ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ
ਬਟਾਲਾ: ਨਜ਼ਦੀਕੀ ਪਿੰਡ ਡੇਹਰੀਵਾਲ ਦਰੋਗਾ ਦੇ ਨੌਜਵਾਨ ਦੀ ਦੁਬਈ ‘ਚ ਸੜਕ ਹਾ ਦ ਸੇ ‘ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਗੁਰਪ੍ਰੀਤ ਸਿੰਘ ਉਰਫ ਗੋਪੀ (33) ਦੇ ਪਿਤਾ ਮੇਜਰ ਸਿੰਘ ਅਤੇ ਪਤਨੀ ਰੁਪਿੰਦਰ ਕੌਰ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਦੁਬਈ ਵਿਚ ਆਪਣਾ ਕਾਰੋਬਾਰ ਕਰ ਰਹੇ ਸਨ ਅਤੇ ਇਕ ਸਾਲ ਪਹਿਲਾਂ ਹੀ ਉਹ ਪਿੰਡੋਂ ਛੁੱਟੀ ਕੱ lਟ ਕੇ ਵਾਪਸ ਦੁਬਈ ‘ਚ ਕੰਮ ਕਰਨ ਲਈ ਗਏ ਸਨ, ਜਿਨ੍ਹਾਂ ਦੀ ਬੀਤੀ ਰਾਤ ਸੜਕ ਹਾਦਸੇ ‘ਚ ਮੌਤ ਹੋ ਗਈ, ਜਿਸ ਦੀ ਸੂਚਨਾ ਉਨ੍ਹਾਂ ਨੂੰ ਬੀਤੀ ਰਾਤ ਕਰੀਬ 2 ਵਜੇ ਮਿਲੀ।
ਮ੍ਰਿਤਕ ਦੇ ਪਿਤਾ ਮੇਜਰ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 4 ਸਾਲ ਪਹਿਲਾਂ ਰਈਆ ਵਿਖੇ ਹੋਇਆ ਸੀ ਅਤੇ ਉਸ ਦਾ ਡੇਢ ਸਾਲ ਦਾ ਇਕ ਬੱਚਾ ਹੈ। ਉਨ੍ਹਾਂ ਦਾ ਕਮਾਉਣ ਵਾਲਾ ਇੱਕੋਂ ਇਕ ਸਹਾਰਾ ਗੁਰਪ੍ਰੀਤ ਸੀ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਮੁੰਡੇ ਗੁਰਪ੍ਰੀਤ ਸਿੰਘ ਦੀ ਮ੍ਰਿਤਕਦੇਹ ਨੂੰ ਦੁਬਈ ਤੋਂ ਪਿੰਡ ਜਲਦੀ ਪਹੁੰਚਿਆ ਜਾਵੇ ਤਾਂ ਜੋ ਉਨ੍ਹਾਂ ਦੀਆਂ ਰਸਮਾਂ ਅਦਾ ਕਰ ਸਕਣ।
ਓਧਰ ਦੂਜੇ ਪਾਸੇ ਪਿੰਡ ਦੇ ਮੋਹਤਬਰ ਵਿਅਕਤੀਆਂ ਸਾਬਕਾ ਸਰਪੰਚ ਜੋਗਿੰਦਰ ਸਿੰਘ ਅਤੇ ਭਾਜਪਾ ਕਿਸਾਨ ਮੋਰਚਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰਪਾਲ ਸਿੰਘ ਘੁੰਮਣ, ਜਰਨੈਲ ਸਿੰਘ ਅਤੇ ਕਾਂਗਰਸੀ ਆਗੂ ਸਤਨਾਮ ਸਿੰਘ ਡੇਹਰੀਵਾਲ ਦਰੋਗਾ ਅਤੇ ਹੋਰ ਵਿਅਕਤੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਗੁਰਪ੍ਰੀਤ ਦੀ ਲੋਥ ਨੂੰ ਪਿੰਡ ਲਿਆਉਣ ਅਤੇ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਲਈ ਅਪੀਲ ਕੀਤੀ।

ਤਾਜਾ ਜਾਣਕਾਰੀ