ਨਵਾਬ ਮਾਲੇਰਕੋਟਲਾ ਨੇ ਇਸ ਫ਼ੈਸਲੇ ’ਤੇ ਅਸਹਿਮਤੀ ਪ੍ਰਗਟ ਕਰਦਿਆਂ, ਇਸ ਨੂੰ ਰੱਦ ਕਰਨ ਦਾ ਸੁਝਾਅ ਦਿੱਤਾ ਪਰ ੳੁਸ ਦੀ ਆਵਾਜ਼ ਨੂੰ ਅਣਸੁਣਿਆ ਕਰ ਦਿੱਤਾ ਗਿਆ। ਇਸ ਸਮੇਂ ਨਵਾਬ ਮਾਲੇਰਕੋਟਲਾ ਰੋਸ ਵਜੋਂ ਕਚਹਿਰੀ ਵਿੱਚੋਂ ਉੱਠ ਕੇ ਚਲੇ ਗਏ। ਉਨ੍ਹਾਂ ਦੇ ਇਸ ਰੋਸ ਦੇ ਪ੍ਰਗਟਾਵੇ ਨੂੰ ਸਿੱਖ ਜਗਤ ਸ਼ਰਧਾ ਨਾਲ ‘ਹਾਅ ਦਾ ਨਾਅਰਾ’ ਦੇ ਨਾਂ ਨਾਲ ਯਾਦ ਕਰਦਾ ਹੈ ਅਤੇ ਸਿੱਖ ਇਤਿਹਾਸ ਵਿੱਚ ਇਹ ਘਟਨਾ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ।

ਜਦੋਂ ਸਿੱਖ ਪੰਜਾਬ ਦੇ ਮਾਲਕ ਬਣ ਗਏ। ਫਿਰ ਇੱਕ ਸਮਾਂ ਆਇਆ ਜਦੋਂ ਕੈਥਲ/ਕਰਨਾਲ ਤੋਂ ਲੈ ਕੇ ਦੱਰਾ ਖ਼ੈਬਰ ਤਕ ਸਿੱਖਾਂ ਦਾ ਬੋਲ-ਬਾਲਾ ਸੀ। (ਰਿਆਸਤ ਕੈਥਲ ਦੇ ਆਖ਼ਰੀ ਰਾਜੇ, ਭਾਈ ਉਦੈ ਸਿੰਘ ਦਾ ਕਿਲ੍ਹਾ ਅੱਜ ਵੀ ਸਿੱਖ ਚੜ੍ਹਤ ਦੀ ਯਾਦ ਨੂੰ ਸਾਂਭੀ ਬੈਠਾ ਹੈ) ਪਰ ‘ਹਾਅ ਦਾ ਨਾਅਰੇ’ ਦਾ ਸਤਿਕਾਰ ਕਰਦਿਆਂ ਕਿਸੇ ਵੀ ਸਿੱਖ ਸਰਦਾਰ ਜਾਂ ਮਿਸਲਦਾਰ ਨੇ ਨਵਾਬ ਮਾਲੇਰਕੋਟਲਾ ਵੱਲ ‘ਅੱਖ ਭਰ ਕੇ ਦੇਖਣ’ ਦੀ ਹਿੰਮਤ ਨਹੀਂ ਕੀਤੀ, ਸਗੋਂ ਸਦਾ ਉਸ ਨੂੰ ਅਤੇ ਉਸ ਦੇ ਵੰਸ਼ ਨੂੰ ਸਨਮਾਨਿਤ ਕਰਦੇ ਰਹੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ




error: Content is protected !!