BREAKING NEWS
Search

ਪੰਜਾਬ ਦੇ ਇਹਨਾਂ ਇਲਾਕਿਆਂ ਲਈ ਹੁਣੇ ਜਾਰੀ ਹੋਇਆ ਰੈਡ ਅਲਰਟ ਹੋ ਜਾਵੋ ਸਾਵਧਾਨ

ਹੁਣੇ ਜਾਰੀ ਹੋਇਆ ਰੈਡ ਅਲਰਟ ਹੋ ਜਾਵੋ ਸਾਵਧਾਨ

ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਚੁੱਕਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਈ ਜਦ ਕਿ ਕਈਆਂ ‘ਚ ਹਲਕੀ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਨੇ 20 ਤੇ 21 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ‘ਚ ਤੇਜ਼ ਬਾਰਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ।

ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਸੰਤਰੀ ਅਲਰਟ ਜਾਰੀ ਕੀਤੀ ਹੈ। ਇਸ ਦਾ ਭਾਵ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਦੱਸ ਦਈਏ ਕਿ ਐਤਵਾਰ ਅੰਮ੍ਰਿਤਸਰ ‘ਚ ਕਾਫੀ ਮੀਂਹ ਪਿਆ ਜਿੱਥੇ 33 ਮਿਲੀਮੀਟਰ ਬਰਸਾਤ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਦੇ ਮੱਦੇਨਜ਼ਰ ਕਿਸਾਨਾਂ ਨੂੰ ਵੀ ਫ਼ਸਲਾਂ ਦਾ ਖਾਸ ਰੱਖਣ ਲਈ ਤਿਆਰੀਆਂ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋਂ :ਭਾਰੀ ਬਰਸਾਤ ‘ਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰ ਸੰਗਤਾਂ ਹੋਈਆਂ ਨਿਹਾਲ
ਭਾਰੀ ਬਰਸਾਤ ‘ਚ ਵੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ। ਤਿਨ ਪਹਿਰ ਰਾਤ ਤੋਂ ਲੈ ਕੇ ਸਵੇਰ ਵੇਲੇ ਤੱਕ ਬਾਰਿਸ਼ ਦੀਆਂ ਨਿੱਕੀਆਂ-ਨਿੱਕੀਆਂ ਬੂੰਦਾਂ ਤੇ ਹਨੇਰੀ ‘ਚ ਵੀ ਸੰਗਤਾਂ ਦਰਸ਼ਨੀ ਡਿਓੜੀ ਦੇ ਬਾਹਰ ਬੈਠੀਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਿਰੰਤਰ ਕਰਦੀਆਂ ਰਹੀਆਂ। ਇਸ ਸੁਹਾਵਣੇ ਮੌਸਮ ‘ਚ ਸ੍ਰੀ ਹਰਿਮੰਦਰ ਸਾਹਿਬ ਦਾ ਨਜ਼ਾਰਾ ਸਵਰਗ ਜਾਪ ਰਿਹਾ ਸੀ।

ਕਿਵਾੜ ਖੁੱਲ੍ਹਦਿਆਂ ਹੀ ਸੰਗਤਾਂ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦੀਆਂ ਤੇ ਬੇਨਤੀ ਰੂਪੀ ਸ਼ਬਦਾਂ ਦਾ ਜੱਸ ਗਾਇਣ ਕਰਦੀਆਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁੱਜੀਆਂ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਿਉਂ ਹੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਾਲਕੀ ਸਾਹਿਬ ‘ਚ ਸਜਾਉਣ ਲਈ ਲਿਆਂਦਾ ਗਿਆ ਸੰਗਤਾਂ ਨੇ ਗੁਲਾਬ ਦੀਆਂ ਪੰਖੜੀਆਂ ਦੀ ਵਰਖਾ ਕੀਤੀ ਤੇ ਸੁਨਹਿਰੀ ਪਾਲਕੀ ‘ਚ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕੀਤਾ ਗਿਆ।

ਗ੍ਰੰਥੀ ਸਿੰਘ ਨੇ ਹੁਕਮਨਾਮਾ ਲਿਆ, ਜਿਸ ਦੀ ਕਥਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੀ ਗਈ। ਸਾਰੇ ਦਿਨ ਦੀ ਮਰਯਾਦਾ ਤਿਨ ਪਹਿਰੇ ਵਾਲੀਆਂ ਸੰਗਤਾਂ ਤੇ ਡਿਊਟੀ ਸੇਵਾਦਾਰਾਂ ਨੇ ਰਲ ਮਿਲ ਕੇ ਸੰਭਾਲੀ। ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਸ਼ਾਮ ਨੂੰ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਰਤੀ ਦਾ ਉਚਾਰਣ ਕੀਤਾ ਗਿਆ। ਰਾਤ ਸਮੇਂ ਸੁਖਆਸਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬਿਰਾਜਮਾਨ ਕੀਤਾ ਗਿਆ। ਸੰਗਤਾਂ ਨੇ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ ਦੇ ਇਲਾਵਾ ਛਬੀਲ, ਜੋੜੇ ਘਰ ਤੇ ਗੁਰੂ ਕੇ ਲੰਗਰ ਵਿਖੇ ਸੇਵਾ ਕੀਤੀ ਤੇ ਲੰਗਰ ਛੱਕ ਕੇ ਤ੍ਰਿਪਤ ਹੋਈਆਂ।

ਗੁਰਦੁਆਰਾ ਥੜ੍ਹਾ ਸਾਹਿਬ (ਭੌਰਾ ਸਾਹਿਬ) ਵਿਖੇ ਹੋਈ ਵਿਸ਼ਵ ਦੇ ਭਲੇ ਲਈ ਅਰਦਾਸ
ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ (ਭੌਰਾ ਸਾਹਿਬ) ਵਿਖੇ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਪਾਉਣ ਲਈ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਵ ਦੇ ਭਲੇ ਲਈ ਅਰਦਾਸ ਕੀਤੀ ਗਈ। ਹੁਕਮਨਾਮਾ ਲੈਣ ਉਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਵੀ ਵਰਤਾਈ ਗਈ। ਗ੍ਰੰਥੀ ਸਿੰਘ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਲਾਗ ਦੇ ਇਸ ਭਿਆਨ ਦੌਰ ‘ਚ ਨਾਮ ਬਾਣੀ ਨਾਲ ਜੁੜਨ ਤੇ ਆਪਸੀ ਭਾਈਚਾਰਕ ਸਾਂਝ ਬਣਾਉਂਦਿਆਂ ਬਿਨਾ ਕਿਸੇ ਜਾਤ-ਪਾਤ, ਧਰਮ, ਰੰਗ, ਨਸਲ ਦੇ ਇਕ ਦੂਸਰੇ ਦੇ ਮਦਦਗਾਰ ਹੋਣ ਲਈ ਪ੍ਰੇਰਿਆ ਗਿਆ।



error: Content is protected !!