ਆਈ ਤਾਜਾ ਵੱਡੀ ਖਬਰ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆਈ ਸੰਘੀ ਸਰਕਾਰ ਨੇ ਕੋਵਿਡ-19 ਮਹਾਮਾਰੀ ਕਾਰਨ ਸਰਹੱਦੀ ਪਾਬੰਦੀਆਂ ਦੇ ਚੱਲਦਿਆਂ ਦੋਚਿੱਤੀ ‘ਚ ਫਸੇ ਅੰਤਰਰਾਸ਼ਟਰੀ ਪਾੜ੍ਹਿਆਂ ਦੀਆਂ ਮੁਸ਼ਕਲਾਂ ‘ਤੇ ਗੌਰ ਕਰਦਿਆਂ ਵੀਜ਼ਾ ਪ੍ਰਬੰਧਾਂ ਵਿਚ ਪੰਜ ਵੱਡੀਆਂ ਤਬਦੀਲੀਆਂ ਦਾ ਐਲਾਨ ਕੀਤਾ ਹੈ। ਗੌਰਤਲਬ ਹੈ ਕਿ ਇਸ ਐਲਾਨ ਰਾਹੀਂ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ

ਆਸਟ੍ਰੇਲੀਆ ਦੀ ਅਰਥਵਿਵਸਥਾ ਵਿੱਚ ਮਹਤਵਪੂਰਣ ਯੋਗਦਾਨ ਪਾ ਰਹੇ ਵਿਦੇਸ਼ੀ ਸਿੱਖਿਆ ਖੇਤਰ, ਜੋ ਸਾਲਾਨਾ 40 ਬਿਲੀਅਨ ਡਾਲਰ ਅਤੇ 250,000 ਨੌਕਰੀਆਂ ਰਾਹੀਂ ਦੇਸ਼ ਦੀ ਅਰਥਵਿਵਸਥਾ ਵਿੱਚ ਇੱਕ ਵੱਡਾ ਯੋਗਦਾਨ ਪਾਉਂਦਾ ਹੈ, ਨੂੰ ਸਰਕਾਰ ਢੁੱਕਵਾਂ ਸਮਰਥਨ ਕਰਨ ਲਈ ਵਚਨਬੱਧ ਹੈ।

ਇਹਨਾਂ ਨਵੇਂ ਬਦਲਾਵਾਂ ‘ਚ ਪਾੜ੍ਹਿਆਂ ਨੂੰ ਮੁੜ ਵੀਜ਼ਾ ਦੇਣ ਦੀ ਪ੍ਰਕ੍ਰਿਆ ‘ਚ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਹੱਦਾਂ ਖੁੱਲ੍ਹਣ ਤੋਂ ਪਹਿਲਾਂ ਹੀ ਸਾਰੀਆਂ ਵੀਜ਼ਾ ਸ਼ਰਤਾਂ ਮੁਕੰਮਲ ਕਰ ਲਈਆਂ ਜਾਣ। ਕੋਰੋਨਾ ਮਹਾਮਾਰੀ ਦੇ ਪ੍ਰਭਾਵ ਕਾਰਨ ਕੋਈ ਵਿਦੇਸ਼ੀ ਵਿਦਿਆਰਥੀ ਵੀਜ਼ਾ ਮਿਆਦ ਦੇ ਅੰਦਰ ਆਪਣੀ ਪੜ੍ਹਾਈ ਪੂਰੀ ਨਾ ਕਰਨ ਬਾਬਤ ਵੀਜ਼ਾ ਨਵਿਆਉਣ ਲਈ ਨਵੀਂ ਫੀਸ ਨਹੀਂ ਲਈ ਜਾਵੇਗੀ। ਆਨਲਾਈਨ ਪੜ੍ਹਾਈ ਪੂਰੀ ਕਰਨ ਵਾਲੇ ਪਾੜ੍ਹੇ ਹੁਣ ਪੋਸਟ-ਸਟੱਡੀ ਵਰਕ ਵੀਜ਼ਾ ਲਈ ਯੋਗ ਹੋਣਗੇ।

ਉਹ ਵਿਦਿਆਰਥੀ ਜੋ ਕੋਵਿਡ-19 ਦੇ ਕਾਰਨ ਵਾਪਸ ਨਹੀਂ ਆ ਸਕਦੇ ਅਤੇ ਜਿਨ੍ਹਾਂ ਨੇ ਆਪਣੀ ਗ੍ਰੈਜੂਏਸ਼ਨ ਪੂਰੀ ਕਰ ਲਈ ਹੈ, ਹੁਣ ਵਿਦੇਸ਼ਾਂ ਵਿਚੋਂ ਪੋਸਟ-ਸਟੱਡੀ ਵਰਕ ਵੀਜ਼ਾ ਲਈ ਅਪਲਾਈ ਕਰਨ ਦੇ ਯੋਗ ਹੋਣਗੇ ਅਤੇ ਲਾਜ਼ਮੀ ਅੰਗ੍ਰੇਜ਼ੀ ਭਾਸ਼ਾ ਦੇ ਟੈਸਟ (ਆਈਲੈਟਸ ਆਦਿ) ਨਤੀਜੇ ਜਮਾਂ ਕਰਾਉਣ ਲਈ ਵਿਦਿਆਰਥੀਆਂ ਨੂੰ ਵਧੇਰੇ ਸਮਾਂ ਦਿੱਤਾ ਜਾਵੇਗਾ।ਵਿੱਦਿਅਕ ਮਾਹਰਾਂ ਦਾ ਮੰਨਣਾ ਹੈ ਕਿ ਮਹਾਮਾਰੀ ਦੇ ਪ੍ਰਕੋਪ ਦੇ ਚੱਲਦਿਆਂ ਵਿਦੇਸ਼ੀ ਪਾੜ੍ਹਿਆਂ ਲਈ ਨਵੀਂ ਨੀਤੀ ਆਸਟ੍ਰੇਲੀਆ ਨੂੰ ਦੁਨੀਆ ਭਰ ਵਿਚ ਉੱਚ ਸਿੱਖਿਆ ਦਾ ਕੇਂਦਰ ਬਣਾਉਣ ਵਿੱਚ ਕਾਰਗਰ ਹੋ ਸਕਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਆਸਟ੍ਰੇਲੀਆ ਨੇ ਕੋਰੋਨਾ ਵਾਇਰਸ ਕਰਕੇ ਕਰਤਾ ਇਹ ਵੱਡਾ ਐਲਾਨ
ByadminJuly 23, 2020Comments Off on ਆਸਟ੍ਰੇਲੀਆ ਨੇ ਕੋਰੋਨਾ ਵਾਇਰਸ ਕਰਕੇ ਕਰਤਾ ਇਹ ਵੱਡਾ ਐਲਾਨ
Previous Postਹੁਣੇ ਹੁਣੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ
Next Postਨੌਜਵਾਨਾਂ ਲਈ ਖੁਸ਼ਖਬਰੀ- ਕੋਰੋਨਾ ਤੋਂ ਬਾਅਦ ਇਸ ਦੇਸ਼ ਚ ਜਾਣਗੇ ਭਰ ਭਰ ਜਹਾਜ