ਮਿਲੇ 298 ਕੋਰੋਨਾ ਪੌਜੇਟਿਵ ਮਰੀਜ

ਕੋਰੋਨਾ ਦਾ ਪ੍ਰਕੋਪ ਘਟਣ ਦਾ ਨਾਮ ਹੀ ਨਹੀ ਲੈ ਰਿਹਾ ਰੋਜਾਨਾ ਹੀ ਪੰਜਾਬ ਚ ਵੀ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ ਜਿਸ ਨੇ ਸਭ ਦੀ ਨੀਂਦ ਉਡਾਈ ਹੋਈ ਹੈ। ਸਰਕਾਰਾਂ ਵਲੋਂ ਕੀਤੇ ਸਾਰੇ ਉਪਾਅ ਵੀ ਕਾਮਯਾਬ ਨਹੀਂ ਹੋ ਰਹੇ ਅਤੇ ਇਹ ਵਾਇਰਸ ਕਿਸੇ ਤਰਾਂ ਵੀ ਨਹੀਂ ਰੁਕ ਰਿਹਾ।

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਵੀਰਵਾਰ ਕੋਰੋਨਾ ਵਾਇਰਸ ਦੇ 298 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9094 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਨੌਂ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 230 ਹੋ ਗਈ ਹੈ।

ਵੀਰਵਾਰ ਨੂੰ 298 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ 49 ਮਰੀਜ਼ ਲੁਧਿਆਣਾ ਤੋਂ 39 ਜਲੰਧਰ ਤੋਂ 28-28 ਮਰੀਜ਼ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਅਤੇ 23 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 410 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 429832 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 9094 ਮਰੀਜ਼ ਕੋਰੋਨਾਵਾਇਰਸ ਨਾਲ ਪੌਜੇਟਿਵ ਟੈਸਟ ਕੀਤੇ ਗਏ ਹਨ।ਜਦਕਿ 6277 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 2587 ਐਕਟਿਵ ਮਰੀਜ਼ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਕੋਰੋਨਾ ਦਾ ਕਹਿਰ – ਮਿਲੇ 298 ਕੋਰੋਨਾ ਪੌਜੇਟਿਵ ਮਰੀਜ
ByadminJuly 16, 2020Comments Off on ਪੰਜਾਬ ਚ ਕੋਰੋਨਾ ਦਾ ਕਹਿਰ – ਮਿਲੇ 298 ਕੋਰੋਨਾ ਪੌਜੇਟਿਵ ਮਰੀਜ
Previous Postਹੁਣ ਨੱਥ ਪਵੇਗੀ - ਆਖਰ ਕੈਪਟਨ ਨੇ ਅੱਕ ਕੇ ਦੇ ਦਿੱਤਾ ਇਹ ਵੱਡਾ ਹੁਕਮ
Next Postਪੰਜਾਬ ਲਈ ਆਇਆ ਮੌਸਮ ਦਾ ਇਹ ਵੱਡਾ ਅਲਰਟ - ਹੋ ਜਾਵੋ ਤਿਆਰ ਆ ਰਿਹਾ ਚੜਕੇ ਮੀਂਹ