BREAKING NEWS
Search

17 ਅਗਸਤ ਤੋਂ ਇਥੋਂ ਸ਼ੁਰੂ ਹੋ ਰਹੀਆਂ ਅੰਤਰਾਸ਼ਟਰੀ ਫਲਾਈਟਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ -ਇਥੋਂ ਸ਼ੁਰੂ ਹੋ ਰਹੀਆਂ ਅੰਤਰਾਸ਼ਟਰੀ ਫਲਾਈਟਾਂ

ਚਾਈਨਾ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਸਾਰੇ ਸੰਸਾਰ ਤੇ ਹਾਹਾਕਾਰ ਮਚਾ ਰੱਖੀ ਹੈ ਜਿਸ ਨਾਲ ਕਈ ਲੋਕ ਵੱਖ ਵੱਖ ਦੇਸ਼ਾਂ ਵਿਚ ਫਸੇ ਹੋਏ ਹਨ। ਅਜਿਹੇ ਲੋਕ ਇਹ ਇੰਤਜਾਰ ਕਰ ਰਹੇ ਹਨ ਕੇ ਇੰਟਰਨੈਸ਼ਨਲ ਫਲਾਈਟਾਂ ਕਦੋਂ ਸ਼ੁਰੂ ਹੋਣ ਅਤੇ ਉਹ ਆਪੋ ਆਪਣੇ ਮੁਲਕਾਂ ਵਿਚ ਜਾ ਸਕਣ। ਹੁਣ ਇਕ ਵੱਡੀ ਖਬਰ ਆ ਰਹੀ ਹੈ ਕੇ ਇਹ ਦੇਸ਼ ਅਗਲੇ ਮਹੀਨੇ ਤੋਂ ਆਪਣੀਆਂ ਫਲਾਈਟਾਂ ਚਲਾਉਣ ਜਾ ਰਿਹਾ ਹੈ।

ਨੇਪਾਲ ਸਰਕਾਰ ਦੇਸ਼ ‘ਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ‘ਚ ਨਿਰੰਤਰ ਸੁਧਾਰ ਦੇ ਮੱਦੇਨਜ਼ਰ ਅਗਲੇ ਮਹੀਨੇ ਅਗਸਤ ਤੋਂ ਘਰੇਲੂ ਤੇ ਕੌਮਾਂਤਰੀ ਉਡਾਣਾਂ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਮੰਤਰੀ ਯੋਗੇਸ਼ ਭੱਟਾਰਾਈ ਦੇ ਨੇੜਲੇ ਅਧਿਕਾਰੀ ਨੇ ਦੱਸਿਆ ਕਿ ਸੈਰ ਸਪਾਟਾ ਮੰਤਰਾਲਾ 5 ਅਗਸਤ ਤੋਂ ਘਰੇਲੂ ਉਡਾਣਾਂ ਅਤੇ 17 ਅਗਸਤ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਯੋਜਨਾ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਉਡਾਣ ਰਾਜਧਾਨੀ ਕਾਠਮੰਡੂ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਹਫਤੇ ਨੇਪਾਲ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ 6,000 ਦੀ ਗਿਰਾਵਟ ਵੇਖੀ ਗਈ। ਨੇਪਾਲ ‘ਚ ਕੋਵਿਡ-19 ਦੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 64.85 ਫੀਸਦੀ ਹੈ।

ਨੇਪਾਲ ‘ਚ ਹੁਣ ਤੱਕ ਸੰਕਰਮਣ ਦੇ ਕੁੱਲ 17,344 ਮਾਮਲੇ ਸਾਹਮਣੇ ਆਏ ਹਨ। ਅਧਿਕਾਰੀ ਨੇ ਕਿਹਾ ਕਿ ਸੈਰ-ਸਪਾਟਾ ਮੰਤਰਾਲਾ ਉਪ ਪ੍ਰਧਾਨ ਮੰਤਰੀ ਈਸ਼ਵਰ ਪੋਖਰਲੇ ਦੀ ਅਗਵਾਈ ਵਾਲੇ ਕੋਵਿਡ-19 ਪ੍ਰਬੰਧਨ ਕੇਂਦਰ ਨੂੰ ਅਗਲੇ ਮਹੀਨੇ ਤੋਂ ਉਡਾਣਾਂ ਮੁੜ ਸ਼ੁਰੂ ਕਰਨ ਦਾ ਸੁਝਾਅ ਦੇਵੇਗਾ। ਹਵਾਈ ਸੇਵਾਵਾਂ ਨੂੰ ਬਹਾਲ ਕਰਨ ਲਈ ਕੈਬਨਿਟ ਦੀ ਮਨਜ਼ੂਰੀ ਦੀ ਲੋੜ ਹੈ। ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਨੇਪਾਲ ਸਰਕਾਰ ਨੇ ਮਾਰਚ ਦੇ ਤੀਜੇ ਹਫ਼ਤੇ ‘ਚ ਉਡਾਣਾਂ ‘ਤੇ ਪਾਬੰਦੀ ਲਾਈ ਸੀ। ਹਵਾਈ ਸੇਵਾਵਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਸੈਰ ਸਪਾਟਾ ਸੈਕਟਰ ਨੂੰ ਜੀਵਨਦਾਨ ਮਿਲਣ ਦੀ ਸੰਭਾਵਨਾ ਹੈ। ਨੇਪਾਲ ਦੀ ਆਰਥਿਕਤਾ ਦਾ ਵੱਡਾ ਹਿੱਸਾ ਸੈਰ-ਸਪਾਟਾ ‘ਤੇ ਨਿਰਭਰ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!